
ਕਿਸਾਨ ਵਲੋਂ ਸ਼ੋਅਰੂਮ ਨੂੰ ਬੰਦ ਕਰਵਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ
ਤਰਨਤਾਰਨ- ਖੇਤੀ ਕਾਨੂੰਨਾਂ ਦੇ ਖਿਲ਼ਾਫ ਦਿੱਲੀ ਦੀਆਂ ਹੱਦਾਂ 'ਤੇ ਕਿਸਾਨਾਂ ਵਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਵਿਚਕਾਰ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਅਨਿਲ ਜੋਸ਼ੀ ਦੇ ਤਰਨਤਾਰਨ ਸਥਿਤ ਕੱਪੜਿਆਂ ਦੇ ਸ਼ੋਅਰੂਮ ਅੱਜ ਕਿਸਾਨ ਜਥੇਬੰਦੀਆਂ ਵਲੋਂ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨ ਵਲੋਂ ਸ਼ੋਅਰੂਮ ਨੂੰ ਬੰਦ ਕਰਵਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਨਵੇਂ ਸਾਲ ਤੇ ਕਿਸਾਨ ਕਾਲੇ ਦਿਵਸ ਵਜੋਂ ਮਨਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਨਵੇਂ ਸਾਲ ਤੇ ਨਵੀਂ ਸਵੇਰ ਅਤੇ ਨਵਾਂ ਸਾਲ ਖੇਤੀ ਕਾਨੂੰਨ ਵਾਪਸ ਕਰਾਉਣ ਤੋਂ ਬਾਅਦ ਹੀ ਮਨਾਇਆ ਜਾਵੇਗਾ। ਦੱਸ ਦੇਈਏ ਕਿ ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤਕ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ। ਇਸ ਤੋਂ ਬਾਅਦ ਹੀ ਕਿਸਾਨਾ ਨੇ ਫੈਸਲਾ ਲਿਆ ਸੀ ਕਿ ਉਹ ਅੰਦੋਲਨ ਜਾਰੀ ਰੱਖਣਗੇ।