ਸਿੱਖ ਲੜਕੀ ਨਾਲ ਜਬਰ ਜਨਾਹ: ਸੱਤਾ ਦੀ ਲੜਾਈ ਨੇ ਸਮਾਜਿਕ ਤੇ ਨੈਤਿਕ ਤਾਣੇ-ਬਾਣੇ ਨੂੰ ਢਾਹ ਲਾਈ- ਬਿੱਟੂ
Published : Feb 1, 2022, 10:00 am IST
Updated : Feb 1, 2022, 10:00 am IST
SHARE ARTICLE
Ravneet Bittu
Ravneet Bittu

ਰਾਸ਼ਟਰੀ ਰਾਜਧਾਨੀ ਵਿਚ ਸਿੱਖ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕੀਤਾ ਹੈ।


ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਵਿਚ ਸਿੱਖ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਸੱਤਾ ਦੀ ਲੜਾਈ ਨੇ ਸਮਾਜਿਕ ਅਤੇ ਨੈਤਿਕ ਤਾਣੇ-ਬਾਣੇ ਨੂੰ ਢਾਹ ਲਾਈ ਹੈ।

TweetTweet

ਉਹਨਾਂ ਲਿਖਿਆ, “ ਰਾਜਧਾਨੀ ਦਿੱਲੀ ਵਿਚ ਇੱਕ ਸਿੱਖ ਮਾਂ ਨਾਲ ਜਬਰ ਜਨਾਹ ਕੀਤਾ ਗਿਆ ਅਤੇ ਜਨਤਕ ਤੌਰ 'ਤੇ ਸ਼ਰਮਸਾਰ ਕੀਤਾ ਗਿਆ। ਭਾਜਪਾ ਅਤੇ 'ਆਪ' ਵਿਚਾਲੇ ਸੱਤਾ ਦੀ ਲੜਾਈ ਨੇ ਦਿੱਲੀ ਦੇ ਸਮਾਜਿਕ ਅਤੇ ਨੈਤਿਕ ਤਾਣੇ-ਬਾਣੇ ਨੂੰ ਢਾਹ ਲਾਈ ਹੈ। ਸ਼ੀਲਾ ਜੀ ਦੇ ਰਾਜ ਵਿਚ ਅਜਿਹਾ ਨਹੀਂ ਹੁੰਦਾ ਸੀ। ਕੇਜਰੀਵਾਲ ਦਾ ਕਹਿਣਾ ਹੈ ਕਿ ਦਿੱਲੀ ਵਿਚ ਔਰਤਾਂ ਸੁਰੱਖਿਅਤ ਹਨ। ਅਸਲ ਵਿਚ ਦਿੱਲੀ ਕੋਲ ਕੋਈ ਆਗੂ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਗੋਆ ਅਤੇ ਪੰਜਾਬ ਵਿਚ ਵਧੇਰੇ ਸ਼ਕਤੀ ਲਈ ਪ੍ਰਚਾਰ ਕਰਨ ਵਿਚ ਰੁੱਝੇ ਹੋਏ ਹਨ।“

TweetTweet

ਜ਼ਿਕਰਯੋਗ ਹੈ ਕਿ ਦਿੱਲੀ ਦੇ ਸ਼ਾਹਦਰਾ ਇਲਾਕੇ ਦੇ ਕਸਤੂਰਬਾ ਨਗਰ ਵਿਚ ਇਕ ਔਰਤ ਨੂੰ ਅਗਵਾ ਕਰਨ ਅਤੇ ਸਮੂਹਿਕ ਬਲਾਤਕਾਰ ਦੇ ਮਾਮਲੇ ਵਿਚ ਪੁਲਿਸ ਨੇ ਹੁਣ ਤੱਕ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਦੋਸ਼ੀਆਂ ਨੇ ਔਰਤ ਦੇ ਸਿਰ ਦੇ ਵਾਲ ਕੱਟ ਕੇ ਅਤੇ ਮੂੰਹ ਉੱਤੇ ਸਿਆਹੀ ਮਲ ਕੇ ਉਸ ਨੂੰ ਸ਼ਰਮਸਾਰ ਕੀਤਾ ਗਿਆ।

TweetTweet

ਪੀੜਤ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਐਫਆਈਆਰ ਵਿਚ 11 ਲੋਕਾਂ ਦੇ ਨਾਮ ਦਰਜ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ ਔਰਤਾਂ ਵੀ ਸ਼ਾਮਲ ਹਨ। ਦਿੱਲੀ ਪੁਲਿਸ ਨੇ ਇਹ ਵੀ ਦੱਸਿਆ ਕਿ ਜਲਦ ਹੀ ਹੋਰ ਗ੍ਰਿਫਤਾਰੀਆਂ ਕੀਤੀਆਂ ਜਾਣਗੀਆਂ।

TweetTweet

ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸ

ਦਿੱਲੀ ਮਹਿਲਾ ਕਮਿਸ਼ਨ ਨੇ ਇਸ ਘਟਨਾ ਸਬੰਧੀ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਜਲਦੀ ਕਦਮ ਚੁੱਕਣ ਦੀ ਮੰਗ ਕੀਤੀ ਹੈ।ਇਸ ਸਬੰਧੀ ਟਵੀਟ ਕਰਦਿਆਂ ਦਿੱਲੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਲਿਖਿਆ “ਕਸਤੂਰਬਾ ਨਗਰ ਵਿਚ ਇਕ 20 ਸਾਲ ਦੀ ਲੜਕੀ ਦਾ ਗੈਰ-ਕਾਨੂੰਨੀ ਸ਼ਰਾਬ ਵੇਚਣ ਵਾਲਿਆਂ ਵਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ। ਉਸ ਦਾ ਸਿਰ ਮੁੰਨ ਦਿੱਤਾ ਗਿਆ ਅਤੇ ਉਸ ਦਾ ਮੂੰਹ ਕਾਲਾ ਕਰ ਦਿੱਤਾ ਗਿਆ। ਮੈਂ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਰਹੀ ਹਾਂ। ਸਾਰੇ ਦੋਸ਼ੀ ਮਰਦਾਂ ਅਤੇ ਔਰਤਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਲੜਕੀ ਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ”।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement