Russia Ukraine War: ਖਾਰਕੀਵ ਵਿਚ ਧਮਾਕੇ ਦੌਰਾਨ ਇਕ ਭਾਰਤੀ ਵਿਦਿਆਰਥੀ ਦੀ ਹੋਈ ਮੌਤ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ
Published : Mar 1, 2022, 3:56 pm IST
Updated : Mar 1, 2022, 4:24 pm IST
SHARE ARTICLE
Indian student dies in shelling in Ukraine's Kharkiv
Indian student dies in shelling in Ukraine's Kharkiv

ਰੂਸ-ਯੂਕਰੇਨ ਜੰਗ ਦੇ ਚਲਦਿਆਂ ਯੂਕਰੇਨ ਦੇ ਖਾਰਕੀਵ ਵਿਚ ਬੰਬ ਧਮਾਕੇ ਦੌਰਾਨ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ।


ਨਵੀਂ ਦਿੱਲੀ: ਰੂਸ-ਯੂਕਰੇਨ ਜੰਗ ਦੇ ਚਲਦਿਆਂ ਯੂਕਰੇਨ ਦੇ ਖਾਰਕੀਵ ਵਿਚ ਬੰਬ ਧਮਾਕੇ ਦੌਰਾਨ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਇਹ ਵਿਦਿਆਰਥੀ ਕਰਨਾਟਕ ਸੂਬੇ ਦਾ ਰਹਿਣ ਵਾਲਾ ਸੀ ਅਤੇ ਯੂਕਰੇਨ ਦੇ ਖਾਰਕੀਵ ਵਿਚ ਹੋਈ ਗੋਲੀਬਾਰੀ ਵਿਚ ਉਸ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵੀਨ ਕੁਮਾਰ ਐਮਬੀਬੀਐਸ ਦੇ ਚੌਥੇ ਸਾਲ ਦਾ ਵਿਦਿਆਰਥੀ ਸੀ ਅਤੇ ਉਹ ਘਰੋਂ ਖਾਣਾ ਲੈਣ ਲਈ ਸੁਪਰ ਮਾਰਕਿਟ ਗਿਆ ਸੀ।

TweetTweet

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ, "ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿਚ ਗੋਲੀਬਾਰੀ ਦੌਰਾਨ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿਚ ਹੈ। ਅਸੀਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।"

Indian Students in UkraineIndian Students in Ukraine

ਅਰਿੰਦਮ ਬਾਗਚੀ ਨੇ ਟਵੀਟ ਵਿਚ ਲਿਖਿਆ ਹੈ ਕਿ ਵਿਦੇਸ਼ ਸਕੱਤਰ ਰੂਸ ਅਤੇ ਯੂਕਰੇਨ ਦੇ ਰਾਜਦੂਤਾਂ ਨਾਲ ਗੱਲ ਕਰ ਰਹੇ ਹਨ ਅਤੇ ਭਾਰਤ ਦੀ ਮੰਗ ਨੂੰ ਦੁਹਰਾਉਂਦੇ ਹਨ ਕਿ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਣਾ ਚਾਹੀਦਾ ਹੈ। ਜੋ ਕਿ ਖਾਰਕਿਵ ਅਤੇ ਸੰਘਰਸ਼ ਦੇ ਹੋਰ ਖੇਤਰਾਂ ਵਿਚ ਮੌਜੂਦ ਹਨ।

Indian student dies in shelling in Ukraine's KharkivIndian student dies in shelling in Ukraine's Kharkiv

ਇਸ ਦੇ ਨਾਲ ਹੀ ਯੂਕਰੇਨ ਅਤੇ ਰੂਸ ਵਿਚ ਭਾਰਤੀ ਰਾਜਦੂਤ ਵੀ ਆਪਣੀ ਮੰਗ ਦੁਹਰਾ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਯੂਕਰੇਨ ਵਿਚ ਭਾਰਤੀ ਦੂਤਾਵਾਸ ਨੇ ਸਾਰੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਕੀਵ ਛੱਡਣ ਲਈ ਕਿਹਾ ਹੈ। ਦੂਤਾਵਾਸ ਵਲੋਂ ਜਾਰੀ ਐਮਰਜੈਂਸੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਭਾਰਤੀ ਜਿਸ ਹਾਲਤ ਵਿਚ ਹਨ, ਤੁਰੰਤ ਸ਼ਹਿਰ ਛੱਡ ਕੇ ਚਲੇ ਜਾਣ।

TweetTweet

ਰਾਹੁਲ ਗਾਂਧੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਰਾਹੁਲ ਗਾਂਧੀ ਨੇ ਭਾਰਤੀ ਵਿਦਿਆਰਥੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ, “ਯੂਕਰੇਨ ਵਿਚ ਇਕ ਭਾਰਤੀ ਵਿਦਿਆਰਥੀ ਨਵੀਨ ਦੀ ਮੌਤ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਉਹਨਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਮੈਂ ਫਿਰ ਦੁਹਰਾਉਂਦਾ ਹਾਂ, ਭਾਰਤ ਸਰਕਾਰ ਨੂੰ ਸੁਰੱਖਿਅਤ ਨਿਕਾਸੀ ਲਈ ਇਕ ਰਣਨੀਤਕ ਯੋਜਨਾ ਦੀ ਲੋੜ ਹੈ। ਹਰ ਮਿੰਟ ਕੀਮਤੀ ਹੈ”।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement