
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਇਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਪੁਲਿਸ...
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਇਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 30 ਜਨਵਰੀ ਨੂੰ ਇਕ ਵਿਅਕਤੀ ਵੱਲੋਂ ਸ਼ਰੇਆਮ ਬੰਦੂਕ ਤਾਣ ਕੇ ਗੋਲੀ ਚਲਾਈ ਗਈ ਸੀ।
File Photo
ਜਾਣਕਾਰੀ ਅਨੁਸਾਰ ਕਪਿਲ ਗੁਰਜਰ ਨਾਮ ਦੇ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿਚ ਕੋਈ ਜਖ਼ਮੀ ਨਹੀਂ ਹੋਇਆ ਹੈ ਅਤੇ ਆਰੋਪੀ ਕਪਿਲ ਨੂੰ ਪੁਲਿਸ ਨੇ ਗਿਰਫਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਹੈ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਜਸੋਲਾ ਵੱਲੋਂ ਆਇਆ ਸੀ ਅਤੇ ਉਸ ਨੇ ਸਰਿਤਾ ਦੇ ਬੈਰੀਕੇਡ ਉੱਤੇ ਆ ਕੇ ਦੋ ਵਾਰ ਹਵਾ ਵਿਚ ਗੋਲੀ ਚਲਾਈ ਹੈ।
File Photo
ਇਸ ਤੋਂ ਪਹਿਲਾਂ ਇਕ ਨਾਬਾਲਿਗ ਲੜਕੇ ਨੇ 30 ਜਨਵਰੀ ਦੀ ਦੁਪਹਿਰ ਨੂੰ ਜਾਮੀਆ ਮਿਲੀਆ ਇਸਲਾਮੀਆ ਤੋਂ ਰਾਜਘਾਟ ਦੇ ਵਿਚਾਲੇ ਕੱਢੇ ਜਾ ਰਹੇ ਪੈਦਲ ਮਾਰਚ ਵਿਚ ਗੋਲੀ ਚਲਾ ਦਿੱਤੀ ਸੀ ਜਿਸ ਵਿਚ ਇਕ ਵਿਦਿਆਰਥੀ ਜਖ਼ਮੀ ਹੋ ਗਿਆ ਸੀ ਹਾਲਾਂਕਿ ਆਰੋਪੀ ਨਾਬਾਲਿਗ ਨੂੰ ਪੁਲਿਸ ਨੇ ਗਿਰਫਤਾਰ ਕਰ ਲਿਆ ਸੀ।
File Photo
ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਅਤੇ ਸੰਭਾਵਤ ਐਨਆਰਸੀ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਚ ਡੇਢ ਮਹੀਨੇ ਤੋਂ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਸ਼ਾਹੀਨ ਬਾਗ ਦਾ ਪ੍ਰਦਰਸ਼ਨ ਇਕ ਪ੍ਰਤੀਕ ਬਣਦਾ ਜਾ ਰਿਹਾ ਹੈ ਅਤੇ ਇਸ ਦੀ ਤਰਜ਼ ਉੱਤੇ ਦੇਸ਼ ਦੇ ਵੱਖ-ਵੱਖ ਹਿੱਸਿਆ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।