
ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ।
ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਸਾਲ 2022-23 ਦਾ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਕੋਰੋਨਾ ਕਾਰਨ ਬੱਚਿਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਧਿਆਨ ਵਿਚ ਰੱਖਦੇ ਹੋਏ 'ਇਕ ਕਲਾਸ ਇਕ ਟੀਵੀ ਚੈਨਲ' ਪ੍ਰੋਗਰਾਮ ਨੂੰ 12 ਤੋਂ 200 ਟੀਵੀ ਚੈਨਲਾਂ ਤੱਕ ਵਧਾਇਆ ਜਾਵੇਗਾ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਡਿਜੀਟਲ ਸਾਧਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਉਹ ਖੇਤਰੀ ਭਾਸ਼ਾ ਵਿਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਸਕਣ।
ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ। ਯੂਨੀਵਰਸਿਟੀ ਵਿਚ ਵਿਅਕਤੀਗਤ ਭਾਸ਼ਾ (ਸਥਾਨਕ ਭਾਸ਼ਾ) ਵਿਚ ਆਈਸੀਟੀ (ਸੂਚਨਾ ਸੰਚਾਰ ਤਕਨਾਲੋਜੀ) ਫਾਰਮੈਟ 'ਤੇ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।
ਬਜਟ ਦੌਰਾਨ ਰੁਜ਼ਗਾਰ ਸਬੰਧੀ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੇ ਨੌਜਵਾਨਾਂ, ਔਰਤਾਂ ਅਤੇ ਗਰੀਬਾਂ ਦੇ ਸਸ਼ਕਤੀਕਰਨ 'ਤੇ ਧਿਆਨ ਦੇ ਰਹੀ ਹੈ।
ਸਰਕਾਰ ਦਾ ਅਗਲਾ ਟੀਚਾ 60 ਲੱਖ ਨੌਕਰੀਆਂ ਪੈਦਾ ਕਰਨਾ ਹੈ। ਬਜਟ ਮੁਤਾਬਕ ਆਤਮ-ਨਿਰਭਰ ਭਾਰਤ ਤਹਿਤ 16 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਮੇਕ ਇਨ ਇੰਡੀਆ ਤਹਿਤ 60 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਬਜਟ ਵਿਚ ਕਿਹਾ ਗਿਆ ਹੈ ਕਿ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ, ਇਸ ਲਈ ਈ-ਪੋਰਟਲ ਲਾਂਚ ਕੀਤਾ ਜਾਵੇਗਾ।
ਹੁਨਰ ਵਿਕਾਸ ਪ੍ਰੋਗਰਾਮ ਨਵੇਂ ਸਿਰੇ ਤੋਂ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਰੁਜ਼ਗਾਰ ਦੇ ਮੌਕੇ ਵਧਣਗੇ। ਬਜਟ ਵਿਚ ਪੰਜ ਟਾਪ ਵਿਦਿਅਕ ਅਦਾਰਿਆਂ ਨੂੰ ਸੈਂਟਰ ਆਫ਼ ਐਕਸੀਲੈਂਸ ਦਾ ਦਰਜਾ ਦਿੱਤਾ ਗਿਆ ਅਤੇ ਉਹਨਾਂ ਨੂੰ 25 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਦਿੱਤਾ ਜਾਵੇਗਾ। ਏਆਈਸੀਟੀਈ ਇਹਨਾਂ ਸੰਸਥਾਵਾਂ ਲਈ ਫੈਕਲਟੀ ਅਤੇ ਸਿਖਲਾਈ ਪ੍ਰੋਗਰਾਮਾਂ ਦੀ ਨਿਗਰਾਨੀ ਕਰੇਗਾ।