Delhi News : ਗੋਇਲ ਵਪਾਰ ਗੱਲਬਾਤ ਲਈ ਵਾਸ਼ਿੰਗਟਨ ਜਾਣਗੇ

By : BALJINDERK

Published : Mar 1, 2025, 8:36 pm IST
Updated : Mar 1, 2025, 8:36 pm IST
SHARE ARTICLE
 ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ
ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ

Delhi News : ਗੋਇਲ ਦੀ ਇਹ ਯਾਤਰਾ ਭਾਰਤ ਅਤੇ ਅਮਰੀਕਾ ਵਿਚਾਲੇ ਦੁਵਲੇ ਵਪਾਰ ਸਮਝੌਤੇ ’ਤੇ ਗੱਲਬਾਤ ਦੇ ਹਿੱਸੇ ਵਜੋਂ ਹੋਵੇਗੀ

Delhi News in Punjabi : ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਗਲੇ ਹਫਤੇ ਵਾਸ਼ਿੰਗਟਨ ਜਾਣਗੇ। ਇਕ ਅਧਿਕਾਰੀ ਨੇ ਦਸਿਆ ਕਿ ਗੋਇਲ ਦੀ ਇਹ ਯਾਤਰਾ ਭਾਰਤ ਅਤੇ ਅਮਰੀਕਾ ਵਿਚਾਲੇ ਦੁਵਲੇ ਵਪਾਰ ਸਮਝੌਤੇ ’ਤੇ ਗੱਲਬਾਤ ਦੇ ਹਿੱਸੇ ਵਜੋਂ ਹੋਵੇਗੀ। 

ਅਧਿਕਾਰੀ ਨੇ ਦਸਿਆ ਕਿ ਇਹ ਯਾਤਰਾ 3 ਮਾਰਚ ਤੋਂ ਸ਼ੁਰੂ ਹੋਵੇਗੀ ਅਤੇ ਮੰਤਰੀ ਦੇ ਸ਼ੁਕਰਵਾਰ ਤਕ ਅਮਰੀਕਾ ’ਚ ਰਹਿਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲ ਹੀ ਦੀ ਵਾਸ਼ਿੰਗਟਨ ਯਾਤਰਾ ਦੌਰਾਨ ਭਾਰਤ ਅਤੇ ਅਮਰੀਕਾ ਨੇ 2030 ਤਕ ਅਪਣੇ ਦੁਵਲੇ ਵਪਾਰ ਨੂੰ ਦੁੱਗਣਾ ਤੋਂ ਵੱਧ ਵਧਾ ਕੇ 500 ਅਰਬ ਡਾਲਰ ਕਰਨ ਦਾ ਵਾਅਦਾ ਕੀਤਾ ਸੀ। 

ਇਸ ਦੇ ਨਾਲ ਹੀ ਦੋਹਾਂ ਦੇਸ਼ਾਂ ਨੇ ਬਹੁ-ਖੇਤਰੀ ਦੁਵਲੇ ਵਪਾਰ ਸਮਝੌਤੇ (ਬੀ.ਟੀ.ਏ.) ਦੀ ਪਹਿਲੀ ਕਿਸਤ ’ਤੇ ਗੱਲਬਾਤ ਕਰਨ ਦੀ ਅਪਣੀ ਵਚਨਬੱਧਤਾ ਵੀ ਜ਼ਾਹਰ ਕੀਤੀ ਸੀ। ਅਪਣੀ ਯਾਤਰਾ ਦੌਰਾਨ ਗੋਇਲ ਦੇ ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਅਰ ਅਤੇ ਅਮਰੀਕੀ ਵਣਜ ਮੰਤਰੀ ਹਾਵਰਡ ਲੂਟਨਿਕ ਨਾਲ ਗੱਲਬਾਤ ਕਰਨ ਦੀ ਉਮੀਦ ਹੈ। ਵਣਜ ਮੰਤਰਾਲੇ ਨੇ ਪਹਿਲਾਂ ਹੀ ਭਾਰਤ-ਅਮਰੀਕਾ ਵਪਾਰ ਪੱਖਾਂ ਅਤੇ ਸਬੰਧਤ ਵਿਕਾਸ ’ਤੇ ਵੱਖ-ਵੱਖ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਸ਼ੁਰੂ ਕਰ ਦਿਤੇ ਹਨ। 

(For more news apart from  Goyal will visit Washington for trade talks News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement