ਰੂਸੀ ਹਮਲੇ 'ਤੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ 'ਚ ਬੋਲਿਆ ਭਾਰਤ, ‘ਗੱਲਬਾਤ ਨਾਲ ਹੀ ਹੱਲ ਹੋ ਸਕਦੇ ਹਨ ਸਾਰੇ ਮਸਲੇ’
Published : Mar 1, 2022, 10:28 am IST
Updated : Mar 1, 2022, 10:28 am IST
SHARE ARTICLE
T.S. Tirumurti
T.S. Tirumurti

ਤਿਰੁਮੂਰਤੀ ਨੇ ਕਿਹਾ, ”ਭਾਰਤ ਯੂਕਰੇਨ ਵਿਚ ਵਿਗੜਦੀ ਸਥਿਤੀ ਨੂੰ ਲੈ ਕੇ ਡੂੰਘੀ ਚਿੰਤਾ ਵਿਚ ਹੈ। ਅਸੀਂ ਹਿੰਸਾ ਨੂੰ ਤੁਰੰਤ ਬੰਦ ਕਰਨ ਦੇ ਆਪਣੇ ਸੱਦੇ ਨੂੰ ਦੁਹਰਾਉਂਦੇ ਹਾਂ।”

 

ਨਵੀਂ ਦਿੱਲੀ:  ਭਾਰਤ ਨੇ ਯੂਕਰੇਨ ਵਿਚ ਵਿਗੜਦੀ ਸਥਿਤੀ ਉੱਤੇ ਚਿੰਤਾ ਜ਼ਾਹਰ ਕਰਦਿਆਂ ਹਿੰਸਾ ਨੂੰ ਤੁਰੰਤ ਖਤਮ ਕਰਨ ਦੀ ਆਪਣੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਸਾਰੇ ਮੁੱਦਿਆਂ ਨੂੰ ਸੱਚੀ, ਇਮਾਨਦਾਰ ਅਤੇ ਨਿਰੰਤਰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤਿਰੁਮੂਰਤੀ ਨੇ ਸੋਮਵਾਰ ਨੂੰ ਯੂਕਰੇਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੀ ਹੰਗਾਮੀ ਮੀਟਿੰਗ ਵਿਚ ਦੱਸਿਆ ਕਿ ਭਾਰਤ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

UNGAUNGA

ਤਿਰੁਮੂਰਤੀ ਨੇ ਕਿਹਾ, ”ਭਾਰਤ ਯੂਕਰੇਨ ਵਿਚ ਵਿਗੜਦੀ ਸਥਿਤੀ ਨੂੰ ਲੈ ਕੇ ਡੂੰਘੀ ਚਿੰਤਾ ਵਿਚ ਹੈ। ਅਸੀਂ ਹਿੰਸਾ ਨੂੰ ਤੁਰੰਤ ਬੰਦ ਕਰਨ ਦੇ ਆਪਣੇ ਸੱਦੇ ਨੂੰ ਦੁਹਰਾਉਂਦੇ ਹਾਂ।” ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰੂਸ ਅਤੇ ਯੂਕਰੇਨ ਦੀ ਲੀਡਰਸ਼ਿਪ ਨਾਲ ਆਪਣੀ ਹਾਲੀਆ ਗੱਲਬਾਤ ਦੌਰਾਨ ਇਸ ਦੀ ਜ਼ੋਰਦਾਰ ਵਕਾਲਤ ਕੀਤੀ ਸੀ। ਤਿਰੁਮੂਰਤੀ ਨੇ ਕਿਹਾ, "ਅਸੀਂ ਸੱਚੀ, ਇਮਾਨਦਾਰ ਅਤੇ ਨਿਰੰਤਰ ਗੱਲਬਾਤ ਰਾਹੀਂ ਸਾਰੇ ਮਤਭੇਦਾਂ ਨੂੰ ਸੁਲਝਾਉਣ ਲਈ ਆਪਣੇ ਸੱਦੇ ਨੂੰ ਦੁਹਰਾਉਂਦੇ ਹਾਂ।"

India calls for end of violence in Ukraine at United Nations General Assembly meetingIndia calls for end of violence in Ukraine at United Nations General Assembly meeting

ਉਹਨਾਂ ਕਿਹਾ, “ਭਾਰਤ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਭਾਰਤੀ ਨਾਗਰਿਕਾਂ ਦੀ ਸੁਰੱਖਿਆ ਸਾਡੀ ਤਰਜੀਹ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਲ ਹਨ।" ਤਿਰੁਮੂਰਤੀ ਨੇ ਮਨੁੱਖੀ ਲੋੜਾਂ ਦੀ ਤੁਰੰਤ ਪੂਰਤੀ 'ਤੇ ਵੀ ਜ਼ੋਰ ਦਿੱਤਾ। ਭਾਰਤ ਨੇ ਸੋਮਵਾਰ ਨੂੰ ਯੂਕਰੇਨ ਨੂੰ ਮਨੁੱਖੀ ਸਹਾਇਤਾ ਭੇਜਣ ਦਾ ਵੀ ਫੈਸਲਾ ਕੀਤਾ। ਇਸ ਦੇ ਨਾਲ ਹੀ ਭਾਰਤੀ ਨਾਗਰਿਕਾਂ ਨੂੰ ਕੱਢਣ ਵਿਚ ਮਦਦ ਕਰਨ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਯੂਕਰੇਨ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ 'ਚ ਤਿਰੁਮੂਰਤੀ ਨੇ ਯੂਕਰੇਨ 'ਚ ਪੈਦਾ ਹੋਈ ਗੰਭੀਰ ਮਨੁੱਖੀ ਸਥਿਤੀ ਦਾ ਮੁੱਦਾ ਚੁੱਕਿਆ।  

India calls for end of violence in Ukraine at United Nations General Assembly meetingIndia calls for end of violence in Ukraine at United Nations General Assembly meeting

ਤਿਰੁਮੂਰਤੀ ਨੇ ਕਿਹਾ, “ਯੂਕਰੇਨ ਵਿਚ ਇਕ ਗੰਭੀਰ ਮਨੁੱਖੀ ਸਥਿਤੀ ਪੈਦਾ ਹੋ ਗਈ ਹੈ। ਸੰਘਰਸ਼ ਦੇ ਅਜਿਹੇ ਸਮੇਂ ਵਿਚ ਭਾਰਤ ਆਪਣੇ ਨਾਗਰਿਕਾਂ, ਖਾਸ ਕਰਕੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੰਦਾ ਹੈ। ਸਾਡਾ ਮੰਨਣਾ ਹੈ ਕਿ ਮਨੁੱਖੀ ਸਹਾਇਤਾ ਦੇ ਬੁਨਿਆਦੀ ਸਿਧਾਂਤਾਂ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।" ਇਸ ਤੋਂ ਪਹਿਲਾਂ ਭਾਰਤ ਨੇ ਯੂਕਰੇਨ 'ਤੇ ਰੂਸ ਦੇ ਹਮਲੇ ਦੇ ਮੁੱਦੇ 'ਤੇ 193 ਮੈਂਬਰੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦਾ "ਐਮਰਜੈਂਸੀ ਵਿਸ਼ੇਸ਼ ਸੈਸ਼ਨ" ਬੁਲਾਉਣ ਲਈ ਸੁਰੱਖਿਆ ਪ੍ਰੀਸ਼ਦ ਦੀ ਵੋਟਿੰਗ ਵਿਚ ਹਿੱਸਾ ਨਹੀਂ ਲਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement