ਕੁਪਵਾੜਾ ਮੁਠਭੇੜ ‘ਚ ਫ਼ੌਜ ਦੀ ਵੱਡੀ ਕਾਰਵਾਈ, 2 ਅਤਿਵਾਦੀ ਢੇਰ
Published : Mar 1, 2019, 11:05 am IST
Updated : Mar 1, 2019, 11:05 am IST
SHARE ARTICLE
Indian Military
Indian Military

ਜੰਮੂ-ਕਸ਼ਮੀਰ ਦੇ ਕੁਪਵਾੜਾ ਜਿਲ੍ਹੇ ਵਿਚ ਸ਼ੁੱਕਰਵਾਰ ਨੂੰ ਸਰਚ ਅਪਰੇਸ਼ਨ (ਕਾਸੋ) ਦੇ ਦੌਰਾਨ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦੀ ਵਿਚ ਮੁਠਭੇੜ ਵਿਚ ਦੋ ਅਤਿਵਾਦੀ....

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਪਵਾੜਾ ਜਿਲ੍ਹੇ ਵਿਚ ਸ਼ੁੱਕਰਵਾਰ ਨੂੰ ਸਰਚ ਅਪਰੇਸ਼ਨ (ਕਾਸੋ) ਦੇ ਦੌਰਾਨ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦੀ ਵਿਚ ਮੁਠਭੇੜ ਵਿਚ ਦੋ ਅਤਿਵਾਦੀ ਮਾਰੇ ਗਏ। ਸੂਤਰਾਂ  ਅਨੁਸਾਰ ਕੁਪਵਾੜਾ ਜਿਲ੍ਹੇ ਦੇ ਕਰਾਲਗੁੰਡ ਲਾਇਨਗੇਟ ਵਿਚ ਦੋ ਤੋਂ ਤਿੰਨ ਅਤਿਵਾਦੀਆਂ ਦੇ ਛਿਪੇ ਹੋਣ ਦੀ ਗੁਪਤ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਇਫਲ (ਆਰਆਰ), 

India ArmyIndia Army

ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਅਤੇ ਕੇਂਦਰੀ ਅਰਧ ਬਲਾਂ ਦੇ ਜਵਾਨਾਂ ਨੇ ਤੜਕੇ ਕਾਸੋ ਅਭਿਆਨ ਸ਼ੁਰੂ ਕੀਤਾ। ਸੂਤਰਾਂ ਨੇ ਦੱਸਿਆ ਕਿ ਸਾਰੇ ਨਾਕੋ ਨੂੰ ਬੰਦ ਕਰਨ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਵਿਚ ਘਰ-ਘਰ ਸਰਚ ਅਪਰੇਸ਼ਨ ਸ਼ੁਰੂ ਕੀਤਾ। ਜਦੋਂ ਉਹ ਚਿਹੰਤੀ ਮਕਾਨ ਵੱਲ ਵੱਧ ਰਹੇ ਸਨ ਤਾਂ ਅਤਿਵਾਦੀਆਂ ਨੇ ਸਵੈਕਰ ਹਥਿਆਰਾਂ ਨਾਲ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

India ArmyIndia Army

ਸੁਰੱਖਿਆਬਲਾਂ ਕੀਤੀਆਂ ਜਵਾਬੀ ਕਾਰਵਾਈ ਵਿੱਚ ਦੋ ਅਤਿਵਾਦੀ ਮਾਰੇ ਗਏ। ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਪਾਬੰਦੀ ਵਾਲੇ ਖੇਤਰ ਵਿਚ ਇੰਟਰਨੇਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕਿਸੇ ਵੀ ਧਰਨੇ ਨੂੰ ਰੋਕਣ ਲਈ ਆਲੇ ਦੁਆਲੇ ਦੇ ਪਿੰਡਾਂ ਵਿਚ ਸੁਰੱਖਿਆ ਬਲ ਅਤੇ ਪੁਲਿਸ  ਦੇ ਜਵਾਨ ਤੈਨਾਤ ਕੀਤੇ ਗਏ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement