ਸੋਮਾਲੀਆ 'ਚ ਆਤਮਘਾਤੀ ਹਮਲਾ, 15 ਹਲਾਕ
Published : Dec 14, 2017, 11:48 pm IST
Updated : Dec 14, 2017, 6:18 pm IST
SHARE ARTICLE

ਸੋਮਾਲੀਆ, 14 ਦਸੰਬਰ: ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੁ ਵਿਚ ਇਕ ਵੱਡਾ ਅਤਿਵਾਦੀ ਹਮਲਾ ਹੋਇਆ ਹੈ। ਹਮਲਾਵਰਾਂ ਨੇ ਸੋਮਾਲੀਆ ਦੀ ਮੁੱਖ ਪੁਲਿਸ ਅਕੈਡਮੀ ਨੂੰ ਨਿਸ਼ਾਨਾ ਬਣਾਇਆ ਜਿਸ ਵਿਚ 15 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਹ ਇਕ ਆਤਮਘਾਤੀ ਹਮਲਾ ਸੀ।ਮੀਡੀਆ ਰੀਪੋਰਟ ਅਨੁਸਾਰ ਪੁਲਿਸ ਦੀ ਵਰਦੀ ਪਾਏ ਇਕ ਆਤਮਘਾਤੀ ਹਮਲਾਵਰ ਨੇ ਪੁਲਿਸ ਸਿਖਲਾਈ ਕੈਂਪ ਅੰਦਰ ਦਾਖ਼ਲ


 ਹੋ ਕੇ ਖ਼ੁਦ ਨੂੰ ਉਡਾ ਲਿਆ ਜਿਸ ਨਾਲ 15 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ ਅਕੈਡਮੀ ਵਿਚ ਸਵੇਰ ਦੀ ਪਰੇਡ ਹੋ ਰਹੀ ਸੀ। ਧਮਾਕੇ ਵਿਚ 15 ਅਧਿਕਾਰੀਆਂ ਦੀ ਮੌਤ ਹੋ ਗਈ ਅਤੇ 17 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਅਤਿਵਾਦੀ ਸੰਗਠਨ ਅਲ ਸ਼ਬਾਬ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।          (ਪੀ.ਟੀ.ਆਈ)

SHARE ARTICLE
Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement