
Himachal Snowfall News: ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਕਰਨਾ ਪੈ ਰਿਹੈ ਸਾਹਮਣਾ
Heavy snowfall rages in Himachal Pradesh: ਹਿਮਾਚਲ ਪ੍ਰਦੇਸ਼ ਵਿੱਚ 3 ਦਿਨਾਂ ਦੀ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਤੋਂ ਬਾਅਦ ਅੱਜ ਪੱਛਮੀ ਗੜਬੜੀ ਕਮਜ਼ੋਰ ਹੋ ਗਈ ਹੈ। ਇਸ ਕਾਰਨ ਅੱਜ ਅਤੇ ਭਲਕੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 3 ਮਾਰਚ ਨੂੰ ਫਿਰ ਤੋਂ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 5 ਅਤੇ 6 ਮਾਰਚ ਨੂੰ ਸੂਬੇ ਭਰ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।
ਇਸ ਦੇ ਨਾਲ ਹੀ ਸੂਬੇ ਵਿੱਚ ਤਿੰਨ ਦਿਨਾਂ ਤੋਂ ਪੈ ਰਹੀ ਬਰਫ਼ਬਾਰੀ ਕਾਰਨ 650 ਤੋਂ ਵੱਧ ਸੜਕਾਂ ਅਤੇ 2300 ਤੋਂ ਵੱਧ ਬਿਜਲੀ ਦੇ ਟਰਾਂਸਫ਼ਾਰਮਰ ਠੱਪ ਹੋ ਗਏ ਹਨ। ਲਾਹੌਲ ਸਪਿਤੀ, ਚੰਬਾ, ਕੁੱਲੂ ਅਤੇ ਕਿਨੌਰ ਦੇ ਕਈ ਇਲਾਕਿਆਂ 'ਚ 73 ਘੰਟਿਆਂ ਤੋਂ ਜ਼ਿਆਦਾ ਸਮੇਂ ਤੋਂ ਬਿਜਲੀ ਗੁੱਲ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੀਂਹ ਅਤੇ ਬਰਫ਼ਬਾਰੀ ਤੋਂ ਬਾਅਦ ਪਹਾੜਾਂ 'ਤੇ ਠੰਢ ਫਿਰ ਵਾਪਸ ਆ ਗਈ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7.5 ਡਿਗਰੀ ਹੇਠਾਂ ਆ ਗਿਆ ਹੈ। ਮੰਡੀ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 14.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਰਿਹਾ ਹੈ।