ਨਵੇਂ ਸਾਲ ਦੀ ਸਵੇਰ ਨੂੰ ਕਿਸਾਨਾਂ ਨੇ ਦਿੱਲੀ ਬਾਰਡਰ ਤੇ "ਜੀ ਆਇਆਂ ਆਖਿਆ"
Published : Jan 1, 2021, 10:35 am IST
Updated : Jan 1, 2021, 10:37 am IST
SHARE ARTICLE
farmer
farmer

ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤਕ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਡਟੇ ਹੋਏ ਹਨ। ਇਸ ਦੇ ਚਲਦੇ ਅੱਜ ਨਵੇਂ ਸਾਲ ਦੀ ਸਵੇਰ ਨੂੰ ਕਿਸਾਨਾਂ ਨੇ ਹੀ ,"ਜੀ ਆਇਆਂ ਆਖਿਆ"। ਇਸ ਵੇਲੇ ਕੜਾਕੇ ਦੀ ਠੰਡ ਪੈ ਰਹੀ ਹੈ ਜਿਸ ਦੇ ਬਾਵਜੂਦ ਵੀ ਕਿਸਾਨ ਸੜਕਾਂ ਤੇ ਬੈਠਾ ਹੈ। ਬੇਸ਼ੱਕ ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤਕ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ।

farmer

ਇਸ ਤੋਂ ਬਾਅਦ ਹੀ ਕਿਸਾਨਾ ਨੇ ਫੈਸਲਾ ਲਿਆ ਸੀ ਕਿ ਉਹ ਅੰਦੋਲਨ ਜਾਰੀ ਰੱਖਣਗੇ। ਚਾਰ ਜਨਵਰੀ ਨੂੰ ਮੁੜ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਤਾਰੀਖ ਮਿੱਥੀ ਗਈ ਹੈ। ਜ਼ਿਕਰਯੋਗ ਹੈ ਕਿ ਸਰਕਾਰ ਤੇ ਕਿਸਾਨ ਜਥੇਬੰਦੀਆਂ ਦੇ ਵਿਚ ਸੱਤਵੇਂ ਦੌਰ ਦੀ ਬੈਠਕ ਖਤਮ ਹੋ ਗਈ ਹੈ ਤੇ ਇਹ ਬੇਨਤੀਜਾ ਰਹੀ ਹੈ। ਹੁਣ ਅਗਲੇ ਦੌਰ ਦੀ ਬੈਠਕ 4 ਜਨਵਰੀ ਨੂੰ ਹੋਵੇਗੀ। ਇਹ ਬੈਠਕ ਕਰੀਬ ਪੰਜ ਘੰਟੇ ਤਕ ਚੱਲੀ। ਇਹ ਸੱਤਵੇਂ ਦੌਰ ਦੀ ਬੈਠਕ ਸੀ। ਇਸ ਦੌਰਾਨ ਸਰਕਾਰ ਤੇ ਕਿਸਾਨਾਂ ਦੇ ਵਿਚ ਦੋ ਮੁੱਦਿਆਂ 'ਤੇ ਸਹਿਮਤੀ ਬਣੀ।

meeting

ਇਸ ਬੈਠਕ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਵਾਤਾਵਰਣ ਨਾਲ ਜੁੜੇ ਆਰਡੀਨੈਂਸ 'ਚ ਕਿਸਾਨਾਂ ਨੂੰ ਹਟਾਉਣ 'ਤੇ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਨਵੇਂ ਬਿਜਲੀ ਕਾਨੂੰਨ 'ਚ ਕਿਸਾਨਾਂ ਨੂੰ ਰਾਹਤ ਦੇਣ 'ਤੇ ਸਹਿਮਤੀ ਬਣੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਸਰਕਾਰ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਘੱਟੋ ਘੱਟ ਸਮਰਥਨ ਮੁੱਲ 'ਤੇ ਉਨ੍ਹਾਂ ਕਿਹਾ ਕਿ ਇਹ ਜਾਰੀ ਰਹੇਗੀ। ਅਸੀਂ ਕਿਸਾਨ ਨੂੰ ਸਨਮਾਨ ਤੇ ਸੰਵੇਦਨਾ ਦੀ ਦ੍ਰਿਸ਼ਟੀ ਨਾਲ ਦੇਖਦੇ ਹਾਂ।

Farmer meeting with central government

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement