
ਤੇਜਸਵੀ ਯਾਦਵ ਨੇ ਦਿੱਤੀ ਸਫਾਈ
ਪਟਨਾ: ਬਿਹਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਬੁੱਧਵਾਰ ਨੂੰ ਸਦਨ 'ਚ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਭਾਜਪਾ ਦੇ ਵਿਧਾਇਕਾਂ ਨੇ ਵੈਸ਼ਾਲੀ 'ਚ ਗਲਵਾਨ ਸ਼ਹੀਦ ਦੇ ਪਿਤਾ ਦੀ ਗ੍ਰਿਫਤਾਰੀ ਦਾ ਮੁੱਦਾ ਉਠਾਇਆ ਅਤੇ ਨਿਤੀਸ਼ ਸਰਕਾਰ 'ਤੇ ਸ਼ਹੀਦਾਂ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ। ਭਾਜਪਾ ਵਿਧਾਇਕਾਂ ਨੇ ਸਦਨ ਵਿਚ ਤਖ਼ਤੀਆਂ ਲਹਿਰਾਈਆਂ। ਉਹਨਾਂ ਨੇ ਰਿਪੋਰਟ ਟੇਬਲ ਉੱਤੇ ਚੜ੍ਹ ਕੇ ਕੁਰਸੀਆਂ ਚੁੱਕ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਹੰਗਾਮਾ ਦੇਖ ਕੇ ਸਪੀਕਰ ਨੂੰ ਮਾਰਸ਼ਲ ਬੁਲਾਉਣੇ ਪਏ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਸਦਨ ਦਾ ਬਾਈਕਾਟ ਕਰ ਦਿੱਤਾ।
ਇਹ ਵੀ ਪੜ੍ਹੋ: 500 ਰੁਪਏ ਤੋਂ ਘੱਟ ਕੀਤੀ ਜਾਵੇ ਰਸੋਈ ਗੈਸ ਸਿਲੰਡਰ ਦੀ ਕੀਮਤ : ਕਾਂਗਰਸ
ਬਿਹਾਰ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਜਪਾ ਵਿਧਾਇਕਾਂ ਨੇ ਸਦਨ ਵਿਚ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਭਾਰੀ ਹੰਗਾਮੇ ਦੌਰਾਨ ਸਪੀਕਰ ਨੇ ਵਿਰੋਧੀ ਧਿਰ ਦੇ ਨੇਤਾ ਨੂੰ ਬੋਲਣ ਦੀ ਇਜਾਜ਼ਤ ਦੇ ਦਿੱਤੀ। ਇਸ ਤੋਂ ਬਾਅਦ ਵਿਜੇ ਸਿਨਹਾ ਨੇ ਕਿਹਾ ਕਿ ਨਿਤੀਸ਼ ਸਰਕਾਰ ਲਗਾਤਾਰ ਸ਼ਹੀਦਾਂ ਦਾ ਅਪਮਾਨ ਕਰ ਰਹੀ ਹੈ। ਪਹਿਲਾਂ ਮੰਤਰੀ ਸੁਰੇਂਦਰ ਯਾਦਵ ਨੇ ਫੌਜ ਨੂੰ ਲੈ ਕੇ ਅਪਮਾਨਜਨਕ ਬਿਆਨ ਦਿੱਤਾ ਹੈ। ਹੁਣ ਗਲਵਾਨ ਸ਼ਹੀਦ ਦੇ ਪਿਤਾ ਨੂੰ ਵੈਸ਼ਾਲੀ ਜ਼ਿਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ 'ਤੇ ਸਿਨਹਾ ਦੀ ਮੰਤਰੀ ਵਿਜੇ ਚੌਧਰੀ ਨਾਲ ਤਿੱਖੀ ਬਹਿਸ ਹੋਈ।
ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਕਤਲ ਮਾਮਲਾ: ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਇਸ ਤੋਂ ਬਾਅਦ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਕਿਹਾ ਕਿ ਮੈਂ ਵੈਸ਼ਾਲੀ ਤੋਂ ਹੀ ਜਿੱਤ ਕੇ ਆਇਆ ਹਾਂ। ਜਵਾਨ ਦੇ ਸ਼ਹੀਦ ਹੋਣ 'ਤੇ ਅਸੀਂ ਉਥੇ ਗਏ ਵੀ ਸੀ। ਉਸ ਸਮੇਂ ਪਰਿਵਾਰ ਦੀ ਮੰਗ ਸੀ ਕਿ ਸ਼ਹੀਦ ਦਾ ਬੁੱਤ ਲਗਾਇਆ ਜਾਵੇ ਪਰ ਉਹ ਆਪਣੀ ਜ਼ਮੀਨ ਨਹੀਂ ਦੇਣਾ ਚਾਹੁੰਦਾ ਸੀ। ਉਹ ਆਪਣੇ ਗੁਆਂਢ 'ਚ ਦਲਿਤ ਭਾਈਚਾਰੇ ਦੇ ਵਿਅਕਤੀ ਦੀ ਜ਼ਮੀਨ 'ਤੇ ਸ਼ਹੀਦ ਦਾ ਬੁੱਤ ਲਗਾਉਣਾ ਚਾਹੁੰਦਾ ਸੀ। ਇਹ ਕਿਵੇਂ ਸੰਭਵ ਹੋ ਸਕਦਾ ਹੈ? ਉਸ ਦੇ ਪਿਤਾ ਦੀ ਗ੍ਰਿਫਤਾਰੀ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ: ਪਤਨੀ ਨੇ ਖਾਣੇ ਵਿਚ ਬਣਾਈ ਦਾਲ ਤਾਂ ਪਤੀ ਨੇ ਗੁੱਸੇ ਵਿਚ ਘਰ ਨੂੰ ਲਗਾ ਦਿੱਤੀ ਅੱਗ
ਦੱਸ ਦੇਈਏ ਕਿ 2020 ਵਿਚ ਗਲਵਾਨ ਘਾਟੀ ’ਚ ਚੀਨੀ ਸੈਨਿਕਾਂ ਨਾਲ ਲੜਦਿਆਂ ਸ਼ਹੀਦ ਹੋਏ ਪੁੱਤਰ ਦੀ ਯਾਦਗਾਰ ਬਣਾਉਣ ਵਾਲੇ ਪਿਤਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਪਿਤਾ ਨੇ ਘਰ ਦੇ ਸਾਹਮਣੇ ਸਰਕਾਰੀ ਜ਼ਮੀਨ 'ਤੇ ਉਸ ਦੀ ਯਾਦਗਾਰ ਬਣਵਾਈ ਹੈ। ਯਾਦਗਾਰ ਦੀ ਉਸਾਰੀ ਦਾ ਵਿਰੋਧ ਕਰਦਿਆਂ ਕੁਝ ਲੋਕਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸ਼ਹੀਦ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ, ਇਸ ਦੇ ਨਾਲ ਹੀ ਬਿਹਾਰ ਦੀ ਵੈਸ਼ਾਲੀ ਪੁਲਿਸ ’ਤੇ ਕੁੱਟਮਾਰ ਦੇ ਇਲਜ਼ਾਮ ਵੀ ਲੱਗੇ ਹਨ। ਪਿੰਡ ਦੇ ਲੋਕ ਪੁਲਿਸ ਦੀ ਇਸ ਕਾਰਵਾਈ ਤੋਂ ਕਾਫੀ ਨਾਰਾਜ਼ ਹਨ।