ਭਾਰਤ ਵਿਚ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦਿਤੀ ਜਾਵੇਗੀ : ਸ਼ਾਹ
Published : Mar 1, 2020, 10:13 pm IST
Updated : Mar 1, 2020, 10:13 pm IST
SHARE ARTICLE
file photo
file photo

ਬੰਗਾਲ ਵਿਚ ਦੋ ਤਿਹਾਈ ਬਹੁਮਤ ਨਾਲ ਅਗਲੀ ਸਰਕਾਰ ਬਣਾਵਾਂਗੇ

ਕੋਲਕਾਤਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜਦ ਤਕ ਨਵੇਂ ਨਾਗਰਿਕਤਾ ਕਾਨੂੰਨ ਤਹਿਤ ਦੇਸ਼ ਵਿਚ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਨਹੀਂ ਦੇ ਦਿਤੀ ਜਾਂਦੀ, ਤਦ ਤਕ ਨਰਿੰਦਰ ਮੋਦੀ ਸਰਕਾਰ ਨਹੀਂ ਰੁਕੇਗੀ। ਸ਼ਾਹ ਨੇ ਇਥੇ ਰੈਲੀ ਨੂੰ ਸੰਬੋਧਤ ਕਰਦਿਆਂ ਭਰੋਸਾ ਪ੍ਰਗਟ ਕੀਤਾ ਕਿ ਭਾਰਤੀ ਜਨਤਾ ਪਾਰਟੀ 2021 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਬੰਗਾਲ ਵਿਚ ਦੋ ਤਿਹਾਈ ਬਹੁਮਤ ਨਾਲ ਅਗਲੀ ਸਰਕਾਰ ਬਣਾਏਗੀ।

PhotoPhoto

ਤ੍ਰਿਣਮੂਲ ਕਾਂਗਰਸ ਸਣੇ ਵਿਰੋਧੀ ਪਾਰਟੀਆਂ 'ਤੇ ਸ਼ਰਨਾਰਥੀਆਂ ਅਤੇ ਘੱਟਗਿਣਤੀਆਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਸ਼ਾਹ ਨੇ ਕਿਹਾ ਕਿ ਨਵੇਂ ਨਾਗਰਿਕਤਾ ਕਾਨੂੰਨ ਕਾਰਨ ਇਕ ਵੀ ਵਿਅਕਤੀ ਨੂੰ ਨਾਗਰਿਕਤਾ ਨਹੀਂ ਗਵਾਉਣੀ ਪਵੇਗੀ। ਗ੍ਰਹਿ ਮੰਤਰੀ ਨੇ ਕਿਹਾ, 'ਵਿਰੋਧੀ ਘੱਟਗਿਣਤੀਆਂ ਨੂੰ ਡਰਾ ਰਹੇ ਹਨ, ਮੈਂ ਘੱਟਗਿਣਤੀਆਂ ਦੇ ਹਰ ਵਿਅਕਤੀ ਨੂੰ ਭਰੋਸਾ ਦਿੰਦਾ ਹਾਂ ਕਿ  ਸੀਏਏ ਸਿਰਫ਼ ਨਾਗਰਿਕਤਾ ਦਿੰਦਾ ਹੈ ਨਾਕਿ ਖੋਂਹਦਾ ਹੈ। ਇਸ ਨਾਲ ਤੁਹਾਡੀ ਨਾਗਰਿਕਤਾ 'ਤੇ ਅਸਰ ਨਹੀਂ ਪਵੇਗਾ।' ਉਨ੍ਹਾਂ ਕਿਹਾ, 'ਜਦ ਤਕ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਨਹੀਂ ਮਿਲ ਜਾਂਦੀ ਤਦ ਤਕ ਅਸੀਂ ਨਹੀਂ ਰੁਕਾਂਗੇ।'

PhotoPhoto

ਸ਼ਾਹ ਨੇ ਰੈਲੀ ਵਿਚ ਪਛਮੀ ਬੰਗਾਲ ਵਿਚ ਭਾਜਪਾ ਦੀ 'ਹੁਣ ਹੋਰ ਅਨਿਆਂ ਨਹੀਂ' ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਅਤਿਵਾਦ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਿਚ ਦੇਸ਼ ਨੇ ਅਸਰਦਾਰ ਅਤੇ ਅਗਾਊਂ ਰੋਕਥਾਮ ਵਾਲੀ ਰਖਿਆ ਨੀਤੀ ਬਣਾਈ ਹੈ। ਸ਼ਾਹ ਨੇ ਕਿਹਾ ਕਿ ਸਰਜੀਕਲ ਹਮਲਾ ਕਰਨ ਦੇ ਮਾਮਲੇ ਵਿਚ ਭਾਰਤ ਹੁਣ ਅਮਰੀਕਾ ਅਤੇ ਇਜ਼ਰਾਈਲ ਜਿਹੇ ਮੁਲਕਾਂ ਦੇ ਗਰੁਪ ਵਿਚ ਸ਼ਾਮਲ ਹੋ ਗਿਆ ਹੈ।

PhotoPhoto

ਉਨ੍ਹਾਂ ਰਾਜਰਹਾਟ ਵਿਚ ਕੌਮੀ ਸੁਰੱਖਿਆ ਗਾਰਡ (ਐਨਐਸਜੀ) ਦੇ ਨਵੇਂ ਭਵਨ ਦਾ ਉਦਘਾਟਨ ਕਰਦਿਆਂ ਕਿਹਾ, 'ਹੁਣ ਮੋਦੀ ਜੀ ਦੇ ਪ੍ਰਧਾਨ ਮੰਤਰੀ ਬਣਨ ਮਗਰੋਂ, ਅਸੀਂ ਅਗਾਊਂ ਰੋਕਥਾਮ ਵਾਲੀ ਰਖਿਆ ਨੀਤੀ ਬਣਾਈ ਹੈ ਜੋ ਵਿਦੇਸ਼ ਨੀਤੀ ਤੋਂ ਵਖਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹੀ ਨੀਤੀ 'ਤੇ ਕੰਮ ਕਰ ਰਹੀ ਹੈ ਜਿਸ ਨਾਲ ਜਵਾਨਾਂ ਨੂੰ ਅਪਣੇ ਪਰਵਾਰਾਂ ਨਾਲ ਰਹਿਣ ਲਈ ਸਾਲ ਵਿਚ ਘੱਟੋ ਘੱਟ 100 ਦਿਨਾਂ ਦੀ ਛੁੱਟੀ ਮਿਲੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement