Interim Budget 2024: ਮੱਧ ਵਰਗ ਲਈ ਆਵਾਸ ਯੋਜਨਾ ਸ਼ੁਰੂ ਕਰੇਗੀ ਕੇਂਦਰ ਸਰਕਾਰ
Published : Feb 1, 2024, 2:06 pm IST
Updated : Feb 1, 2024, 2:13 pm IST
SHARE ARTICLE
Government will launch housing scheme for middle class
Government will launch housing scheme for middle class

ਉਨ੍ਹਾਂ ਕਿਹਾ ਕਿ ਪੂਰਬੀ ਖੇਤਰ ਅਤੇ ਇਸ ਦੇ ਲੋਕਾਂ ਦੇ ਵਿਕਾਸ 'ਤੇ ਸੱਭ ਤੋਂ ਵੱਧ ਧਿਆਨ ਦਿਤਾ ਜਾਵੇਗਾ।

Interim Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਯੋਗ ਮੱਧ ਵਰਗ ਨੂੰ ਅਪਣਾ ਮਕਾਨ ਖਰੀਦਣ ਜਾਂ ਬਣਾਉਣ ਦੇ ਯੋਗ ਬਣਾਉਣ ਲਈ ਇਕ ਆਵਾਸ ਯੋਜਨਾ ਸ਼ੁਰੂ ਕਰੇਗੀ। ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ਪੇਸ਼ ਕਰਦੇ ਹੋਏ ਸੀਤਾਰਮਨ ਨੇ ਕਿਹਾ ਕਿ ਸਰਕਾਰ ਇਕ ਆਰਥਿਕ ਪਹੁੰਚ ਵੀ ਅਪਣਾਏਗੀ ਜੋ ਟਿਕਾਊ ਵਿਕਾਸ ਦੀ ਸਹੂਲਤ ਦਿੰਦੀ ਹੈ ਅਤੇ ਉਤਪਾਦਕਤਾ ਵਿਚ ਸੁਧਾਰ ਕਰਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬਜਟ ਪੇਸ਼ ਕਰਦੇ ਹੋਏ ਉਨ੍ਹਾਂ ਨੇ ਇਕ ਕਰੋੜ ਘਰਾਂ ਵਿਚ 300 ਯੂਨਿਟ ਪ੍ਰਤੀ ਮਹੀਨਾ ਤਕ ਮੁਫਤ ਬਿਜਲੀ ਯਕੀਨੀ ਬਣਾਉਣ ਲਈ ਛੱਤ 'ਤੇ ਸੋਲਰਾਈਜ਼ੇਸ਼ਨ ਦਾ ਵੀ ਜ਼ਿਕਰ ਕੀਤਾ ਜਿਸ ਨਾਲ ਸਾਲਾਨਾ 15 ਹਜ਼ਾਰ ਤੋਂ 18 ਹਜ਼ਾਰ ਰੁਪਏ ਦੀ ਘਰੇਲੂ ਬੱਚਤ ਹੋਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਮੌਜੂਦਾ ਹਸਪਤਾਲ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰਦਿਆਂ ਹੋਰ ਮੈਡੀਕਲ ਕਾਲਜ ਸਥਾਪਤ ਕਰੇਗੀ।  ਉਨ੍ਹਾਂ ਕਿਹਾ ਕਿ ਪੂਰਬੀ ਖੇਤਰ ਅਤੇ ਇਸ ਦੇ ਲੋਕਾਂ ਦੇ ਵਿਕਾਸ 'ਤੇ ਸੱਭ ਤੋਂ ਵੱਧ ਧਿਆਨ ਦਿਤਾ ਜਾਵੇਗਾ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਦੇ ਤਹਿਤ ਅਗਲੇ ਪੰਜ ਸਾਲਾਂ ਵਿਚ ਪੇਂਡੂ ਗਰੀਬਾਂ ਲਈ ਦੋ ਕਰੋੜ ਹੋਰ ਮਕਾਨ ਬਣਾਉਣ ਦਾ ਵੀ ਐਲਾਨ ਕੀਤਾ।ਸੀਤਾਰਮਨ ਨੇ ਚੋਣਾਂ ਤੋਂ ਪਹਿਲਾਂ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਸਮਾਵੇਸ਼ੀ ਵਿਕਾਸ ਦੇ ਹਿੱਸੇ ਵਜੋਂ ਹਰੇਕ ਨੂੰ ਘਰ, ਪਾਣੀ, ਬਿਜਲੀ, ਰਸੋਈ ਗੈਸ ਅਤੇ ਬੈਂਕ ਖਾਤੇ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ।

ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਕੋਵਿਡ-19 ਵਿਸ਼ਵਵਿਆਪੀ ਮਹਾਂਮਾਰੀ ਦੁਆਰਾ ਦਰਪੇਸ਼ ਚੁਣੌਤੀਆਂ ਦੇ ਬਾਵਜੂਦ, ਯੋਜਨਾ ਨੂੰ ਲਾਗੂ ਕਰਨਾ ਜਾਰੀ ਰੱਖਿਆ ਗਿਆ ਹੈ ਅਤੇ ਸਰਕਾਰ ਤਿੰਨ ਕਰੋੜ ਘਰ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਦੀ ਗਿਣਤੀ ਵਧਣ ਕਾਰਨ ਵਧੀਆਂ ਲੋੜਾਂ ਨੂੰ ਪੂਰਾ ਕਰਨ ਲਈ ਅਗਲੇ ਪੰਜ ਸਾਲਾਂ ਵਿਚ ਦੋ ਕਰੋੜ ਵਾਧੂ ਮਕਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਸੀਤਾਰਮਨ ਨੇ ਕਿਹਾ ਕਿ 2047 ਤਕ ਦੇਸ਼ ਨੂੰ 'ਵਿਕਸਿਤ ਭਾਰਤ' ਬਣਾਉਣ ਦੇ ਸੰਕਲਪ ਦੇ ਨਾਲ, ਸਰਕਾਰ ਸਰਬਪੱਖੀ ਅਤੇ ਸਰਬ ਸੰਮਲਿਤ ਵਿਕਾਸ ਦੇ ਵਿਜ਼ਨ ਦੇ ਨਾਲ ਕੰਮ ਕਰ ਰਹੀ ਹੈ।

ਪੇਂਡੂ ਖੇਤਰਾਂ ਵਿਚ 'ਸੱਭ ਲਈ ਮਕਾਨ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ, ਪੇਂਡੂ ਵਿਕਾਸ ਮੰਤਰਾਲੇ ਨੇ ਯੋਗ ਪੇਂਡੂ ਪਰਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ 1 ਅਪ੍ਰੈਲ, 2016 ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (PMAY-G) ਦੀ ਸ਼ੁਰੂਆਤ ਕੀਤੀ ਸੀ। ਇਸ ਦਾ ਟੀਚਾ ਮਾਰਚ 2024 ਤਕ ਬੁਨਿਆਦੀ ਸਹੂਲਤਾਂ ਨਾਲ ਲੈਸ 2.95 ਕਰੋੜ ਪੱਕੇ ਘਰ ਬਣਾਉਣ ਦਾ ਹੈ।

(For more Punjabi news apart from Government will launch housing scheme for middle class, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM
Advertisement