
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਹਾਸਲ ਕੀਤੀ
ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਵਾਇਰਸ ਦੇ 15,510 ਨਵੇਂ ਕੇਸ ਸਾਹਮਣੇ ਆਏ ਹਨ ਅਤੇ 106 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿਚਾਲੇਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅਨੁਸਾਰ, ਕੱਲ੍ਹ ਤੱਕ ਦੇਸ਼ ਵਿਚ ਕੋਰੋਨਾ ਵਿਸ਼ਾਣੂ ਦੇ ਕੁਲ 21,68,58,774 ਨਮੂਨੇ ਦੇ ਟੈਸਟ ਲਏ ਗਏ ਸਨ, ਜਿਨ੍ਹਾਂ ਵਿੱਚੋਂ ਕੱਲ੍ਹ 6,27,668 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।
ICMR Report
ਕੋਰੋਨਾ ਟੀਕਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਹਾਸਲ ਕੀਤੀ। ਪ੍ਰਧਾਨ ਮੰਤਰੀ ਮੋਦੀ ਖੁਦ ਸਵੇਰੇ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਪਹੁੰਚੇ ਅਤੇ ਕੋਰੋਨਾ ਟੀਕਾ ਲਗਵਾਇਆ। ਦੇਸ਼ ਦੇ ਹਰ ਸੂਬੇ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਹੁਣ ਆਮ ਲੋਕਾਂ ਲਈ ਕੋਰੋਨਾ ਵੈਕਸੀਨ 1 ਮਾਰਚ ਤੋਂ ਲੱਗੇਗੀ।
pm modi
ਕੇਂਦਰ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਦੀ ਕੀਮਤ ਵੀ ਤੈਅ ਕਰ ਦਿੱਤੀ ਹੈ। ਦੇਸ਼ 'ਚ ਇਕ ਮਾਰਚ ਤੋਂ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਤੇ ਗੰਭੀਰ ਬਿਮਾਰੀਆਂ ਤੋਂ ਗ੍ਰਸਤ 45 ਸਾਲਾ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਕਰਨ ਦੀ ਤਿਆਰੀ ਚੱਲ ਰਹੀ ਹੈ।
corona vaccine
ਪਹਿਲਾਂ ਰਜਿਸਟ੍ਰੇਸ਼ਨ ਨਾ ਕਰਵਾ ਸਕਣ ਵਾਲੇ ਬਜ਼ੁਰਗ ਆਪਣੇ ਨਜ਼ਦੀਕੀ ਵੈਕਸੀਨ ਸੈਂਟਰ ਜਾ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਵੈਕਸੀਨ ਲੈ ਸਕਦੇ ਹਨ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਤੇ ਹੋਰ ਸਿਹਤ ਮੁਲਾਜ਼ਮਾਂ 'ਤੇ ਵੀ ਆਪੋ-ਆਪਣੇ ਇਲਾਕਿਆਂ 'ਚ ਰਹਿ ਰਹੇ ਬਜ਼ੁਰਗਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਵੈਕਸੀਨ ਸੈਂਟਰ ਲਿਆਉਣ ਦੀ ਜ਼ਿੰਮੇਵਾਰੀ ਹੋਵੇਗੀ। ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਕਰੀਬ 10000 ਸਰਕਾਰੀ ਟੀਕਾਕਰਨ ਕੇਂਦਰਾਂ 'ਤੇ ਵੈਕਸੀਨ ਮੁਫਤ ਦਿੱਤੀ ਜਾਵੇਗੀ ਹਾਲਾਂਕਿ ਹੁਣ ਤਕ ਇਸ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ।