
3 ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲਿਆਂ 'ਤੇ ਇਨਕਮ ਟੈਕਸ ਨਹੀਂ ਲਗਾਇਆ ਜਾਵੇਗਾ।
ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿਚ 2023-24 ਦਾ ਕੇਂਦਰੀ ਬਜਟ ਪੇਸ਼ ਕੀਤਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿਚ ਕਿਹਾ ਕਿ ਹੁਣ 7 ਲੱਖ ਤੋਂ ਘੱਟ ਆਮਦਨੀ ਵਾਲਿਆਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ। ਹਾਲਾਂਕਿ ਇਹ ਲਾਭ ਸਿਰਫ਼ ਨਵੇਂ ਟੈਕਸ ਪ੍ਰਣਾਲੀ ਦੀ ਚੋਣ ਕਰਨ ਵਾਲਿਆਂ ਨੂੰ ਹੀ ਮਿਲੇਗਾ। ਇਸ ਦੇ ਨਾਲ ਹੀ 3 ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲਿਆਂ 'ਤੇ ਇਨਕਮ ਟੈਕਸ ਨਹੀਂ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ: Budget 2023: ਗਰੀਬ ਕੈਦੀਆਂ ਨੂੰ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਨਿਰਮਲਾ ਸੀਤਾਰਮਨ
ਇਸ ਤਰ੍ਹਾਂ ਹੈ ਪੂਰਾ ਟੈਕਸ ਸਲੈਬ
-ਹੁਣ ਤਿੰਨ ਲੱਖ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਲੱਗੇਗਾ।
- 3 ਤੋਂ 6 ਲੱਖ ਤੱਕ ਦੀ ਸਾਲਾਨਾ ਆਮਦਨ ਵਾਲਿਆਂ ਨੂੰ 5 ਫੀਸਦੀ ਟੈਕਸ ਦੇਣਾ ਹੋਵੇਗਾ।
-ਹੁਣ 6 ਤੋਂ 9 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ 'ਤੇ 10 ਫੀਸਦੀ ਟੈਕਸ ਲੱਗੇਗਾ।
-7 ਲੱਖ ਰੁਪਏ ਸਾਲਾਨਾ ਤੋਂ ਘੱਟ ਕਮਾਈ ਕਰਨ ਵਾਲਿਆਂ 'ਤੇ ਕੋਈ ਟੈਕਸ ਨਹੀਂ ਲੱਗੇਗਾ। ਜਿਹੜੇ ਲੋਕ ਇਸ ਨਵੀਂ ਟੈਕਸ ਪ੍ਰਣਾਲੀ ਦੀ ਚੋਣ ਕਰਨਗੇ, ਉਹਨਾਂ ਨੂੰ ਲਾਭ ਮਿਲੇਗਾ।
-9 ਤੋਂ 12 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਲੋਕਾਂ 'ਤੇ 15 ਫੀਸਦੀ ਟੈਕਸ ਲੱਗੇਗਾ।
-ਮੰਨਿਆ ਜਾ ਰਿਹਾ ਹੈ ਕਿ 15.5 ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ 52 ਹਜ਼ਾਰ ਰੁਪਏ ਦਾ ਲਾਭ ਮਿਲੇਗਾ।
-12 ਤੋਂ 15 ਲੱਖ ਰੁਪਏ ਸਾਲਾਨਾ ਕਮਾਉਣ ਵਾਲਿਆਂ 'ਤੇ 20 ਫੀਸਦੀ ਦੀ ਦਰ ਨਾਲ ਟੈਕਸ ਲੱਗੇਗਾ।
-ਜਿਨ੍ਹਾਂ ਦੀ ਸਾਲਾਨਾ ਆਮਦਨ 15 ਲੱਖ ਤੋਂ ਵੱਧ ਹੈ, ਉਹਨਾਂ ਨੂੰ 30 ਫੀਸਦੀ ਤੱਕ ਟੈਕਸ ਦੇਣਾ ਹੋਵੇਗਾ।