
ਜਨਸੰਘ ਨੇਤਾ ਨਾਨਾਜੀ ਦੇਸ਼ਮੁਖ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭਾਰਤ ਰਤਨ ਨਾਲ ਸਨਮਾਨਤ ਕਰਨ ਦੇ ਨਰਿੰਦਰ ਮੋਦੀ ਸਰਕਾਰ ਦੇ ਫ਼ੈਸਲੇ ਦਾ ਜ਼ਿਕਰ ਕਰਦਿਆਂ...
ਨਵੀਂ ਦਿੱਲੀ : ਜਨਸੰਘ ਨੇਤਾ ਨਾਨਾਜੀ ਦੇਸ਼ਮੁਖ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭਾਰਤ ਰਤਨ ਨਾਲ ਸਨਮਾਨਤ ਕਰਨ ਦੇ ਨਰਿੰਦਰ ਮੋਦੀ ਸਰਕਾਰ ਦੇ ਫ਼ੈਸਲੇ ਦਾ ਜ਼ਿਕਰ ਕਰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਸਵਾਰਥ ਭਾਵਨਾ ਨਾਲ ਲੋਕ ਭਲਾਈ ਕਰਨ ਵਾਲੇ ਲੋਕਾਂ ਨੂੰ ਰਾਸ਼ਟਰੀ ਪੁਰਸਕਾਰ ਦਿਤਾ ਜਾਂਦਾ ਹੈ। ਰਾਸ਼ਟਰਪਤੀ ਨੇ ਸੰਸਦ ਦੇ ਬਜਟ ਇਜਲਾਸ ਤੋਂ ਪਹਿਲੇ ਦਿਨ ਦੋਹਾਂ ਇਜਲਾਸਾਂ ਦੀ ਸਾਂਝੀ ਬੈਠਕ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਰਾਸ਼ਟਰ ਨਾਇਕਾਂ ਦੇ ਯੋਗਦਾਨ ਨੂੰ ਸਨਮਾਨ ਦੇਣਾ ਹਰ ਦੇਸ਼ਵਾਸੀ ਦਾ ਫ਼ਰਜ਼ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਸਰਜੀਕਲ ਹਮਲੇ ਰਾਹੀਂ ਸਰਕਾਰ ਨੇ 'ਨਵੀਂ ਨੀਤੀ, ਨਵੀਂ ਰੀਤ' ਦੀ ਪਛਾਣ ਦਿਤੀ। ਰਾਸ਼ਟਰਪਤੀ ਨੇ ਆਮ ਵਰਗ ਦੇ ਗ਼ਰੀਬਾਂ ਲਈ 10 ਫ਼ੀ ਸਦੀ ਰਾਖਵਾਂਕਰਨ ਸਬੰਧੀ ਸਰਕਾਰ ਦੇ ਕਦਮ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਗ਼ਰੀਬ ਨੌਜਵਾਨਾਂ ਨਾਲ ਇਨਸਾਫ਼ ਹੋਇਆ ਹੈ ਜਿਹੜੇ ਗ਼ਰੀਬੀ ਕਾਰਨ ਖ਼ੁਦ ਨੂੰ ਸਾਧਨਹੀਣ ਮਹਿਸੂਸ ਕਰ ਰਹੇ ਸਨ। ਉਨ੍ਹਾਂ ਸੰਸਦ ਦੇ ਪਹਿਲੇ ਦਿਨ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਨਾਬਾਲਗ਼ ਬੱਚੀਆਂ ਨਾਲ ਬਲਾਤਕਾਰ ਦੇ ਅਪਰਾਧ ਦੀ ਸਜ਼ਾ ਲਈ ਅਪਰਾਧੀ ਨੂੰ ਫਾਂਸੀ ਦੀ ਸਜ਼ਾ ਦੇਣ ਜਿਹਾ ਅਹਿਮ ਫ਼ੈਸਲਾ ਕੀਤਾ ਹੈ। (ਏਜੰਸੀ)