ਪੀ.ਐੱਮ. ਮੋਦੀ ਦੇ ਵੈਕਸੀਨ ਲਗਵਾਉਣ ਨਾਲ ਲੋਕਾਂ ਦਾ ਭਰੋਸਾ ਵਧੇਗਾ : ਏਮਜ਼ ਮੁਖੀ 
Published : Mar 1, 2021, 10:15 pm IST
Updated : Mar 1, 2021, 10:15 pm IST
SHARE ARTICLE
PM Narendra Modi
PM Narendra Modi

ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਸਵੇਰੇ ਭਾਰਤ ਬਾਇਓਟੇਕ ਵਲੋਂ ਦੇਸ਼ ’ਚ ਬਣੀ ਕੋਵੈਕਸੀਨ ਟੀਕੇ ਦੀ ਲਈ ਸੀ ਪਹਿਲੀ ਖੁਰਾਕ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਸਥਿਤ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ) ਦੇ ਮੁਖੀ ਡਾ. ਰਣਦੀਪ ਗੁਲੇਰੀਆ ਨੇ ਸੋਮਵਾਰ ਨੂੰ ਕਿਹਾ ਕਿ ਸੀਨੀਅਰ ਨਾਗਰਿਕਾਂ ਅਤੇ ਹੋਰ ਬੀਮਾਰੀਆਂ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਦੇ ਪਹਿਲੇ ਹੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟੀਕੇ ਦੀ ਪਹਿਲੀ ਖ਼ੁਰਾਕ ਲੈਣ ਤੋਂ ਲੋਕਾਂ ਦੇ ਮਨ ’ਚ ਟੀਕੇ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਝਿਜਕ ਦੂਰ ਹੋ ਜਾਣੀ ਚਾਹੀਦੀ ਹੈ। ਮੋਦੀ ਨੇ ਸੋਮਵਾਰ ਸਵੇਰੇ ਭਾਰਤ ਬਾਇਓਟੇਕ ਵਲੋਂ ਦੇਸ਼ ’ਚ ਬਣੀ ਕੋਵੈਕਸੀਨ ਟੀਕੇ ਦੀ ਪਹਿਲੀ ਖੁਰਾਕ ਲਈ।

PM Narendra ModiPM Narendra Modi

ਗੁਲੇਰੀਆ ਨੇ ਦਸਿਆ ਕਿ ਪ੍ਰਧਾਨ ਮੰਤਰੀ ਦੇ ਟੀਕਾ ਲਗਵਾਉਣ ਬਾਰੇ ਏਮਜ਼ ਨੂੰ ਐਤਵਾਰ ਦੇਰ ਰਾਤ ਸੂਚਨਾ ਦਿਤੀ ਗਈ ਅਤੇ ਉਨ੍ਹਾਂ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ। ਗੁਲੇਰੀਆ ਨੇ ਕਿਹਾ,‘‘ਕਿਉਂਕਿ ਸੋਮਵਾਰ (ਕੰਮਕਾਜੀ) ਦਾ ਦਿਨ ਸੀ, ਇਸ ਲਈ ਉਨ੍ਹਾਂ ਨੇ ਸਵੇਰੇ ਜਲਦੀ ਟੀਕਾ ਲਗਵਾਉਣ ਦਾ ਫ਼ੈਸਲਾ ਕੀਤਾ, ਜਿਸ ਨਾਲ ਹਸਪਤਾਲ ਆਉਣ ਵਾਲੇ ਹੋਰ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਅਸਹੂਲਤ ਨਾ ਹੋਵੇ।’’

corona vaccinecorona vaccine

ਉਨ੍ਹਾਂ ਕਿਹਾ,‘‘ਪਹਿਲੇ ਹੀ ਦਿਨ ਪ੍ਰਧਾਨ ਮੰਤਰੀ ਦੇ ਟੀਕਾ ਲਗਵਾਉਣ ਨਾਲ ਆਮ ਲੋਕਾਂ ’ਚ ਭਰੋਸਾ ਜਾਗੇਗਾ ਅਤੇ ਟੀਕੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਝਿਜਕ ਦੂਰ ਹੋਵੇਗੀ। ਲੋਕਾਂ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣੇ ਚਾਹੀਦੇ ਅਤੇ ਭਾਰਤ ਨੂੰ ਇਸ ਬੀਮਾਰੀ ਤੋਂ ਮੁਕਤ ਕਰਨਾ ਚਾਹੀਦਾ।’’ 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement