Gujarat News : ਸਾਲ ਦੇ ਪਹਿਲੇ ਦਿਨ ਆਈ ਬੁਰੀ ਖਬਰ, ਡੂੰਘੇ ਬੋਰਵੈੱਲ 'ਚ ਮਾਸੂਮ ਬੱਚੀ ਡਿੱਗੀ

By : GAGANDEEP

Published : Jan 1, 2024, 9:40 pm IST
Updated : Jan 1, 2024, 9:45 pm IST
SHARE ARTICLE
An innocent girl fell into a deep borewell in Gujarat news in punjabi
An innocent girl fell into a deep borewell in Gujarat news in punjabi

Gujarat News : ਬਚਾਅ ਲਈ ਪਹੁੰਚੀ ਭਾਰਤੀ ਫੌਜ

An innocent girl fell into a deep borewell in Gujarat news in punjabi : ਗੁਜਰਾਤ ਦੇ ਦਵਾਰਕਾ ਜ਼ਿਲ੍ਹੇ ਵਿੱਚ ਢਾਈ ਸਾਲ ਦੀ ਮਾਸੂਮ ਬੱਚੀ ਡੂੰਘੇ ਬੋਰਵੈੱਲ ਵਿੱਚ ਡਿੱਗ ਗਈ। ਸਾਲ ਦੇ ਪਹਿਲੇ ਹੀ ਦਿਨ ਵਾਪਰੇ ਇਸ ਹਾਦਸੇ ਨੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਹਲਚਲ ਮਚਾ ਦਿੱਤੀ ਹੈ। ਮਾਸੂਮ ਬੱਚੀ ਨੂੰ ਬਚਾਉਣ ਲਈ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ: Moga Accident News : ਮੋਗਾ 'ਚ ਨੌਜਵਾਨ ਨੂੰ ਟਰੈਕਟਰ-ਟਰਾਲੀ ਨੇ ਕੁਚਲਿਆ, ਮੌਕੇ 'ਤੇ ਹੀ ਮੌਤ

ਇਸ ਤੋਂ ਇਲਾਵਾ ਭਾਰਤੀ ਫੌਜ ਦੇ ਜਵਾਨ ਵੀ ਬਚਾਅ ਕਾਰਜ 'ਚ ਲੱਗੇ ਹੋਏ ਹਨ। ਸਾਰੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਫਿਲਹਾਲ ਬਚਾਅ ਕਾਰਜ ਤੇਜ਼ ਕਰ ਦਿੱਤਾ ਗਿਆ ਹੈ ਅਤੇ ਬੱਚੀ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਨਵੇਂ ਸਾਲ ਦੇ ਜਸ਼ਨਾਂ 'ਤੇ ਹੁੜਦੰਗ, ਪਾਬੰਦੀ ਦੇ ਬਾਵਜੂਦ ਚੱਲੇ ਪਟਾਕੇ 

ਜਾਣਕਾਰੀ ਮੁਤਾਬਕ ਢਾਈ ਸਾਲ ਦੀ ਬੱਚੀ ਦਾ ਨਾਂ ਐਂਜਲ ਸਖਾਰਾ ਦੱਸਿਆ ਜਾ ਰਿਹਾ ਹੈ। ਇਹ ਲੜਕੀ ਦਵਾਰਕਾ ਜ਼ਿਲ੍ਹੇ ਦੀ ਕਲਿਆਣਪੁਰ ਤਹਿਸੀਲ ਦੇ ਰਣ ਪਿੰਡ ਦੀ ਰਹਿਣ ਵਾਲੀ ਹੈ। ਮਾਸੂਮ ਬੱਚੀ ਦੁਪਹਿਰ 1 ਤੋਂ 2 ਵਜੇ ਦੇ ਦਰਮਿਆਨ ਬੋਰਵੈੱਲ 'ਚ ਡਿੱਗ ਗਈ। ਬੱਚੀ ਦੇ ਡਿੱਗਣ ਦੀ ਸੂਚਨਾ ਜਿਵੇਂ ਹੀ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ 108 ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from An innocent girl fell into a deep borewell in Gujarat news in punjabi  , stay tuned to Rozana Spokesman)

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement