ਵਿਆਹ ਤੋਂ ਮੁਕਰਨ ਦਾ ਹਰ ਮਾਮਲਾ ਬਲਾਤਕਾਰ ਦਾ ਨਹੀਂ ਹੋ ਸਕਦਾ- ਸੁਪਰੀਮ ਕੋਰਟ
Published : Feb 1, 2023, 12:30 pm IST
Updated : Feb 1, 2023, 12:30 pm IST
SHARE ARTICLE
Supreme Court
Supreme Court

ਅਦਾਲਤ ਨੇ ਬਲਾਤਕਾਰ ਦੇ ਇਕ ਮਾਮਲੇ ਵਿਚ 10 ਸਾਲ ਦੀ ਸਜ਼ਾ ਕੱਟ ਰਹੇ ਵਿਅਕਤੀ ਨੂੰ ਕੀਤਾ ਬਰੀ

 

ਨਵੀਂ ਦਿੱਲੀ:  ਸੁਪਰੀਮ ਕੋਰਟ ਨੇ ਬਲਾਤਕਾਰ ਦੇ ਇਕ ਮਾਮਲੇ ਵਿਚ 10 ਸਾਲ ਦੀ ਸਜ਼ਾ ਕੱਟ ਰਹੇ ਵਿਅਕਤੀ ਨੂੰ ਬਰੀ ਕਰਦੇ ਹੋਏ ਕਿਹਾ ਕਿ ਵਿਆਹ ਦੇ ਵਾਅਦੇ ਤੋਂ ਮੁਕਰਨ ਦਾ ਹਰ ਮਾਮਲਾ ਬਲਾਤਕਾਰ ਨਹੀਂ ਹੋ ਸਕਦਾ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਅਤੇ ਹਾਈ ਕੋਰਟ ਦੇ ਸਜ਼ਾ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ, ਹਾਲਾਂਕਿ ਪੀੜਤ ਨੂੰ ਮੁਆਵਜ਼ਾ ਦੇਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ।

ਇਹ ਵੀ ਪੜ੍ਹੋ: ਦਰਦ ਗ਼ਰੀਬਾਂ ਦੇ: ਛੱਡ ਕੇ ਗੀਤ ਮੁਹੱਬਤਾਂ ਦੇ ਲਿਖ ਦਰਦ ਗ਼ਰੀਬਾਂ ਦੇ, ਕਲਮ ਦੇ ਰਾਹੀਂ ਹਾਲਾਤ ਦਸ ਹੁਣ ਬਦਨਸੀਬਾਂ ਦੇ..

ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਨੇ ਕਿਹਾ, "ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਦੋਸ਼ੀ ਨੇ ਪੂਰੀ ਗੰਭੀਰਤਾ ਨਾਲ ਲੜਕੀ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ। ਹਾਲਾਂਕਿ ਬਾਅਦ 'ਚ ਉਸ ਦੇ ਸਾਹਮਣੇ ਕੁਝ ਅਜਿਹੇ ਅਣਸੁਖਾਵੇਂ ਹਾਲਾਤ ਪੈਦਾ ਹੋ ਸਕਦੇ ਹਨ, ਜਿਸ 'ਤੇ ਉਸ ਦਾ ਕੰਟਰੋਲ ਨਾ ਹੋਵੇ ਅਤੇ ਉਸ ਨੂੰ ਆਪਣੀ ਮਰਜ਼ੀ ਖਿਲਾਫ ਵੀ ਵਿਆਹ ਦੇ ਵਾਅਦੇ ਤੋਂ ਪਿੱਛੇ ਹਟਣਾ ਪਿਆ। ਅਜਿਹੇ 'ਚ ਆਪਣੇ ਵਾਅਦੇ ਨੂੰ ਝੂਠਾ ਮੰਨਦੇ ਹੋਏ ਉਸ ਨੂੰ ਧਾਰਾ 376 ਤਹਿਤ ਬਲਾਤਕਾਰ ਦਾ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।

ਇਹ ਵੀ ਪੜ੍ਹੋ: ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਸਾਊਦੀ ਜੇਲ੍ਹ ’ਚ ਬੰਦ ਪੰਜਾਬੀ ਨੌਜਵਾਨ: ਕਰੀਬ ਡੇਢ ਸਾਲ ਪਹਿਲਾ ਡਰਾਇਵਰੀ ਕਰਨ ਗਿਆ ਸੀ ਸਾਊਦੀ ਅਰਬ 

ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿਚ ਇਹ ਰਿਕਾਰਡ 'ਤੇ ਲਿਆਂਦਾ ਗਿਆ ਹੈ ਕਿ ਸ਼ਿਕਾਇਤਕਰਤਾ ਇਕ ਵਿਆਹੁਤਾ ਔਰਤ ਸੀ ਜਿਸ ਦੇ ਤਿੰਨ ਬੱਚੇ ਸਨ। ਮੁਲਜ਼ਮ ਉਸ ਦੇ ਘਰ ਦੇ ਸਾਹਮਣੇ ਕਿਰਾਏ ’ਤੇ ਰਹਿੰਦਾ ਸੀ। ਦੋਵਾਂ ਵਿਚਾਲੇ ਨੇੜਤਾ ਵਧੀ ਅਤੇ ਇਸ ਰਿਸ਼ਤੇ ਤੋਂ 2011 'ਚ ਇਕ ਬੱਚੇ ਨੇ ਵੀ ਜਨਮ ਲਿਆ। ਜਦੋਂ ਸ਼ਿਕਾਇਤਕਰਤਾ 2012 ਵਿਚ ਮੁਲਜ਼ਮ ਦੇ ਪਿੰਡ ਗਈ ਤਾਂ ਉਸ ਨੂੰ ਪਤਾ ਲੱਗਿਆ ਕਿ ਉਹ ਵਿਆਹਿਆ ਹੋਇਆ ਹੈ ਅਤੇ ਉਸ ਦੇ ਬੱਚੇ ਵੀ ਹਨ। ਇਸ ਤੋਂ ਬਾਅਦ ਵੀ ਉਹ ਵੱਖ-ਵੱਖ ਥਾਵਾਂ 'ਤੇ ਮੁਲਜ਼ਮ ਨਾਲ ਰਹਿੰਦੀ ਰਹੀ। ਉਸ ਨੇ 2014 ਵਿਚ ਆਪਸੀ ਸਹਿਮਤੀ ਨਾਲ ਆਪਣੇ ਪਤੀ ਨੂੰ ਤਲਾਕ ਦੇ ਦਿੱਤਾ ਅਤੇ ਤਿੰਨ ਬੱਚਿਆਂ ਨੂੰ ਆਪਣੇ ਪਤੀ ਕੋਲ ਛੱਡ ਦਿੱਤਾ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੈੱਬ ਸੀਰੀਜ਼ ਦੀ ਸ਼ੂਟਿੰਗ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਹਟਾਏ ਪਾਕਿਸਤਾਨ ਜ਼ਿੰਦਾਬਾਦ ਦੇ ਪੋਸਟਰ 

ਬੈਂਚ ਨੇ ਕਿਹਾ ਬਾਅਦ ਵਿਚ ਕੁਝ ਵਿਵਾਦ ਹੋਇਆ ਤਾਂ ਸ਼ਿਕਾਇਤਕਰਤਾ ਨੇ 21 ਮਾਰਚ 2015 ਨੂੰ ਬਲਾਤਕਾਰ ਦਾ ਮਾਮਲਾ ਦਰਜ ਕਰਾਇਆ, ਜਿਸ ਵਿਚ ਦੋਸ਼ ਲਾਇਆ ਗਿਆ ਕਿ ਉਸਨੇ ਵਿਆਹ ਦਾ ਵਾਅਦਾ ਕਰਨ ਤੋਂ ਬਾਅਦ ਮੁਲਜ਼ਮ ਨਾਲ ਸਰੀਰਕ ਸਬੰਧ ਬਣਾਏ ਪਰ ਬਾਅਦ ਵਿਚ ਮੁਲਜ਼ਮ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement