
ਕਿਹਾ - ਮੇਰਾ ਅਕਸ ਖ਼ਰਾਬ ਕਰਨ ਲਈ ਲਗਾਇਆ ਗਿਆ ਝੂਠਾ ਇਲਜ਼ਾਮ, ਕੀਤੀ ਜਾਵੇ ਜਾਂਚ
ਚੰਡੀਗੜ੍ਹ : ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਖੇਡ ਮੰਤਰੀ ਸੰਦੀਪ ਸਿੰਘ ਨੇ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਦੇ ਨਾਲ ਹੀ ਸੰਦੀਪ ਸਿੰਘ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ ਤੇ ਉਹ ਜਾਂਚ ਕਮੇਟੀ ਦੀ ਰਿਪੋਰਟ ਆਉਣ ਤਕ ਖੇਡ ਮੰਤਰੀ ਨਹੀਂ ਰਹਿਣਗੇ। ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਖੇਡ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਦੇ ਨਾਲ ਹੀ ਡੀਜੀਪੀ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ ਜਿਸ ਵਿਚ ਦੋ ਆਈਪੀਐਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।