ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਤੋਂ 23 ਫਰਵਰੀ ਤਕ ਭਾਰਤ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਜਾ ਕੇ ਦਰਬਾਰ ਸਾਹਿਬ ਵੀ ਨਤਮਸਤਕ ਹੋਣਗੇ। ਬੀਤੇ ਦਿਨ ਟਰੂਡੋ ਆਗਰਾ ਤਾਜ ਮਹੱਲ ਗਏ ਸਨ। ਤੇ ਅੱਜ ਉਹ ਅਹਿਮਦਾਬਾਦ ਗਏ ਹਨ। ਦੂਸਰੇ ਪਾਸੇ ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ੋਰ-ਸ਼ੋਰ ਨਾਲ ਤਿਆਰੀਆਂ ਕਰ ਰਹੀ ਹੈ।
ਬੀਤੇ ਦਿਨੀਂ ਇਸ ਫੇਰੀ ਤੋਂ ਪਹਿਲਾਂ ਅੱਜ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕੈਨੇਡੀਅਨ ਸੁਰੱਖਿਆ ਤੇ ਹੋਰ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਸ੍ਰੀ ਹਰਿਮੰਦਰ ਸਾਹਿਬ ਪੁੱਜੀ। ਟੀਮ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿਥੇ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ, ਉਥੇ ਹੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਆਦੇਸ਼ ਕੀਤਾ ਕਿ ਜਸਟਿਨ ਟਰੂਡੋ ਦੀ ਆਮਦ ਸਮੇਂ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ।
ਟਰੂਡੋ ਦੀ ਇਸ ਫੇਰੀ ‘ਤੇ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਟਰੂਡੋ ਦੇ ਅੰਮ੍ਰਿਤਸਰ ਦੌਰੇ ਦੌਰਾਨ ਭਾਰਤ ਸਰਕਾਰ ਨੇ ਚਾਹਿਆ ਤਾਂ ਉਹ ਉਨ੍ਹਾਂ ਦੇ ਸਵਾਗਤ ਲਈ ਜ਼ਰੂਰ ਜਾਣਗੇ।ਕੈਨੇਡਾ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਟਰੂਡੋ ਮੁੰਬਈ, ਅਹਿਮਦਾਬਾਦ ਵੀ ਜਾਣਗੇ।
ਖ਼ੁਦ ਪ੍ਰਧਾਨ ਮੰਤਰੀ ਟਰੂਡੋ ਨੇ ਐਲਾਨ ਕੀਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਹੀ ਭਾਰਤ ਆਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਅੱਤਵਾਦ ਦਾ ਮੁਕਾਬਲਾ, ਊਰਜਾ ਤੇ ਵਪਾਰ ਵਰਗੇ ਮੁੱਦਿਆਂ ‘ਤੇ ਦੋਹਾਂ ਮੁਲਕਾਂ ਵਿੱਚ ਗੱਲ ਹੋਵੇਗੀ। ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜਿਥੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਣਗੇ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰੇਗੀ।
ਟਰੂਡੋ ਦਾ ਜਹਾਜ਼ ਸ਼ਨੀਵਾਰ ਸ਼ਾਮ ਕਰੀਬ 7 ਵਜੇ ਦਿੱਲੀ ਏਅਰਪੋਰਟ ‘ਤੇ ਪਹੁੰਚਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਬੱਚੇ ਵੀ ਸ਼ਾਮਲ ਸਨ। ਇਸ ਸਮੇਂ ਉਹਨਾਂ ਦਾ ਭਾਰਤ ਦੀ ਧਰਤੀ ‘ਤੇ ਸਵਾਗਤ ਕਰਨ ਲਈ ਕੈਨੇਡਾ ‘ਚ ਭਾਰਤ ਦੇ ਅੰਬੈਡਸਰ ਅਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਵੈਲਫੇਅਰ ਰਾਜ ਮੰਤਰੀ ਗਜ਼ਿੰਦਰ ਸਿੰਘ ਸ਼ੇਖਾਵਤ ਤੋਂ ਇਲਾਵਾ ਕੋਈ ਵੱਡਾ ਨੇਤਾ ਨਜ਼ਰ ਦਿਖਾਈ ਨਹੀਂ ਦਿੱਤਾ।
ਬੀਤੇ ਦਿਨ ਟਰੂਡੋ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ਪਹੁੰਚੇ ਤਾਂ ਉਥੇ ਵੀ ਨਾ ਤਾਂ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਨਾ ਹੀ ਉਨ੍ਹਾਂ ਦੀ ਕੈਬਨਿਟ ਦਾ ਕੋਈ ਮੰਤਰੀ ਉਨ੍ਹਾਂ ਦੇ ਸਵਾਗਤ ਨਹੀਂ ਪਹੁੰਚਿਆ। ਇਸ ਤਰ੍ਹਾਂ ਲੱਗ ਰਿਹਾ ਸੀ ਕਿ ਉਹ ਤਾਜ ਮਹੱਲ ਵੇਖ ਕੇ ਬਹੁਤ ਖੁਸ਼ ਸਨ ਉਨ੍ਹਾਂ ਦੇ ਬੱਚੇ ਵੀ ਬਹੁਤ ਖੁਸ਼ ਦਿਖ ਰਹੇ ਸਨ।ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਤਾਜ ਮਹਿਲ ਦਾ ਦੌਰਾ ਕਰਨ ਤੋਂ ਬਾਅਦ ਵਿਜ਼ਟਰ ਬੁੱਕ ‘ਤੇ ਲਿਖਤ ਰੂਪ ‘ਚ ਸੰਦੇਸ਼ ਰਾਹੀਂ ਆਵਾਮ ਨੂੰ “ਨਮਸਤੇ ਇੰਡੀਆ” ਕਿਹਾ। ਉਹਨਾਂ ਲਿਖਿਆ ਕਿ ਦੁਨੀਆਂ ਦੀਆਂ ਸਭ ਤੋਂ ਖੂਬਸੂਰਤ ਜਗ੍ਹਾਵਾਂ ‘ਚੋਂ ਇੱਕ ਮੰਨੀ ਤਾਜ ਮਹਿਲ ਦਾ ਦੌਰਾ ਕਰਵਾਉਣ ਲਈ ਬਹੁਤ ਸ਼ੁਕਰੀਆ, ਨਮਸਤੇ ਇੰਡੀਆ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੱਤ ਦਿਨਾਂ ਦੇ ਭਾਰਤ ਦੌਰੇ ਲਈ ਭਾਰਤ ਪਹੁੰਚ ਚੁੱਕੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਦੀ ਮੁਲਾਕਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਵੇਗੀ। ਮੁਲਾਕਾਤ ਦੌਰਾਨ ਕੈਨੇਡਾ ਵਿੱਚ ਸਿੱਖ ਕੱਟੜਪੰਥੀਆਂ ਦੇ ਤੇਜ਼ੀ ਨਾਲ ਵਧਣ ਦੇ ਮੁੱਦੇ ਨੂੰ ਚੁੱਕਿਆ ਜਾ ਸਕਦਾ ਹੈ। ਭਾਰਤ ਨੇ ਪਹਿਲਾਂ ਵੀ ਕਈ ਵਾਰ ਇਸ ਸਬੰਧੀ ਚਿੰਤਾ ਜ਼ਾਹਰ ਕੀਤੀ ਹੈ। ਜਸਟਿਨ ਟਰੂਡੋ ਆਪਣੇ ਪਰਿਵਾਰ ਅਤੇ ਸਰਕਾਰੀ ਅਧਿਕਾਰੀਆਂ ਸਮੇਤ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਚੁੱਕੇ ਹਨ।
end-of