ਮਜੀਠੀਆ ਵਿਰੁਧ ਮਾਣਹਾਨੀ ਦਾ ਕੇਸ ਕਰਾਂਗਾ : ਸਿੱਧੂ
Published : Mar 1, 2020, 7:47 am IST
Updated : Mar 1, 2020, 8:01 am IST
SHARE ARTICLE
Photo
Photo

ਉਨ੍ਹਾਂ ਕਿਹਾ ਕਿ ਇਹ ਸੱਭ ਜਾਣਦੇ ਹਨ ਕਿ ਬਿਕਰਮ ਸਿੰਘ, ਜੋ 10 ਸਾਲਾਂ ਲਈ ਪੰਜਾਬ ਵਿਚ ਚਿੱਟੇ ਦਾ ਬਰਾਂਡ ਅੰਬੈਸਡਰ ਰਿਹਾ ਹੈ

ਚੰਡੀਗੜ੍ਹ: ਮਜੀਠੀਆ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਵਿੱਤਰ ਵਿਧਾਨ ਸਭਾ ਦੇ ਸਦਨ ਵਿਚ ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਨਿਰਆਧਾਰ ਦੋਸ਼ਾਂ ਲਈ ਉਹ ਮਜੀਠੀਆ ਵਿਰੁਧ ਮਾਣਹਾਨੀ ਦਾ ਕੇਸ ਦਾਇਰ ਕਰਨਗੇ।

Balbir Singh SidhuPhoto

ਉਨ੍ਹਾਂ ਕਿਹਾ ਕਿ ਇਹ ਸੱਭ ਜਾਣਦੇ ਹਨ ਕਿ ਬਿਕਰਮ ਸਿੰਘ, ਜੋ 10 ਸਾਲਾਂ ਲਈ ਪੰਜਾਬ ਵਿਚ ਚਿੱਟੇ ਦਾ ਬਰਾਂਡ ਅੰਬੈਸਡਰ ਰਿਹਾ ਹੈ, ਦੇ ਸਬੰਧ ਡਰੱਗ ਮਾਫ਼ੀਆ ਦੇ ਮੁੱਖ ਧੁਰੇ ਜਗਦੀਸ਼ ਭੋਲੇ ਨਾਲ ਰਹੇ ਹਨ, ਇਸ ਲਈ ਬਿਕਰਮ ਸਿੰਘ ਨੂੰ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀਆਂ 'ਤੇ ਤੱਥ-ਰਹਿਤ ਦੋਸ਼ ਲਗਾਉਣ ਤੋਂ ਪਹਿਲਾਂ ਅਪਣਾ ਆਤਮ ਮੰਥਨ ਕਰਨਾ ਚਾਹੀਦਾ ਹੈ।

Amritsar Bikran Singh MajithiaPhoto

ਉਨ੍ਹਾਂ ਕਿਹਾ ਕਿ ਮਜੀਠੀਆ ਦੇ ਇਸ਼ਾਰਿਆਂ 'ਤੇ ਮੇਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਮੋਹਾਲੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕੌਂਸਲਰਾਂ ਵਿਰੁਧ ਵੀ ਉਹ ਮਾਣਹਾਨੀ ਦਾ ਮਾਮਲਾ ਦਾਇਰ ਕਰਨਗੇ। ਸ. ਬਲਬੀਰ ਸਿੰਘ ਸਿੱਧੂ ਨੇ ਸਪੱਸ਼ਟ ਕਰਦਿਆਂ ਦਸਿਆ ਕਿ ਨਿੱਜੀ ਨਸ਼ਾ ਛੁਡਾਊ ਕੇਂਦਰ ਸਿੱਧੇ ਤੌਰ 'ਤੇ ਫ਼ਾਰਮਾਸਿਊਟੀਕਲ ਕੰਪਨੀਆਂ ਤੋਂ ਦਵਾਈਆਂ ਖ਼ਰੀਦਣ ਦੇ ਅਧਿਕਾਰਤ ਹਨ, ਇਸ ਲਈ ਇਸ ਪ੍ਰਕਿਰਿਆ ਵਿਚ ਸਿਹਤ ਵਿਭਾਗ ਦੀ ਕੋਈ ਭੂਮਿਕਾ ਨਹੀਂ ਹੈ।

Shiromani Akali DalPhoto

ਜੋ ਆਨਲਾਈਨ ਅਤੇ ਆਫ਼ਲਾਈਨ ਦਵਾਈਆਂ ਦੇ ਰਿਕਾਰਡ ਨੂੰ ਨੋਟਿਸ ਕੀਤਾ ਗਿਆ ਹੈ ਉਹ ਵੀ ਸਿਹਤ ਵਿਭਾਗ ਵਲੋਂ ਆਪ ਹੀ ਕੀਤਾ ਗਿਆ ਹੈ ਨਾ ਕਿ ਕਿਸੇ ਹੋਰ ਏਜੰਸੀ ਦੁਆਰਾ। ਜਿਸ ਉਪਰੰਤ ਆਨਲਾਈਨ ਪੋਰਟਲ ਵਿਚ 100 ਫ਼ੀ ਸਦੀ ਡਾਟਾ ਐਂਟਰੀ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਕੇਂਦਰਾਂ ਨੂੰ ਕਾਰਨ ਦਸੋ ਨੋਟਿਸ ਜਾਰੀ ਕੀਤੇ ਗਏ।

Balbir Singh SidhuPhoto

ਉਨ੍ਹਾਂ ਕਿਹਾ ਕਿ ਵਿਧਾਨਕਾਰ ਹੁੰਦਿਆਂ ਮੇਰੀ ਸੱਭ ਤੋਂ ਪਹਿਲੀ ਜ਼ਿੰਮੇਵਾਰੀ ਬਣਦੀ ਹੈ ਕਿ ਸਿਹਤ ਵਿਭਾਗ ਦੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਅਧੀਨ ਆਉਂਦੇ ਸਾਰੇ ਖੇਤਰਾਂ ਨੂੰ ਇਨਸਾਫ਼ ਦੇਵਾਂ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੂੰ ਸਾਰੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦਾ ਵਿਸਥਾਰ ਨਾਲ ਆਡਿਟ ਕਰਨ ਲਈ ਕਿਹਾ ਹੈ ਭਾਵੇਂ ਉਨ੍ਹਾਂ ਨੂੰ ਕਾਰਨ ਦਸੋ ਨੋਟਿਸ ਜਾਰੀ ਹੋਇਆ ਹੈ ਜਾਂ ਨਹੀਂ ਕਿਉਂਕਿ ਇਨ੍ਹਾਂ ਦੀ ਐਸੋਸੀਏਸ਼ਨ ਵਲੋਂ ਮਾਮਲਾ ਉਠਾਇਆ ਗਿਆ ਹੈ ਕਿ ਸਿਹਤ ਵਿਭਾਗ ਵਲੋਂ ਨੋਟਿਸ ਜਾਰੇ ਕਰਦੇ ਹੋਏ ਵਿਤਕਰੇ ਦੀ ਨੀਤੀ ਅਪਣਾਈ ਗਈ ਹੈ।

Vidhan SabhaPhoto

ਉਨ੍ਹਾਂ ਇਹ ਵੀ ਕਿਹਾ ਕਿ ਆਡਿਟ ਕਰਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਕੇਂਦਰਾਂ ਵਿਚ ਰਜਿਸਟਰ ਹੋਏ 2.5 ਲੱਖ ਮਰੀਜ਼ਾਂ ਦਾ ਇਲਾਜ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਮਰੀਜ਼ ਦੀ ਪਛਾਣ ਨੂੰ ਕਿਸੇ ਵੀ ਕੀਮਤ 'ਤੇ ਨਸ਼ਰ ਨਾ ਕੀਤਾ ਜਾਵੇ ਕਿਉਂ ਕਿ ਸਟੈਂਡਰਡ ਆਫ਼ ਪ੍ਰੋਸੀਜਰ ਅਧੀਨ ਇਹ ਜਾਣਕਾਰੀ ਗੁਪਤ ਰੱਖਣਾ ਜ਼ਰੂਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement