ਅੰਤਰਰਾਸ਼ਟਰੀ ਬਾਜ਼ਾਰ ਵਿਚ 25 ਕਰੋੜ ਰੁਪਏ ਦੱਸੀ ਜਾ ਰਹੀ ਕੀਮਤ
ਸਾਬਣ ਵਿਚ ਲੁਕਾ ਕੇ ਲਿਆਂਦਾ ਗਿਆ ਸੀ ਨਸ਼ਾ
ਮੁੰਬਈ : ਡੀਆਰਆਈ ਨੇ ਮੁੰਬਈ ਦੇ ਹਵਾਈ ਅੱਡੇ ਤੋਂ ਕਰੀਬ 2.58 ਕਿਲੋ ਕੋਕੀਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ ਲਗਭਗ 25 ਕਰੋੜ ਰੁਪਏ ਦੱਸੀ ਗਈ ਹੈ। ਜਾਣਕਾਰੀ ਦੇ ਅਨੁਸਾਰ, ਇੱਕ ਸੂਹ 'ਤੇ ਕਾਰਵਾਈ ਕਰਦੇ ਹੋਏ, ਡੀਆਰਆਈ ਨੇ ਮੁੰਬਈ ਦੇ ਸੀਐਸਐਮਏ ਹਵਾਈ ਅੱਡੇ 'ਤੇ ਇੱਕ ਯਾਤਰੀ ਨੂੰ ਰੋਕਿਆ।
ਇਹ ਵੀ ਪੜ੍ਹੋ : ਆਸਟ੍ਰੇਲੀਆ ਪੁਲਿਸ ਵਲੋਂ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ
ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲੈਣ 'ਤੇ ਟਰਾਲੀ ਬੈਗਾਂ ਦੇ ਅੰਦਰ ਲਿਜਾਈਆਂ ਜਾ ਰਹੀਆਂ 12 ਸਾਬਣ ਦੀਆਂ ਚੱਕੀਆਂ 'ਚ ਲੁਕਾ ਕੇ ਰੱਖੀ 2.58 ਕਿਲੋਗ੍ਰਾਮ ਕੋਕੀਨ ਮਿਲੀ। ਅੰਤਰਰਾਸ਼ਟਰੀ ਬਾਜ਼ਾਰ ਵਿਚ ਫੜੀ ਗਈ ਕੋਕੀਨ ਦਾ ਮੁੱਲ 25 ਕਰੋੜ ਰੁਪਏ ਤੋਂ ਵੱਧ ਹੈ।
ਇਹ ਵੀ ਪੜ੍ਹੋ :ਛੱਤ ਤੋਂ ਹੇਠਾਂ ਸੁੱਟੀ ਨਵਜੰਮੀ ਬੱਚੀ, ਲਾਵਾਰਿਸ ਹਾਲਤ 'ਚ ਮਿਲੀ ਮਾਸੂਮ ਨੂੰ ਕਰਵਾਇਆ ਹਸਪਤਾਲ ਦਾਖ਼ਲ
ਅਧਿਕਾਰੀਆਂ ਨੇ ਉਸ ਵਿਅਕਤੀ ਨੂੰ ਫੜਨ ਲਈ ਜਾਲ ਵਿਛਾਇਆ ਜਿਸ ਨੂੰ ਨਸ਼ਾ ਪਹੁੰਚਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਉਹ ਵੀ ਫੜਿਆ ਗਿਆ। ਜਾਣਕਾਰੀ ਅਨੁਸਾਰ ਉਸ ਦੇ ਸਹਿਯੋਗੀ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਡੀਆਰਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।