Jharkhand Accident News: ਨਵੇਂ ਸਾਲ ਦੀ ਪਾਰਟੀ ਮਨਾ ਕੇ ਵਾਪਸ ਪਰਤ ਰਹੇ 6 ਦੋਸਤਾਂ ਦੀ ਮੌਤ

By : GAGANDEEP

Published : Jan 1, 2024, 1:29 pm IST
Updated : Jan 1, 2024, 1:29 pm IST
SHARE ARTICLE
Death of 6 friends in Jharkhand accident News in punjabi
Death of 6 friends in Jharkhand accident News in punjabi

Jharkhand Accident News: ਡਿਵਾਈਡਰ ਨਾਲ ਟਕਰਾ ਕੇ ਪਲਟੀ ਕਾਰ

Death of 6 friends in Jharkhand accident News in punjabi : ਨਵੇਂ ਸਾਲ ਦੇ ਪਹਿਲੇ ਦਿਨ ਝਾਰਖੰਡ ਦੇ ਜਮਸ਼ੇਦਪੁਰ ਤੋਂ ਬੁਰੀ ਖ਼ਬਰ ਸਾਹਮਣੇ ਆਈ ਹੈ। ਇੱਕ ਭਿਆਨਕ ਸੜਕ ਹਾਦਸੇ ਵਿੱਚ ਛੇ ਦੋਸਤਾਂ ਦੀ ਮੌਤ ਹੋ ਗਈ। ਘਟਨਾ ਬਿਸਤੂਪੁਰ ਥਾਣਾ ਖੇਤਰ ਦੇ ਸਰਕਟ ਹਾਊਸ ਇਲਾਕੇ 'ਚ ਚੌਕ ਨੇੜੇ ਵਾਪਰੀ। ਰਿਪੋਰਟ ਮੁਤਾਬਕ ਇਕ ਤੇਜ਼ ਰਫਤਾਰ ਬੇਕਾਬੂ ਕਾਰ ਪਹਿਲਾਂ ਡਿਵਾਈਡਰ ਨਾਲ ਟਕਰਾ ਗਈ ਅਤੇ ਫਿਰ ਦਰੱਖਤ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਛੇ ਨੌਜਵਾਨਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿਤੀ ਅਤੇ ਇਸ ਨੂੰ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Punjab Tableau: ਝਾਕੀ ਮਾਮਲੇ ’ਤੇ CM ਮਾਨ ਦਾ ਕੇਂਦਰ ’ਤੇ ਪਲਟਵਾਰ, 'ਅਸੀਂ ਸ਼ਹੀਦਾਂ ਦਾ ਸਨਮਾਨ ਕਰਨਾ ਜਾਣਦੇ, BJP ਤੋਂ NOC ਦੀ ਲੋੜ ਨਹੀਂ'  

ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। 

ਇਹ ਵੀ ਪੜ੍ਹੋ: Nawanshahr Accident News: ਨਵਾਂਸ਼ਹਿਰ 'ਚ ਕਾਰ ਨੇ ਬਾਈਕ ਨੂੰ ਟੱਕਰ ਮਾਰੀ, 2 ਪਰਵਾਸੀ ਮਜ਼ਦੂਰਾਂ ਦੀ ਹੋਈ ਮੌਤ  

ਕਰੇਨ ਰਾਹੀਂ ਲਾਸ਼ਾਂ ਨੂੰ ਨੁਕਸਾਨੀ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਸਾਰੇ ਛੇ ਮ੍ਰਿਤਕ ਆਰਆਈਟੀ ਥਾਣਾ ਖੇਤਰ ਦੇ ਕੁਲਪਤੰਗਾ ਦੇ ਰਹਿਣ ਵਾਲੇ ਸਨ।
ਇਸ ਘਟਨਾ 'ਚ ਜ਼ਖ਼ਮੀ ਰਵੀ ਸ਼ੰਕਰ ਦੇ ਪਿਤਾ ਸੁਨੀਲ ਝਾਅ ਨੇ ਦੱਸਿਆ ਕਿ ਇਸ ਹਾਦਸੇ 'ਚ 6 ਨੌਜਵਾਨਾਂ ਦੀ ਮੌਤ ਹੋ ਗਈ ਪਰ ਉਨ੍ਹਾਂ ਦਾ ਬੇਟਾ ਠੀਕ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਗੱਡੀ 'ਚ ਇਹ ਹਾਦਸਾ ਹੋਇਆ, ਉਸ 'ਚ ਕੁੱਲ 8 ਲੋਕ ਸਵਾਰ ਸਨ। ਇਨ੍ਹਾਂ 'ਚੋਂ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 2 ਨੌਜਵਾਨਾਂ ਦੀ ਜਾਨ ਬਚ ਗਈ। 

(For more news apart from Death of 6 friends in Jharkhand accident News in punjabi , stay tuned to Rozana Spokesman)

Location: India, Jharkhand, Jamshedpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement