
ਸ਼ਾਂਤੀ ਭੂਸ਼ਣ ਨੇ PM ਵਜੋਂ ਮੋਰਾਰਜੀ ਦੇਸਾਈ ਦੇ ਕਾਰਜਕਾਲ ਦੌਰਾਨ ਭਾਰਤ ਦੇ ਕਾਨੂੰਨ ਮੰਤਰੀ ਵਜੋਂ ਸੇਵਾ ਕੀਤੀ ਅਤੇ 1977 ਤੋਂ 1979 ਤੱਕ ਇਸ ਅਹੁਦੇ 'ਤੇ ਰਹੇ।
ਨਵੀਂ ਦਿੱਲੀ- ਸਾਬਕਾ ਕਾਨੂੰਨ ਮੰਤਰੀ ਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ 97 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਬਜ਼ੁਰਗ ਵਕੀਲ ਸ਼ਾਂਤੀ ਭੂਸ਼ਣ ਨੇ ਪ੍ਰਧਾਨ ਮੰਤਰੀ ਵਜੋਂ ਮੋਰਾਰਜੀ ਦੇਸਾਈ ਦੇ ਕਾਰਜਕਾਲ ਦੌਰਾਨ ਭਾਰਤ ਦੇ ਕਾਨੂੰਨ ਮੰਤਰੀ ਵਜੋਂ ਸੇਵਾ ਕੀਤੀ ਅਤੇ 1977 ਤੋਂ 1979 ਤੱਕ ਇਸ ਅਹੁਦੇ 'ਤੇ ਰਹੇ। ਸਾਲ 2018 'ਚ ਸ਼ਾਂਤੀ ਭੂਸ਼ਣ ਨੇ 'ਮਾਸਟਰ ਆਫ ਰੋਸਟਰ' ਸਿਸਟਮ 'ਚ ਬਦਲਾਅ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਆਖ਼ਰੀ ਸਾਹ ਲਏ। ਸ਼ਾਂਤੀ ਭੂਸ਼ਣ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਪ੍ਰਸਿੱਧ ਕਾਰਕੁਨ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਉਨ੍ਹਾਂ ਦੇ ਪੁੱਤਰ ਹਨ।