Delhi excise scam case: ਬਜਟ ਇਜਲਾਸ ਵਿਚ ਸ਼ਾਮਲ ਹੋਣ ਲਈ ਸੰਜੇ ਸਿੰਘ ਨੇ ਮੰਗੀ ਜ਼ਮਾਨਤ; ED ਨੂੰ ਨੋਟਿਸ ਜਾਰੀ
Published : Feb 1, 2024, 5:26 pm IST
Updated : Feb 1, 2024, 5:26 pm IST
SHARE ARTICLE
Delhi excise scam case: AAP MP Sanjay Singh seeks interim bail to attend Parliament session
Delhi excise scam case: AAP MP Sanjay Singh seeks interim bail to attend Parliament session

ਇਸ ਪਟੀਸ਼ਨ ਵਿਚ ਉਨ੍ਹਾਂ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਈਡੀ ਤੋਂ ਇਜਾਜ਼ਤ ਮੰਗੀ ਸੀ।

Delhi excise scam case:  ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕੀਤਾ। ਇਸ ਪਟੀਸ਼ਨ ਵਿਚ ਉਨ੍ਹਾਂ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਈਡੀ ਤੋਂ ਇਜਾਜ਼ਤ ਮੰਗੀ ਸੀ।

ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ 4 ਤੋਂ 10 ਫਰਵਰੀ ਤਕ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਜ਼ੀ 'ਤੇ 3 ਫਰਵਰੀ ਤਕ ਅਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿਤਾ ਹੈ। ਈਡੀ ਨੇ ਸੰਜੇ ਸਿੰਘ ਨੂੰ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਏਜੰਸੀ ਨੇ ਦੋਸ਼ ਲਾਇਆ ਹੈ ਕਿ ਸੰਜੇ ਸਿੰਘ ਨੇ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਮੁੱਖ ਭੂਮਿਕਾ ਨਿਭਾਈ, ਜਿਸ ਨਾਲ ਕੁੱਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਆਰਥਿਕ ਲਾਭ ਹੋਇਆ। ਸੰਦੇ ਸਿੰਘ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ‘ਆਪ’ ਨੇ ਦੋਸ਼ ਲਾਇਆ ਹੈ ਕਿ ਸਿਆਸੀ ਬਦਲਾਖੋਰੀ ਕਾਰਨ ਉਸ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

(For more Punjabi news apart from Delhi excise scam case: AAP MP Sanjay Singh seeks interim bail to attend Parliament session, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement