ਬਜਟ ਨੂੰ ਲੈ ਕੇ ਰਾਹੁਲ ਦਾ ਕੇਂਦਰ ‘ਤੇ ਨਿਸ਼ਾਨਾ,ਦੇਸ਼ ਦੀ ਸੰਪਤੀ ਪੂੰਜੀਪਤੀਆਂ ਹੱਥ ਸੌਂਪ ਰਹੀ ਹੈ ਸਰਕਾਰ
Published : Feb 1, 2021, 5:19 pm IST
Updated : Feb 1, 2021, 5:19 pm IST
SHARE ARTICLE
Rahul Gandhi
Rahul Gandhi

ਕਿਹਾ, ਸਰਕਾਰ ਲੋਕਾਂ ਦੇ ਹੱਥਾਂ ਵਿਚ ਪੈਸਾ ਦੇਣਾ ਭੁੱਲ ਗਈ ਹੈ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸਾਲਾਨ ਬਜਟ ਪੇਸ਼ ਕਰ ਦਿਤਾ ਹੈ। ਇਸ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਆ ਰਹੇ ਹਨ। ਭਾਜਪਾ ਨਾਲ ਸਬੰਧਤ ਆਗੂ ਇਸ ਨੂੰ ਕ੍ਰਾਤੀਕਾਰੀ ਬਜਟ ਕਰਾਰ ਦੇ ਰਹੇ ਹਨ ਜਦਕਿ ਕਾਂਗਰਸ ਸਮੇਤ ਜ਼ਿਆਦਾਤਰ ਵਿਰੋਧੀ ਧਿਰਾਂ ਨੂੰ ਲੋਕ ਵਿਰੋਧੀ ਕਹਿ ਰਹੀਆਂ ਹਨ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬਜਟ ਨੂੰ ਕਾਰਪੋਰੇਟ ਪੱਖੀ ਕਰਾਰ ਦਿੰਦਿਆਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ।

rahul Gandhi Rahul Gandhi

ਰਾਹੁਲ ਗਾਂਧੀ ਮੁਤਾਬਕ ਕੇਂਦਰ ਸਰਕਾਰ ਦੇਸ਼ ਦੀ ਸੰਪਤੀ ਨੂੰ ਆਪਣੇ ਭਾਈਵਾਲ ਪੂੰਜੀਪਤੀਆਂ ਹੱਥ ਸੌਂਪਣਾ ਚਾਹੁੰਦੀ ਹੈ, ਜਿਸ ਦੀ ਮਿਸਾਲ ਅੱਜ ਪੇਸ਼ ਕੀਤੇ ਗਏ ਬਜਟ ਤੋਂ ਮਿਲਦੀ ਹੈ। ਟਵੀਟ ਜ਼ਰੀਏ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਆਮ ਲੋਕਾਂ ਦੇ ਹੱਥ ਵਿਚ ਪੈਸਾ ਦੇਣਾ ਭੁੱਲ ਗਈ ਹੈ।

Rahul GandhiRahul Gandhi

ਕਾਬਲੇਗੌਰ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੋਮਵਾਰ ਨੂੰ ਪੇਸ਼ ਕੀਤੇ ਬਜਟ ਵਿਚ ਸਰਕਾਰ ਨੇ ਦੇਸ਼ ਵਿਚ ਬੁਨਿਆਦੀ ਢਾਂਚੇ ਦੇ ਨਿਰਮਾਣ ਜ਼ਰੀਏ ਆਰਥਿਕ ਵਾਧੇ ਨੂੰ ਰਫ਼ਤਾਰ ਦੇਣ ਲਈ ਵਿੱਤੀ ਸਾਲ 2021-22 ਵਿਚ ਪੂੰਜੀਗਤ ਖ਼ਰਚ ਨੂੰ 34.5 ਫ਼ੀਸਦੀ ਵਧਾ ਕੇ 5.5 ਲੱਖ ਕਰੋੜ ਰੁਪਏ ਕਰਨ ਦਾ ਪ੍ਰਸਤਾਵ ਰੱਖਿਆ ਹੈ। ਜਨਤਕ ਖੇਤਰ ਅਤੇ ਵਿੱਤੀ ਸੰਸਥਾਵਾਂ ਵਿਚ ਹਿੱਸੇਦਾਰੀ ਵਿਕਰੀ ਤੋਂ ਵਿੱਤੀ ਸਾਲ 2021-22 ’ਚ 1.75 ਲੱਖ ਕਰੋੜ ਰੁਪਏ ਜੁਟਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਕੋਰੋਨਾ ਟੀਕਾਕਰਨ ਮੁਹਿੰਮ ਲਈ 35,000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

Munish Tiwari Munish Tiwari

ਇਸੇ  ਤਰ੍ਹਾਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਟਵੀਟ ਜ਼ਰੀਏ ਪੇਸ਼ ਬਜਟ ‘ਤੇ ਸਵਾਲ ਉਠਾਏ ਹਨ। ਮੁਨੀਸ਼ ਤਿਵਾੜੀ ਮੁਤਾਬਕ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਭਾਸ਼ਣ ’ਚ ਸਕਲ ਘਰੇਲੂ ਉਤਪਾਦ (ਜੀ. ਡੀ. ਪੀ.) ’ਚ 37 ਮਹੀਨਿਆਂ ਦੀ ਰਿਕਾਰਡ ਗਿਰਾਵਟ ਦਾ ਜ਼ਿਕਰ ਨਹੀਂ ਹੈ ਅਤੇ ਇਸ ’ਚ ਅਰਥਵਿਵਸਥਾ ਨੂੰ ਰਫ਼ਤਾਰ ਦੇਣ ’ਤੇ ਧਿਆਨ ਨਹੀਂ ਦਿੱਤਾ ਗਿਆ।

Munish TiwariMunish Tiwari

ਮਨੀਸ਼ ਤਿਵਾੜੀ ਇਸ ਸਮੇਂ ਜੀ. ਡੀ. ਪੀ. ਵਿਚ 37 ਮਹੀਨਿਆਂ ਦੀ ਰਿਕਾਰਡ ਗਿਰਾਵਟ ਹੈ। 1991 ਤੋਂ ਬਾਅਦ ਇਹ ਸਭ ਤੋਂ ਵੱਡਾ ਸੰਕਟ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦੇਸ਼ ਦੀਆਂ ਬਹੁ-ਕੀਮਤੀ ਸੰਪਤੀਆਂ ਨੂੰ ਵੇਚਣ ਤੋਂ ਇਲਾਵਾ ਬਜਟ ’ਚ ਕੋਈ ਮੁੱਖ ਧਿਆਨ ਨਹੀਂ ਦਿੱਤਾ ਗਿਆ। ਮਨੀਸ਼ ਤਿਵਾੜੀ ਨੇ ਅੱਗੇ ਕਿਹਾ ਕਿ ਮੁੱਖ ਗੱਲ ਇਹ ਹੈ ਕਿ ਅਰਥਵਿਵਸਥਾ ਨੂੰ ਅੱਗੇ ਨਾ ਵਧਾਓ, ਸਿਰਫ਼ ਦੇਸ਼ ਦੀਆਂ ਬਹੁ-ਕੀਮਤੀ ਸੰਪਤੀਆਂ ਨੂੰ ਵੇਚੋ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement