ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ਨੂੰ ਕਦੇ ਨਹੀਂ ਭੁੱਲ ਸਕਾਂਗਾ : ਟਰੂਡੋ
Published : Feb 22, 2018, 11:28 am IST
Updated : Feb 22, 2018, 6:58 am IST
SHARE ARTICLE

ਅੰਮ੍ਰਿਤਸਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੌਰੇ 'ਤੇ ਹਨ। ਇਸੇ ਦੌਰਾਨ ਉਨ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਸਨ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ ਉਨ੍ਹਾਂ ਨੇ ਕੜਾਹ ਪ੍ਰਸ਼ਾਦ ਲਿਆ ਅਤੇ ਸਖਤ ਸੁਰੱਖਿਆ ਦਰਮਿਆਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ।



ਪੂਰੀ ਸੁਰੱਖਿਆ ਵਿਵਸਥਾ ਨਾਲ ਟਰੂਡੋ ਪਰਿਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ, ਜਿਥੇ ਸਭ ਕੁਝ ਆਮ ਵਾਂਗ ਸੀ, ਸ਼ਰਧਾਲੂ ਵੀ ਕਾਫੀ ਵੱਡੀ ਗਿਣਤੀ 'ਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ। ਬਾਅਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵਲੋਂ ਜਸਟਿਨ ਟਰੂਡੋ ਨੂੰ ਸਨਮਾਨਤ ਵੀ ਕੀਤਾ ਗਿਆ। ਪੀ.ਐੱਮ. ਟਰੂਡੋ ਕੁੜਤਾ-ਪਜ਼ਾਮਾ ਅਤੇ ਸਿਰ 'ਤੇ ਕੇਸਰੀ ਪਟਕਾ ਬੰਨ੍ਹ ਕੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ।



ਕੈਨੇਡੀਅਨ ਪੀ.ਐੱਮ. ਜਸਟਿਨ ਟਰੂਡੋ ਨੇ ਟਵੀਟ ਕਰ ਕਿਹਾ ਕਿ, ''ਸ੍ਰੀ ਹਰਿਮੰਦਰ ਸਾਹਿਬ ਜਿਸ ਨੂੰ 'ਗੋਲਡਨ ਟੈਂਪਲ' ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਸਿੱਖਾਂ ਲਈ ਇਕ ਪਵਿੱਤਰ ਥਾਂ ਹੈ ਤੇ ਇਹ ਹਰ ਕਿਸੇ ਧਰਮ ਦੇ ਲੋਕਾਂ ਲਈ ਖੁੱਲਾ ਹੈ।'' ਉਨ੍ਹਾਂ ਕਿਹਾ ਕਿ, ''ਮੈਨੂੰ ਨਹੀਂ ਲੱਗਦਾ ਕਿ ਮੈਂ ਇਸ ਦਿਨ ਨੂੰ ਕਦੇ ਭੁੱਲ ਸਕਾਂਗਾ।'' ਉਨ੍ਹਾਂ ਕਿਹਾ ਕਿ, ''ਅੱਜ ਮੇਰਾ ਤੇ ਮੇਰੀ ਪਤਨੀ ਸੋਫੀ, ਸਾਡੇ ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਦਾ ਕਾਫੀ ਵਧੀਆ ਤੇ ਸ਼ਾਨਦਾਰ ਤਰੀਕੇ ਨਾਲ ਸਵਾਗਤ ਤੇ ਸਨਮਾਨਤ ਕੀਤਾ ਗਿਆ।''

SHARE ARTICLE
Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement