
ਬਚਾਏ ਗਏ ਲੋਕਾਂ ਵਿੱਚ ਬਜ਼ੁਰਗ ਨਾਗਰਿਕ ਅਤੇ ਉਨ੍ਹਾਂ ਦੇ ਸੇਵਾਦਾਰ ਸ਼ਾਮਲ ਹਨ।
ਨਵੀਂ ਦਿੱਲੀ- ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਐਤਵਾਰ ਸਵੇਰੇ ਇੱਕ ਸੀਨੀਅਰ ਸਿਟੀਜ਼ਨ ਕੇਅਰ ਹੋਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਲੋਕਾਂ ਦੇ ਝੁਲਸ ਜਾਣ ਦੀ ਸੂਚਨਾ ਹੈ। ਇਸ ਦੇ ਨਾਲ ਹੀ 13 ਲੋਕਾਂ ਨੂੰ ਅੱਗ ਦੀ ਲਪੇਟ ਤੋਂ ਬਚਾ ਲਿਆ ਗਿਆ ਹੈ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 6 ਲੋਕਾਂ ਨੂੰ ਬਚਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਸਥਿਤੀ ਕਾਬੂ ਹੇਠ ਹੈ।
ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਸੀ। ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਭਿਆਨਕ ਅੱਗ ਵਿਚ ਦੋ ਲੋਕਾਂ ਦੀ ਮੌਤ ਹੋ ਗਈ, ਪਰ 13 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਖਣੀ ਦਿੱਲੀ ਦੇ ਪੁਲਿਸ ਡਿਪਟੀ ਕਮਿਸ਼ਨਰ ਚੰਦਨ ਚੌਧਰੀ ਨੇ ਦੱਸਿਆ ਕਿ ਘਟਨਾ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। 13 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਮੈਕਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਬਚਾਏ ਗਏ ਲੋਕਾਂ ਵਿੱਚ ਬਜ਼ੁਰਗ ਨਾਗਰਿਕ ਅਤੇ ਉਨ੍ਹਾਂ ਦੇ ਸੇਵਾਦਾਰ ਸ਼ਾਮਲ ਹਨ।