ਪੰਜਾਬ ਦੇ ਕਾਂਗਰਸੀ ਆਗੂਆਂ ਰਾਜਧਾਨੀ ‘ਚ ਲਾਪਤਾ ਨੌਜਵਾਨਾਂ ਦੀ ਭਾਲ ਲਈ ਅਮਿਤ ਸ਼ਾਹ ਨਾਲ ਕੀਤੀ ਮੀਟਿੰਗ
Published : Feb 1, 2021, 9:16 pm IST
Updated : Feb 1, 2021, 9:16 pm IST
SHARE ARTICLE
Amit shah
Amit shah

ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਵਿਅਕਤੀਆਂ ਦੇ ਕੇਸ ਲੜਨ ਲਈ ਪੰਜਾਬ ਸਰਕਾਰ ਵੱਲੋਂ 40 ਵਕੀਲਾਂ ਦੀ ਟੀਮ ਗਠਿਤ

ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪ੍ਰੇਡ ਦੌਰਾਨ ਲਾਪਤਾ ਹੋਏ ਨੌਜਵਾਨਾਂ/ਵਿਅਕਤੀਆਂ ਦੀ ਭਾਲ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ,ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ।

photophotoਮੀਟਿੰਗ ਉਪਰੰਤ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਨੌਜਵਾਨਾਂ ਅਤੇ ਵਿਅਕਤੀਆਂ ਦੇ ਕੇਸ ਲੜਨ ਲਈ 40 ਵਕੀਲਾਂ ਦੀ ਟੀਮ ਬਣਾਈ ਗਈ ਹੈ,ਜਿਸ ਵੱਲੋਂ ਇਸ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਵਕੀਲਾਂ ਦੀ ਇਹ ਟੀਮ ਗ੍ਰਿਫ਼ਤਾਰ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਰਾਬਤਾ ਕਰਕੇ ਵਕਾਲਤ ਨਾਮੇ ਸਾਇਨ ਕਰਵਾਏਗੀ ਅਤੇ ਕੇਸਾਂ ਦੀ ਬਿਨ੍ਹਾਂ ਕਿਸੇ ਫ਼ੀਸ ਦੇ ਕਾਨੂੰਨੀ ਪੈਰਵਾਈ ਕਰੇਗੀ।ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਮੀਟਿੰਗ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਪ੍ਰਤੀ ਨਰਮ ਵਤੀਰਾ ਅਪਨਾਉਣ ਦੀ ਅਪੀਲ ਕੀਤੀ ਗਈ।

Manish TewariManish Tewariਮੰਤਰੀਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਲਾਪਤਾ ਹੋਏ ਨੌਜਵਾਨਾਂ ਅਤੇ ਹੋਰ ਵਿਅਕਤੀਆਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਲਈ ਸਮਾਂ ਲਿਆ ਗਿਆ।ਜਿਸ *ਤੇ ਅਜਿਹੇ ਲਾਪਤਾ ਵਿਅਕਤੀਆਂ ਦਾ ਪਤਾ ਲਗਾਉਣ ਸਬੰਧੀ ਅੱਜ ਇਹ ਮੀਟਿੰਗ ਕੀਤੀ ਗਈ।

farmer protest farmer protestਸ਼੍ਰੀ ਰੰਧਾਵਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਗ੍ਰਹਿ ਮੰਤਰਾਲੇ ਵੱਲੋਂ ਵੈੱਬਸਾਇਟ *ਤੇ ਪਾ ਦਿੱਤੀ ਗਈ ਹੈ।ਇਸ ਇਲਾਵਾ ਜੇਕਰ ਪੰਜਾਬ ਸਰਕਾਰ ਵੱਲੋਂ ਵਿਅਕਤੀਆਂ ਦੇ ਲਾਪਤਾ ਹੋਣ ਬਾਰੇ ਕੋਈ ਹੋਰ ਸੂਚੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਉਨ੍ਹਾਂ ਦਾ ਪਤਾ ਲਗਾਉਣ ਲਈ ਕੇਂਦਰ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ।ਸ਼੍ਰੀ ਰੰਧਾਵਾ ਨੇ ਦੱਸਿਆ ਕਿ ਸੰਵੇਦਨਸ਼ੀਲ ਮਸਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਹਾਂ ਪੱਖੀ ਅਤੇ ਸੰਜੀਦਾ ਹੁੰਗਾਰਾ ਦਿੱਤਾ ਗਿਆ।

Farmer protestFarmer protestਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੇ ਜਮੂਦ ਬਾਰੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੌਂ ਕਿਸਾਨ ਮੰਗਾਂ ਦੇ ਹੱਲ ਲਈ ਜਲਦ ਕਦਮ ਉਠਾਉਣ *ਤੇ ਜੋਰ ਦਿੱਤਾ ਗਿਆ, ਜਿਸ *ਤੇ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਅਤੇ ਕਿਸਾਨਾਂ ਦੀ ਟੈਲੀਫੋਨ ਕਾਲ ਦਾ ਇੰਤਜਾਰ ਕੀਤਾ ਜਾ ਰਿਹਾ ਹੈ।ਸ਼੍ਰੀ ਰੰਧਾਵਾ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਅਤੇ ਦਿੱਲੀ ਵਿਖੇ ਵਾਪਰੇ ਘਟਨਾ ਕ੍ਰਮ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਫਰਵਰੀ ਨੂੰ ਸਰਬ—ਪਾਰਟੀ ਮੀਟਿੰਗ ਬੁਲਾਈ ਗਈ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement