ਸਾਰਾਗੜ੍ਹੀ ਦੀ ਲੜਾਈ ਨੂੰ ਸਿੱਖਾਂ ਦੇ ਮਾਣ ਮੱਤੇ ਇਤਿਹਾਸ ਕਰ ਕੇ ਜਾਣਿਆ ਜਾਂਦੈ : ਕੈਪਟਨ
Published : Sep 14, 2017, 11:04 pm IST
Updated : Sep 14, 2017, 5:36 pm IST
SHARE ARTICLE



ਲੰਦਨ, 14 ਸਤੰਬਰ (ਹਰਜੀਤ ਸਿੰਘ ਵਿਰਕ) : ਸਾਰਾਗੜ੍ਹੀ ਦੀ ਲੜਾਈ ਸਿੱਖ ਇਤਿਹਾਸ ਅਤੇ ਬ੍ਰਿਟਿਸ਼ ਇੰਡੀਆ ਫ਼ੌਜ ਦੀ ਅਜਿਹੀ ਲੜਾਈ ਹੈ, ਜਿਸ ਨੂੰ 120 ਸਾਲਾਂ ਬਾਅਦ ਵੀ ਸਿੱਖਾਂ ਦੇ ਮਾਣ ਮੱਤੇ ਇਤਿਹਾਸ ਕਰ ਕੇ ਜਾਣਿਆ ਜਾਂਦਾ ਹੈ।

120ਵੀਂ ਵਰ੍ਹੇਗੰਢ ਮੌਕੇ ਲੰਦਨ 'ਚ ਹੋਏ ਸਮਾਗਮ ਮੌਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਭਾਰਤ ਦੇ ਹਾਈ ਕਮਿਸ਼ਨਰ ਵਾਈ.ਕੇ. ਸਿਨਹਾ ਅਤੇ ਫੀਲਡ ਮਾਰਸ਼ਲ ਸਰ ਜੌਹਨ ਚੈਪਲ ਜੀ.ਸੀ.ਬੀ. ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਮੁੱਖ ਪ੍ਰਬੰਧਕ ਹਰਵਿੰਦਰ ਸਿੰਘ ਰਾਣਾ ਨੇ ਜੀ ਆਇਆਂ ਕਿਹਾ ਅਤੇ ਮੇਜਰ ਬੀ.ਐਸ. ਕੋਹਲੀ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕਿਤਾਬ ਸਾਰਾਗੜ੍ਹੀ ਅਤੇ ਸਮਾਨਾ ਕਿਲ੍ਹੇ ਦੀ ਰਖਿਆ ਸਬੰਧੀ ਜਾਣਕਾਰੀ ਦਿਤੀ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਸਾਰਾਗੜ੍ਹੀ ਦੀ ਲੜਾਈ ਅਤੇ ਇਸ ਨਾਲ ਸਬੰਧਤ ਘਟਨਾਕ੍ਰਮ ਨੂੰ ਇਕ ਵਿਸ਼ੇਸ਼ ਪ੍ਰਾਜੈਕਟ ਰਾਹੀਂ ਪੇਸ਼ ਕੀਤਾ। ਸਮਾਗਮ ਦੇ ਅੰਤ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਦੀਆਂ ਬਾਕੀ ਕਿਤਾਬਾਂ ਵਾਂਗ ਇਹ ਕਿਤਾਬ ਵੀ ਪੰਜਾਬੀ ਭਾਸ਼ਾ ਵਿਚ ਵੀ ਉਪਲੱਬਧ ਹੋਵੇਗੀ।

ਇਸ ਮੌਕੇ ਸਮਾਗਮਾਂ ਨੂੰ ਕਾਮਯਾਬ ਬਣਾਉਣ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਹਰਮਿੰਦਰ ਸਿੰਘ ਗਿੱਲ, ਗੁਰਪਾਲ ਸਿੰਘ ਉੱਪਲ ਅਤੇ ਹੋਰਨਾਂ ਦਾ ਵਿਸ਼ੇਸ਼ ਧਨਵਾਦ ਕੀਤਾ ਗਿਆ ਅਤੇ ਵਰਲਡ ਕੈਂਸਰ ਕੇਅਰ ਵਲੋਂ ਪੰਜਾਬ'ਚ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰਖਦੇ ਹੋਏ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਹ ਸਨਮਾਨ ਜਸਵੰਤ ਸਿੰਘ ਗਰੇਵਾਲ ਨੇ ਪ੍ਰਾਪਤ ਕੀਤਾ। ਇਸ ਮੌਕੇ ਖ਼ਾਲਸਾਈ ਨਾਹਰਿਆਂ ਅਤੇ ਦੋਹਰਿਆਂ ਨਾਲ ਜਿਥੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ, ਉਥੇ ਹੀ ਬ੍ਰਿਟਿਸ਼ ਆਰਮੀ ਬੈਂਡ ਨਾਲ ਸ਼ਰਧਾਂਜ਼ਲੀ ਭੇਂਟ ਕੀਤੀ ਗਈ।

SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement