
ਪੰਜਾਬ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ’ਤੇ ਰੋਕ ਲਗਾਉਣ ਦੀ ਮੰਗ
Chandigarh Mayor Election: ਚੰਡੀਗੜ੍ਹ ਨਗਰ ਨਿਗਮ 'ਚ ਮੰਗਲਵਾਰ ਨੂੰ ਹੋਈਆਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਕੁਲਦੀਪ ਕੁਮਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਚੋਣ ਨਤੀਜਿਆਂ 'ਤੇ ਤੁਰੰਤ ਰੋਕ ਲਗਾਉਣ ਤੋਂ ਇਨਕਾਰ ਕਰਨ ਵਿਰੁਧ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
ਪਟੀਸ਼ਨ 'ਚ ਮੇਅਰ ਦੀ ਚੋਣ ਦੀ ਪ੍ਰਕਿਰਿਆ ਰੱਦ ਕਰਨ, ਚੋਣ ਨਾਲ ਜੁੜਿਆ ਪੂਰਾ ਰਿਕਾਰਡ ਸੀਲ ਕਰਨ, ਮੇਅਰ ਨੂੰ ਅਹੁਦਾ ਸੰਭਾਲਣ ਤੋਂ ਰੋਕਣ, ਇਸ ਪੂਰੀ ਚੋਣ ਪ੍ਰਕਿਰਿਆ 'ਚ ਹੋਈ ਹੇਰਾਫੇਰੀ ਦੀ ਜਾਂਚ ਕਰਨ ਅਤੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ 'ਚ ਚੋਣਾਂ ਕਰਵਾਉਣ ਲਈ ਨਵੇਂ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਮੇਅਰ ਦੀ ਚੋਣ 'ਤੇ ਰੋਕ ਨਹੀਂ ਲਗਾਈ। ਹਾਈ ਕੋਰਟ ਨੇ 3 ਹਫਤਿਆਂ ਦੇ ਅੰਦਰ ਇਸ ਦੀ ਪੂਰੀ ਰੀਪੋਰਟ ਮੰਗੀ ਹੈ। ਪਟੀਸ਼ਨਕਰਤਾਵਾਂ ਦੀ ਇਸ ਮਾਮਲੇ ਵਿਚ ਛੇਤੀ ਸੁਣਵਾਈ ਦੀ ਮੰਗ ਵੀ ਪੂਰੀ ਨਹੀਂ ਹੋਈ ਹੈ।
(For more Punjabi news apart from AAP Councillor Moves Supreme Court Against HC's Refusal To Stay Chandigarh Mayor Election, stay tuned to Rozana Spokesman)