
ਬੀਐਸਐਫ ਦੇ ਬੁਲਾਰੇ ਨੇ ਬੁੱਧਵਾਰ ਨੂੰ ਫੋਰੈਂਸਿਕ ਵਿਸ਼ਲੇਸ਼ਣ ਰਿਪੋਰਟ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
ਨਵੀਂ ਦਿੱਲੀ: ਪੰਜਾਬ ਵਿਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਵੱਲੋਂ ਡੇਗੇ ਗਏ ਇਕ ਡਰੋਨ ਨੂੰ ਇਸ ਤੋਂ ਪਹਿਲਾਂ ਚੀਨ ਅਤੇ ਪਾਕਿਸਤਾਨ ਵਿਚ ਉਡਾਇਆ ਗਿਆ ਸੀ। ਬੀਐਸਐਫ ਦੇ ਬੁਲਾਰੇ ਨੇ ਬੁੱਧਵਾਰ ਨੂੰ ਫੋਰੈਂਸਿਕ ਵਿਸ਼ਲੇਸ਼ਣ ਰਿਪੋਰਟ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
ਦਰਅਸਲ 25 ਦਸੰਬਰ 2022 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਰਾਜਾਤਾਲ ਸਰਹੱਦੀ ਚੌਕੀ ਨੇੜੇ ਇਕ ਡਰੋਨ ਨੂੰ ਡੇਗਿਆ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਡਰੋਨ ਨੂੰ ਚੀਨ ਅਤੇ ਪਾਕਿਸਤਾਨ ਵਿਚ ਉਡਾਇਆ ਗਿਆ ਸੀ। ਉਹਨਾਂ ਦੱਸਿਆ ਕਿ ਡਰੋਨ ਦੇ ਫੋਰੈਂਸਿਕ ਵਿਸ਼ਲੇਸ਼ਣ ਵਿਚ ਪਾਇਆ ਗਿਆ ਕਿ ਇਸ ਨੇ 11 ਜੂਨ 2022 ਨੂੰ ਚੀਨ ਦੇ ਸ਼ੰਘਾਈ ਵਿਚ ਫੇਂਗਜ਼ਿਆਂਗ ਸੂਬੇ ਤੋਂ ਉਡਾਣ ਭਰੀ ਸੀ ਅਤੇ ਬਾਅਦ ਵਿਚ ਇਸ ਨੂੰ 24 ਸਤੰਬਰ 2022 ਤੋਂ 25 ਦਸੰਬਰ 2022 ਤੱਕ ਪਾਕਿਸਤਾਨ ਵਿਚ ਪੰਜਾਬ ਦੇ ਖਾਨੇਵਾਲ ਜ਼ਿਲ੍ਹੇ ਵਿਚ 28 ਵਾਰ ਉਡਾਇਆ ਗਿਆ ਸੀ।
ਇਹ ਵੀ ਪੜ੍ਹੋ: ਅਜਨਾਲਾ ਘਟਨਾਕ੍ਰਮ ’ਤੇ ਡਾ. ਬਲਬੀਰ ਸਿੰਘ ਦੀ ਸਲਾਹ, “ਸਿੱਖ ਆਗੂ ਆਪਣਾ ਫਰਜ਼ ਨਿਭਾਉਣ, ਸਰਕਾਰ ਆਪਣੀ ਭੂਮਿਕਾ ਨਿਭਾਏਗੀ”
ਉਹਨਾਂ ਦੱਸਿਆ ਕਿ ਬੀਐਸਐਫ ਵੱਲੋਂ ਪਿਛਲੇ ਸਾਲ ਅੰਮ੍ਰਿਤਸਰ ਜ਼ਿਲ੍ਹਾ ਪੁਲਿਸ ਕੋਲ ਡਰੋਨ ਦੀ ਗੈਰ-ਕਾਨੂੰਨੀ ਆਵਾਜਾਈ ਅਤੇ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਸਬੰਧੀ ਐਫਆਈਆਰ ਦਰਜ ਕਰਵਾਈ ਗਈ ਸੀ। ਬੀਐਸਐਫ ਨੇ ਰਾਸ਼ਟਰੀ ਰਾਜਧਾਨੀ ਦੇ ਇਕ ਕੈਂਪ ਵਿਚ ਡਰੋਨ ਲਈ ਇਕ ਫੋਰੈਂਸਿਕ ਵਿਸ਼ਲੇਸ਼ਣ ਪ੍ਰਯੋਗਸ਼ਾਲਾ ਸਥਾਪਤ ਕੀਤੀ ਹੈ। ਬੀਐਸਐਫ ਨੇ ਪਿਛਲੇ ਸਾਲ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਕੁੱਲ 22 ਡਰੋਨ ਜਾਂ ਮਾਨਵ ਰਹਿਤ ਹਵਾਈ ਵਾਹਨਾਂ (ਯੂਏਵੀ) ਨੂੰ ਗੋਲੀ ਮਾਰ ਸੁੱਟਿਆ ਸੀ।