Union Budget 2022: ਭਾਜਪਾ ਨੇ ਦੱਸਿਆ ਆਮ ਆਦਮੀ ਦਾ ਬਜਟ ਪਰ ਵਿਰੋਧੀ ਧਿਰਾਂ ਅਸੰਤੁਸ਼ਟ
Published : Feb 1, 2022, 3:44 pm IST
Updated : Feb 1, 2022, 3:44 pm IST
SHARE ARTICLE
Oppositions reaction on Union Budget 2022
Oppositions reaction on Union Budget 2022

ਭਾਜਪਾ ਜਿੱਥੇ ਇਸ ਨੂੰ ਆਮ ਆਦਮੀ ਦਾ ਬਜਟ ਦੱਸ ਰਹੀ ਹੈ, ਉਥੇ ਵਿਰੋਧੀ ਧਿਰਾਂ ਇਸ ਤੋਂ ਨਾਖੁਸ਼ ਨਜ਼ਰ ਆ ਰਹੀਆਂ ਹਨ।

 

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਆਪਣਾ ਚੌਥਾ ਕੇਂਦਰੀ ਬਜਟ ਪੇਸ਼ ਕੀਤਾ। ਇਸ ਵਿਚ ਕਿਸਾਨਾਂ, ਵਿਦਿਆਰਥੀਆਂ ਅਤੇ ਬੇਰੁਜ਼ਗਾਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਬਜਟ 'ਤੇ ਸਿਆਸੀ ਧਿਰਾਂ ਦੀ ਪ੍ਰਤੀਕਿਰਿਆ ਆਉਣੀ ਸ਼ੁਰੂ ਹੋ ਗਈ ਹੈ। ਭਾਜਪਾ ਜਿੱਥੇ ਇਸ ਨੂੰ ਆਮ ਆਦਮੀ ਦਾ ਬਜਟ ਦੱਸ ਰਹੀ ਹੈ, ਉਥੇ ਵਿਰੋਧੀ ਧਿਰਾਂ ਇਸ ਤੋਂ ਨਾਖੁਸ਼ ਨਜ਼ਰ ਆ ਰਹੀਆਂ ਹਨ।

Nirmala SitharamanNirmala Sitharaman

ਕਾਂਗਰਸ ਦੀ ਪ੍ਰਤੀਕਿਰਿਆ

ਕਾਂਗਰਸ ਨੇ ਕਿਹਾ, 'ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦਾ ਖਮਿਆਜ਼ਾ ਜਨਤਾ ਨੂੰ ਵੀ ਭੁਗਤਣਾ ਪੈ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਖਪਤ ਖਰਚੇ ਵਿਚ ਕਾਫੀ ਕਮੀ ਆਈ ਹੈ। ਆਰਥਿਕ ਸਰਵੇਖਣ 2022 ਦੇ ਅੰਕੜਿਆਂ ਨੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰ ਦਿੱਤਾ ਹੈ’। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਵੀਟ ਕੀਤਾ, 'ਮੋਦੀ ਸਰਕਾਰ ਦਾ ਜ਼ੀਰੋ ਬਜਟ! ਤਨਖਾਹ ਵਰਗ, ਮੱਧ ਵਰਗ, ਗਰੀਬ ਅਤੇ ਪਛੜੇ, ਨੌਜਵਾਨਾਂ, ਕਿਸਾਨਾਂ ਅਤੇ MSME ਲਈ ਕੁਝ ਨਹੀਂ ਹੈ।

TweetTweet

ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਹ ਬਜਟ ਦੇਸ਼ ਵਿਚ ਆਧੁਨਿਕ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਵਾਲਾ ਬਜਟ ਹੈ, ਜੋ ਨਵੇਂ ਭਾਰਤ ਦੀ ਨੀਂਹ ਰੱਖੇਗਾ ਅਤੇ 130 ਕਰੋੜ ਭਾਰਤੀਆਂ ਦੇ ਜੀਵਨ ਵਿਚ ਸੁਧਾਰ ਕਰੇਗਾ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਦੂਰਅੰਦੇਸ਼ੀ ਬਜਟ ਦੱਸਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਜਟ ਦਾ ਸਵਾਗਤ ਕੀਤਾ ਹੈ।

TweetTweet

ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਸਨ- ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ''ਕੋਰੋਨਾ ਦੌਰਾਨ ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਸਨ। ਬਜਟ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਆਮ ਲੋਕਾਂ ਲਈ ਬਜਟ ਵਿਚ ਕੁਝ ਨਹੀਂ ਹੈ। ਮਹਿੰਗਾਈ ਨੂੰ ਘਟਾਉਣ ਲਈ ਕੁਝ ਨਹੀਂ ਹੈ''।

TweetTweet

ਆਮ ਲੋਕਾਂ ਲਈ ਬਜਟ ਵਿਚ ਕੁਝ ਨਹੀਂ- ਮਮਤਾ ਬੈਨਰਜੀ

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟਵੀਟ ਕਰਦਿਆਂ ਲਿਖਿਆ, “ਬੇਰੁਜ਼ਗਾਰੀ ਅਤੇ ਮਹਿੰਗਾਈ ਦੀ ਮਾਰ ਹੇਠ ਆਏ ਆਮ ਲੋਕਾਂ ਲਈ ਬਜਟ ਵਿਚ ਕੁਝ ਨਹੀਂ ਹੈ। ਸਰਕਾਰ ਵੱਡੀਆਂ-ਵੱਡੀਆਂ ਗੱਲਾਂ ਵਿਚ ਗੁਆਚੀ ਹੋਈ ਹੈ, ਜਿਸ ਦਾ ਕੋਈ ਮਤਲਬ ਨਹੀਂ ਬਣਦਾ। ਇਹ ਪੈਗਾਸਸ ਸਪਿਨ ਬਜਟ ਹੈ।"

Budget Budget

ਬਸਪਾ ਸੁਪਰੀਮੋ ਨੇ ਵੀ ਕੀਤਾ ਟਵੀਟ

ਬਸਪਾ ਸੁਪਰੀਮੋ ਮਾਇਆਵਤੀ ਨੇ ਲਿਖਿਆ, “ ਸੰਸਦ ਵਿਚ ਪੇਸ਼ ਕੀਤਾ ਗਿਆ ਕੇਂਦਰੀ ਬਜਟ ਨਵੇਂ ਵਾਅਦਿਆਂ ਨਾਲ ਜਨਤਾ ਨੂੰ ਲੁਭਾਉਣ ਲਈ ਲਿਆਂਦਾ ਗਿਆ ਹੈ ਜਦਕਿ ਪਿਛਲੇ ਸਾਲਾਂ ਦੇ ਵਾਅਦਿਆਂ ਨੂੰ ਲਾਗੂ ਕਰਨ ਅਤੇ ਪੁਰਾਣੇ ਐਲਾਨਾਂ ਨੂੰ ਵਿਸਾਰ ਦਿੱਤਾ ਗਿਆ ਹੈ। ਵਧਦੀ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਅਤੇ ਕਿਸਾਨ ਖੁਦਕੁਸ਼ੀਆਂ ਵਰਗੀਆਂ ਗੰਭੀਰ ਚਿੰਤਾਵਾਂ ਤੋਂ ਕੇਂਦਰ ਕਿਉਂ ਮੁਕਤ ਹੈ?”

TweetTweet

ਇਕ ਹੋਰ ਟਵੀਟ ਵਿਚ ਉਹਨਾਂ ਲਿਖਿਆ, “ਟੈਕਸਾਂ ਕਾਰਨ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ। ਇਸ ਲਈ ਬਿਹਤਰ ਹੈ ਜੇਕਰ ਕੇਂਦਰ ਸਰਕਾਰ ਵੱਲੋਂ ਲੋਕਾਂ ਵਿਚ ਖਾਸ ਕਰਕੇ ਬੇਰੁਜ਼ਗਾਰੀ ਅਤੇ ਅਸੁਰੱਖਿਆ ਆਦਿ ਕਾਰਨ ਪੈਦਾ ਹੋਏ ਤਣਾਅ, ਨਿਰਾਸ਼ਾ ਅਤੇ ਚਿੰਤਾ ਨੂੰ ਘੱਟ ਕਰਨ ਦੇ ਉਪਰਾਲੇ ਕੀਤੇ ਜਾਣ।“

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement