ਦੁਬਈ ਦੇ ਗੁਰਦੁਆਰਾ ਸਾਹਿਬ ਨੇ ਬਣਾਇਆ ਵਿਸ਼ਵ ਰਿਕਾਰਡ
Published : Aug 16, 2017, 6:01 am IST
Updated : Aug 16, 2017, 12:32 am IST
SHARE ARTICLE

ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਦਾ ਨਾਂਅ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ 'ਚ ਸ਼ਾਮਿਲ ਹੋ ਗਿਆ ਹੈ। ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਦੇ ਅਧਿਕਾਰੀਆਂ ਨੇ ਇਸ ਵਿਸ਼ਵ ਰਿਕਾਰਡ ਦੀ ਪੁਸ਼ਟੀ ਕੀਤੀ ਹੈ।

ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਦਾ ਨਾਂਅ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ 'ਚ ਸ਼ਾਮਿਲ ਹੋ ਗਿਆ ਹੈ। ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਦੇ ਅਧਿਕਾਰੀਆਂ ਨੇ ਇਸ ਵਿਸ਼ਵ ਰਿਕਾਰਡ ਦੀ ਪੁਸ਼ਟੀ ਕੀਤੀ ਹੈ। 13 ਅਪ੍ਰੈਲ 2017 ਨੂੰ ਇੱਥੇ ਬ੍ਰੇਕਫਾਸਟ ਡਾਈਵਰਸਿਟੀ ਨਾਂਅ ਦਾ ਇੱਕ ਲੰਗਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ ਜਿਸ ਵਿੱਚ 101 ਦੇਸ਼ਾਂ ਦੇ ਲੋਕ ਸ਼ਾਮਿਲ ਹੋਏ। ਇਹ ਸਾਰੇ ਮਹਿਮਾਨ ਆਪੋ ਆਪਣੇ ਦੇਸ਼ ਦੀ ਪਰੰਪਰਿਕ ਪੋਸ਼ਾਕਾਂ ਵਿੱਚ ਸ਼ਾਮਿਲ ਹੋਏ। ਇਸ ਲੰਗਰ ਵਿਚ ਯੂ.ਏ.ਈ. ਵਿਖੇ ਭਾਰਤੀ ਰਾਜਦੂਤ ਸ਼੍ਰੀ ਨਵਦੀਪ ਸਿੰਘ ਸੂਰੀ ਜੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਤੋਂ ਪਹਿਲਾਂ ਇਹ ਵਿਸ਼ਵ ਰਿਕਾਰਡ ਇਟਲੀ ਦੇ ਇੱਕ ਗੁਰਦੁਆਰਾ ਸਾਹਿਬ ਦੇ ਨਾਂਅ ਸੀ ਜਿੱਥੇ 55 ਦੇਸ਼ਾਂ ਦੇ ਲੋਕਾਂ ਨੇ ਇਕੱਠਿਆਂ ਲੰਗਰ ਛਕਿਆ ਸੀ।  

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਲਗਭੱਗ 500 ਸਾਲ ਪਹਿਲਾਂ ਸ਼ੁਰੂ ਕੀਤੀ ਲੰਗਰ ਦੀ ਸੇਵਾ ਲਈ ਸਿੱਖ ਸੰਸਾਰ ਭਰ ਵਿੱਚ ਜਾਣੇ ਜਾਂਦੇ ਹਨ।
   

SHARE ARTICLE
Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement