
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਦੇ ਇਕ ਜੀਅ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ।
ਖਡੂਰ ਸਾਹਿਬ- ਦਿੱਲੀ ਵਿਖੇ ਕਿਸਾਨਾਂ ਦਾ ਖੇਤੀ ਸਬੰਧੀ ਤਿੰਨ ਕਾਨੂੰਨਾਂ ਵਿਰੁੱਧ ਸੰਘਰਸ਼ ਚੱਲ ਰਿਹਾ ਹੈ। ਇਸ ਸੰਘਰਸ਼ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੀ ਇਕਾਈ ਦੇ ਮੀਤ ਪ੍ਰਧਾਨ ਦਿਆਲ ਸਿੰਘ ਦੀ ਠੰਢ ਕਾਰਨ ਮੌਤ ਹੋ ਗਈ ਹੈ। ਇਸ ਮੌਕੇ ਹਰਬਿੰਦਰ ਜੀਤ ਸਿੰਘ ਕੰਗ ਤਰਸੇਮ ਸਿੰਘ ਕੰਗ ਨੇ ਕਿਹਾ ਕਿ ਪਤਾ ਨਹੀਂ ਮੋਦੀ ਸਰਕਾਰ ਨੇ ਕਿੰਨੀਆਂ ਕੁ ਜਾਨਾ ਹੋਰ ਲੈਣੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਦੇ ਇਕ ਜੀਅ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 37ਵੇਂ ਦਿਨ ‘ਚ ਦਾਖਿਲ ਹੋ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਠੰਡ ਵੀ ਭਾਰੀ ਪੈ ਰਹੀ ਹੈ। ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।