
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕਰੀਬੀ ਸਹਿਯੋਗੀ ਹੋਪ ਹਿਕਸ ਨੇ ਵ੍ਹਾਈਟ ਹਾਊਸ ਸੰਚਾਰ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। 29 ਸਾਲਾ ਹੋਪ ਪਿਛਲੇ 3 ਸਾਲਾਂ ਤੋਂ ਵੱਖ-ਵੱਖ ਖੇਤਰਾਂ 'ਚ ਕੰਮ ਕਰ ਚੁੱਕੀ ਹੈ। ਉਹ ਟਰੰਪ ਦੀ ਪ੍ਰਚਾਰ ਮੁਹਿੰਮ ਦੀ ਬੁਲਾਰਾ ਰਹੀ ਸੀ ਅਤੇ 20 ਜਨਵਰੀ, 2017 ਨੂੰ ਟਰੰਪ ਦੇ ਰਾਸ਼ਟਰਪਤੀ ਬਣਨ ਮਗਰੋਂ ਉਹ ਰਣਨੀਤਕ ਸੰਚਾਰ ਦੀ ਨਿਰਦੇਸ਼ਕ ਬਣੀ ਸੀ। ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ 'ਚ ਰੂਸੀ ਦਖਲ ਦੇ ਦੋਸ਼ਾਂ 'ਚ ਹਾਊਸ ਇੰਟੈਲੀਜੈਂਸ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੇ ਇਕ ਦਿਨ ਬਾਅਦ ਹੀ ਉਨ੍ਹਾਂ ਨੇ ਅਸਤੀਫਾ ਦੇਣ ਦੀ ਘੋਸ਼ਣਾ ਕਰ ਦਿੱਤੀ ਸੀ।
ਫਿਲਹਾਲ ਵ੍ਹਾਈਟ ਹਾਊਸ ਨੇ ਉਨ੍ਹਾਂ ਦੇ ਅਸਤੀਫੇ ਦੀ ਜਾਣਕਾਰੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ,''ਉਨ੍ਹਾਂ ਦਾ ਜਾਣਾ ਪੱਕਾ ਹੈ ਪਰ ਇਹ ਆਉਣ ਵਾਲੇ ਕੁਝ ਹਫਤਿਆਂ 'ਚ ਹੋਵੇਗਾ।'' ਹੋਪ ਲੰਬੇ ਸਮੇਂ ਤੋਂ ਟਰੰਪ ਦੇ ਨਾਲ ਕੰਮ ਕਰ ਰਹੀ ਹੈ, ਉਨ੍ਹਾਂ ਦੀ ਉਮੀਦਵਾਰੀ ਦੀ ਘੋਸ਼ਣਾ ਤੋਂ ਪਹਿਲਾਂ ਚੋਣ ਮੁਹਿੰਮ ਦੌਰਾਨ ਅਤੇ ਉਨ੍ਹਾਂ ਦੇ ਪ੍ਰਸ਼ਾਸਨ ਦੇ ਦੂਜੇ ਕਾਰਜਕਾਲ 'ਚ ਲਗਾਤਾਰ ਉਹ ਉਨ੍ਹਾਂ ਦੇ ਨਾਲ ਜੁੜੀ ਰਹੀ ਹੈ।
3 ਸਾਲ ਬਾਅਦ ਹੋਪ ਹਿਕਸ ਨੇ ਟਰੰਪ ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਉਹ ਅਸਤੀਫਾ ਦੇਣਾ ਚਾਹੁੰਦੀ ਹੈ ਤਾਂ ਕਿ ਉਹ ਵ੍ਹਾਈਟ ਹਾਊਸ ਦੇ ਬਾਹਰ ਹੋਰ ਮੌਕੇ ਤਲਾਸ਼ ਕਰ ਸਕਣ। ਟਰੰਪ ਨੇ ਕਿਹਾ,''ਹੋਪ ਇਕ ਸ਼ਾਨਦਾਰ ਇਨਸਾਨ ਹੈ ਅਤੇ ਪਿਛਲੇ 3 ਸਾਲਾਂ 'ਚ ਉਨ੍ਹਾਂ ਨੇ ਵਧੀਆ ਕੰਮ ਕੀਤਾ ਹੈ। ਉਹ ਬਹੁਤ ਹੀ ਬੁੱਧੀਮਾਨ ਅਤੇ ਵਿਚਾਰਸ਼ੀਲ ਹੈ, ਉਹ ਸੱਚਮੁੱਚ ਮਹਾਨ ਇਨਸਾਨ ਹੈ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਕਮੀ ਪੂਰੀ ਨਹੀਂ ਹੋ ਸਕੇਗੀ ਪਰ ਜਦ ਉਨ੍ਹਾਂ ਨੇ ਦੱਸਿਆ ਕਿ ਉਹ ਕੋਈ ਹੋਰ ਮੌਕਾ ਤਲਾਸ਼ਣਾ ਚਾਹੁੰਦੀ ਹੈ ਤਾਂ ਮੈਂ ਮੰਨ ਗਿਆ। ਮੈਨੂੰ ਵਿਸ਼ਵਾਸ ਹੈ ਕਿ ਅਸੀਂ ਭਵਿੱਖ 'ਚ ਫਿਰ ਮਿਲ ਕੇ ਕੰਮ ਕਰਾਂਗੇ।