ਦਿੱਲੀ ਮੇਅਰ ਦੀ ਚੋਣ ਲਈ ਤਰੀਕ ਦਾ ਐਲਾਨ, 6 ਫਰਵਰੀ ਨੂੰ ਹੋਵੇਗੀ ਵੋਟਿੰਗ 

By : KOMALJEET

Published : Feb 1, 2023, 8:16 pm IST
Updated : Feb 1, 2023, 8:16 pm IST
SHARE ARTICLE
MCD
MCD

ਉਪ ਰਾਜਪਾਲ ਨੇ ਦਿੱਲੀ ਸਰਕਾਰ ਵਲੋਂ ਭੇਜੇ ਪ੍ਰਸਤਾਵ 'ਤੇ ਲਗਾਈ ਮੋਹਰ 


ਨਵੀਂ ਦਿੱਲੀ: ਦਿੱਲੀ ਦੇ ਮੇਅਰ ਦੀ ਚੋਣ ਲਈ ਤਰੀਕਾਂ ਦਾ ਐਲਾਨ ਹੋ ਗਿਆ ਹੈ। 6 ਫਰਵਰੀ ਨੂੰ ਐਮ.ਸੀ.ਡੀ. 'ਚ ਮੇਅਰ, ਡਿਪਟੀ ਮੇਅਰ ਅਤੇ ਸਟੈਂਡਿੰਗ ਕਮੇਟੀ ਦੇ ਛੇ ਮੈਂਬਰਾਂ ਦੀ ਚੋਣ ਹੋਵੇਗੀ। ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੇਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਪ੍ਰਸਤਾਵ 'ਤੇ ਮੋਹਰ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ:  Budget 2023: ਬਜਟ ਵਿੱਚ ਰੇਲਵੇ ਲਈ ਰੱਖਿਆ ਹੁਣ ਤੱਕ ਦਾ ਸਭ ਤੋਂ ਵੱਧ ਪੂੰਜੀ ਖਰਚ 2.40 ਲੱਖ ਕਰੋੜ ਰੁਪਏ

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਚਣ ਲਈ ਐਮਸੀਡੀ ਨੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਛੇ ਮੈਂਬਰਾਂ ਦੀ ਚੋਣ ਲਈ ਹਾਊਸ ਦੀ ਮੀਟਿੰਗ ਬੁਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਐਮਸੀਡੀ ਨੇ 10 ਫਰਵਰੀ ਨੂੰ ਸਦਨ ਦੀ ਮੀਟਿੰਗ ਬੁਲਾਉਣ ਲਈ ਇੱਕ ਫਾਈਲ ਦਿੱਲੀ ਸਰਕਾਰ ਨੂੰ ਭੇਜੀ ਹੈ, ਜਦੋਂ ਕਿ ਦਿੱਲੀ ਸਰਕਾਰ ਨੇ ਫਾਈਲ ਵਿੱਚ ਸੋਧ ਕਰਦੇ ਹੋਏ ਉਪ ਰਾਜਪਾਲ ਨੂੰ 3 4 ਅਤੇ 6 ਫਰਵਰੀ ਦੀ ਕਿਸੇ ਇੱਕ ਤਰੀਕ ਨੂੰ ਮੀਟਿੰਗ ਬੁਲਾਉਣ ਦਾ ਪ੍ਰਸਤਾਵ ਭੇਜਿਆ ਸੀ। ਰਾਜਪਾਲ ਨੇ 6 ਫਰਵਰੀ ਨੂੰ ਮੀਟਿੰਗ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਸ਼ੈਲੀ ਓਬਰਾਏ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ:  19 ਮਹੀਨਿਆਂ ਤੋਂ ਸਾਊਦੀ ਦੀ ਜੇਲ੍ਹ ਵਿੱਚ ਬੰਦ ਹੈ ਪੰਜਾਬੀ ਨੌਜਵਾਨ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ 

ਸਭ ਤੋਂ ਪਹਿਲਾਂ, ਰਾਜਪਾਲ ਨੇ ਐਮਸੀਡੀ ਦੇ ਪ੍ਰਸਤਾਵ ਦੇ ਤਹਿਤ ਸਦਨ ਦੀ ਬੈਠਕ ਦੀ ਤਰੀਕ 6 ਜਨਵਰੀ ਤੈਅ ਕੀਤੀ ਸੀ। ਇਸ ਦਿਨ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਦਿੱਲੀ ਸਰਕਾਰ ਦੀ ਤਜਵੀਜ਼ ਤਹਿਤ ਸਦਨ ਦੀ ਮੀਟਿੰਗ ਦੀ ਤਰੀਕ ਮੁੜ ਤੈਅ ਕਰ ਦਿੱਤੀ। ਦਿੱਲੀ ਸਰਕਾਰ ਦੇ ਪ੍ਰਸਤਾਵ ਮੁਤਾਬਕ ਉਨ੍ਹਾਂ ਨੇ ਸਦਨ ਦੀ ਬੈਠਕ ਦੀ ਤਰੀਕ 24 ਜਨਵਰੀ ਤੈਅ ਕੀਤੀ ਸੀ। ਇਸ ਦਿਨ ਕਾਰਪੋਰੇਟਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਸਦਨ ਦੀ ਮੀਟਿੰਗ ਵਿੱਚ ਹੰਗਾਮਾ ਹੋਇਆ। ਇਸ ਕਾਰਨ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਛੇ ਮੈਂਬਰਾਂ ਦੀ ਚੋਣ ਨਹੀਂ ਹੋ ਸਕੀ।

SHARE ARTICLE

ਏਜੰਸੀ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement