
ਰਿਕਟਰ ਪੈਮਾਨੇ 'ਤੇ 3.8 ਰਹੀ ਭੂਚਾਲ ਦੀ ਤੀਬਰਤਾ
ਹਰਿਆਣਾ ਦਾ ਝੱਜਰ ਰਿਹਾ ਭੂਚਾਲ ਦਾ ਕੇਂਦਰ
ਨਵੀਂ ਦਿੱਲੀ : ਇੱਕ ਪਾਸੇ ਨਵੇਂ ਸਾਲ ਦੇ ਸੁਆਗਤ ਲਈ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਖੁਸ਼ੀਆਂ ਮਨਾ ਰਹੇ ਸਨ ਅਤੇ ਦੂਜੇ ਪਾਸੇ ਦਿੱਲੀ ਅਤੇ ਹਰਿਆਣਾ ਸਮੇਤ ਆਸ-ਪਾਸ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਨਵੇਂ ਸਾਲ ਦੇ ਪਹਿਲੇ ਦਿਨ ਐਤਵਾਰ ਦੇਰ ਰਾਤ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਦਿੱਤੀ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.8 ਸੀ। ਮੁੱਢਲੀ ਜਾਣਕਾਰੀ ਮੁਤਾਬਕ ਝੱਜਰ ਦਾ ਬੇਰੀ ਭੂਚਾਲ ਦਾ ਕੇਂਦਰ ਸੀ।