
ਕਰੀਬ 2 ਘੰਟੇ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।
Bangladesh Fire News: ਢਾਕਾ - ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ 'ਚ ਭਿਆਨਕ ਅੱਗ ਲੱਗਣ ਕਾਰਨ 44 ਲੋਕਾਂ ਦੀ ਮੌਤ ਹੋ ਗਈ। ਸਿਹਤ ਮੰਤਰੀ ਸਮੰਤਾ ਲਾਲ ਸੇਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਜਦੋਂ ਹਸਪਤਾਲ ਪਹੁੰਚਾਇਆ ਗਿਆ ਤਾਂ ਉਨ੍ਹਾਂ 'ਚੋਂ 33 ਲੋਕਾਂ ਦੀ ਮੌਤ ਢਾਕਾ ਮੈਡੀਕਲ ਕਾਲਜ ਹਸਪਤਾਲ ਵਿਖੇ ਹੋਈ, ਜਦਕਿ 10 ਨੇ ਸ਼ੇਖ ਹਸੀਨਾ ਨੈਸ਼ਨਲ ਇੰਸਟੀਚਿਊਟ ਆਫ਼ ਬਰਨ ਐਂਡ ਪਲਾਸਟਿਕ ਸਰਜਰੀ ਵਿਖੇ ਦਮ ਤੋੜਿਆ।
ਉਨ੍ਹਾਂ ਅੱਗੇ ਦੱਸਿਆ ਕਿ 22 ਲੋਕ ਗੰਭੀਰ ਰੂਪ 'ਚ ਅੱਗ ਦੀ ਚਪੇਟ 'ਚ ਆਏ ਸਨ, ਜੋ ਕਿ ਹੁਣ ਹਸਪਤਾਲ 'ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਤੋਂ ਇਲਾਵਾ 75 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਸੀ, ਜਿਨ੍ਹਾਂ 'ਚੋਂ 42 ਲੋਕ ਬੇਹੋਸ਼ ਹੋ ਗਏ ਸਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਮੁਸ਼ੱਕਤ ਨਾਲ ਅੱਗ ਬੁਝਾਈ। ਜਾਣਕਾਰੀ ਮੁਤਾਬਕ ਇਹ ਅੱਗ ਦੇਰ ਰਾਤ ਕਰੀਬ 10 ਵਜੇ ਲੱਗੀ ਸੀ ਤੇ ਕਰੀਬ 2 ਘੰਟੇ ਦੀ ਸਖ਼ਤ ਮਿਹਨਤ ਮੁਸ਼ੱਕਤ ਤੋਂ ਬਾਅਦ ਇਸ 'ਤੇ ਕਾਬੂ ਪਾਇਆ ਜਾ ਸਕਿਆ।
(For more Punjabi news apart from A terrible fire broke out in a 6-storey restaurant, more than 40 people died, stay tuned to Rozana Spokesman)