
ਦੋ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ
ਦੇਹਰਾਦੂਨ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹੇ ਦੇ ਕਿਸਤਾਰਾਮ ਥਾਣਾ ਖੇਤਰ ’ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁਕਾਬਲਾ ਜਾਰੀ ਹੈ। ਸੁਰੱਖਿਆ ਬਲਾਂ ਨੇ ਹੁਣ ਤਕ ਦੋ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।
ਉਨ੍ਹਾਂ ਦਸਿਆ ਕਿ ਸ਼ੁਕਰਵਾਰ ਨੂੰ ਸੁਕਮਾ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੀ ਕੋਬਰਾ ਬਟਾਲੀਅਨ ਦੀ ਸਾਂਝੀ ਟੀਮ ਨੂੰ ਕਿਸਤਾਰਾਮ ਇਲਾਕੇ ’ਚ ਨਕਸਲੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਨਕਸਲ ਵਿਰੋਧੀ ਮੁਹਿੰਮ ’ਚ ਭੇਜਿਆ ਗਿਆ ਸੀ। ਅਧਿਕਾਰੀਆਂ ਨੇ ਦਸਿਆ ਕਿ ਨਕਸਲੀਆਂ ਨੇ ਸੁਰੱਖਿਆ ਬਲਾਂ ’ਤੇ ਉਸ ਸਮੇਂ ਗੋਲੀਬਾਰੀ ਸ਼ੁਰੂ ਕਰ ਦਿਤੀ ਜਦੋਂ ਟੀਮ ਅੱਜ ਇਲਾਕੇ ’ਚ ਸੀ।
ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਰੁਕ-ਰੁਕ ਕੇ ਮੁਕਾਬਲੇ ਜਾਰੀ ਹਨ। ਹੁਣ ਤਕ ਦੋ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਮੁਕਾਬਲੇ ਵਾਲੀ ਥਾਂ ਦੇ ਆਸ-ਪਾਸ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ। (ਪੀਟੀਆਈ)