
ਚੰਡੀਗੜ੍ਹ, 29
ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ
ਦਸਹਿਰੇ ਤੇ ਦੁਰਗਾ ਪੂਜਾ ਦੇ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ ਦਿਤੀ ਹੈ ਅਤੇ ਉਨ੍ਹਾਂ
ਨੂੰ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿਤਾ
ਹੈ।
ਦੁਨੀਆ ਭਰ ਦੇ ਭਾਰਤੀਆਂ ਨੂੰ ਦਿਤੇ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ
ਇਹ ਤਿਉਹਾਰ ਸ਼ਾਂਤੀ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਦਸਹਿਰਾ ਅਤੇ ਦੁਰਗਾ ਪੂਜਾ
ਨੂੰ ਮਨਾਉਣ ਦੀਆਂ ਸਦੀਆਂ ਪੁਰਾਣੀਆਂ ਰਿਵਾਇਤਾਂ ਹਨ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ
ਪ੍ਰਤੀਕ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿਚ
ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ। ਮੁੱਖ ਮੰਤਰੀ ਨੇ
ਲੋਕਾਂ ਨੂੰ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ
ਕੇ ਧਾਰਮਕ ਰੀਤਾਂ ਅਨੁਸਾਰ ਮਿਲ-ਜੁਲ ਕੇ ਮਨਾਉਣ ਦੀ ਅਪੀਲ ਕੀਤੀ ਹੈ।