
13 ਗੰਭੀਰ ਜ਼ਖ਼ਮੀ
ਜੰਮੂ: ਜੰਮੂ-ਕਸ਼ਮੀਰ 'ਚ ਵੈਸ਼ਨੋ ਦੇਵੀ ਭਵਨ 'ਚ ਭਗਦੜ ਮੱਚ ਗਈ। ਇਸ ਘਟਨਾ 'ਚ 12 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਜਦਕਿ ਜ਼ਖਮੀਆਂ ਦੀ ਗਿਣਤੀ 13 ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਕਰੀਬ 2:45 ਵਜੇ ਵਾਪਰੀ।
Mata Vaishno Devi temple
ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਕਿਸੇ ਗੱਲ ਨੂੰ ਲੈ ਕੇ ਕਿਸੇ ਗੱਲ ਨੂੰ ਲੈ ਕੇ ਸ਼ਰਧਾਲੂਆਂ ਨੇ ਇੱਕ ਦੂਜੇ ਨੂੰ ਧੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਭਗਦੜ ਮੱਚ ਗਈ।
Mata Vaishno Devi temple
ਕਟੜਾ ਹਸਪਤਾਲ ਦੇ BMO ਡਾਕਟਰ ਗੋਪਾਲ ਦੱਤ ਨੇ ਮੌਤਾਂ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਜ਼ਖਮੀਆਂ ਨੂੰ ਨਰਾਇਣਾ ਹਸਪਤਾਲ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਿਤੀ ਨੂੰ ਕਾਬੂ 'ਚ ਕਰਨ ਦੀ ਗੱਲ ਕਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਨਵੇਂ ਸਾਲ ਦੇ ਮੌਕੇ 'ਤੇ ਮਾਤਾ ਦੇ ਦਰਸ਼ਨਾਂ ਲਈ ਸ਼ਰਧਾਲੂ ਇੱਥੇ ਪੁੱਜੇ ਹੋਏ ਸਨ। ਇਸ ਦੌਰਾਨ ਅਚਾਨਕ ਭਗਦੜ ਮੱਚ ਗਈ। ਮਰਨ ਵਾਲਿਆਂ ਵਿੱਚ ਦਿੱਲੀ, ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਇੱਕ-ਇੱਕ ਸ਼ਰਧਾਲੂ ਸ਼ਾਮਲ ਹਨ। ਬਾਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।