
10 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 20 ਹਜ਼ਾਰ ਕਰੋੜ ਰੁਪਏ ਜਮ੍ਹਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ 10ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਕਾਰਨ ਕਰੀਬ 10 ਕਰੋੜ ਕਿਸਾਨਾਂ ਦੇ ਖਾਤੇ ਵਿੱਚ 2000 ਰੁਪਏ ਦੀ ਕਿਸ਼ਤ ਜਮ੍ਹਾਂ ਹੋ ਗਈ ਹੈ। ਕਿਸਾਨ ਲੰਬੇ ਸਮੇਂ ਤੋਂ ਇਸ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਦੀ ਉਡੀਕ ਕਰ ਰਹੇ ਸਨ। ਇਸ ਦੇ ਨਾਲ, ਪ੍ਰਧਾਨ ਮੰਤਰੀ ਨੇ ਲਗਭਗ 351 ਕਿਸਾਨ ਉਤਪਾਦਕ ਸੰਗਠਨਾਂ ਨੂੰ 14 ਕਰੋੜ ਤੋਂ ਵੱਧ ਦੀ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ, ਇਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ।
PHOTO
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਕੇਂਦਰ ਸਰਕਾਰ ਸਨਮਾਨ ਨਿਧੀ ਦੇ ਰੂਪ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਸਾਲਾਨਾ 6 ਹਜ਼ਾਰ ਰੁਪਏ ਦੀ ਰਕਮ ਜਮ੍ਹਾਂ ਕਰਦੀ ਹੈ। ਇਸ ਸਕੀਮ ਤਹਿਤ ਹੁਣ ਤੱਕ ਕਿਸਾਨਾਂ ਨੂੰ 9 ਕਿਸ਼ਤਾਂ ਮਿਲ ਚੁੱਕੀਆਂ ਹਨ। ਕੇਂਦਰ ਸਰਕਾਰ ਨੇ ਦੇਸ਼ ਦੇ 11.37 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.58 ਲੱਖ ਕਰੋੜ ਰੁਪਏ ਤੋਂ ਵੱਧ ਸਿੱਧੇ (ਡੀਬੀਟੀ) ਟਰਾਂਸਫਰ ਕੀਤੇ ਹਨ।
PHOTO
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਸਨਮਾਨ ਦਿੱਤਾ ਜਾਵੇਗਾ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਹੈ। ਇਸ ਦੇ ਲਈ ਕਿਸਾਨਾਂ ਨੂੰ ਇੱਕ ਵਾਰ ਜ਼ਰੂਰ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਨਾਮ ਇਸ ਸਕੀਮ ਦੇ ਲਾਭਪਾਤਰੀਆਂ ਦੀ ਸੂਚੀ ਵਿੱਚ ਹੈ ਜਾਂ ਨਹੀਂ।