ਪੰਜਾਬ ’ਚ ਧਰਮ ਪਰਿਵਰਤਨ ਹੋ ਰਿਹਾ ਹੈ: ਅਮਿਤ ਸ਼ਾਹ
Published : Mar 1, 2026, 8:20 pm IST
Updated : Mar 1, 2026, 8:20 pm IST
SHARE ARTICLE
Religious conversions are happening in Punjab: Amit Shah
Religious conversions are happening in Punjab: Amit Shah

ਸੂਬਾ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ

ਨਵੀਂ ਮੁੰਬਈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ’ਚ ਧਰਮ ਪਰਿਵਰਤਨ ਹੋ ਰਿਹਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਲਾਲਚ’ ਦੇ ਕੇ ਚਲਾਈ ਜਾ ਰਹੀ ਇਸ ਪ੍ਰਥਾ ਨੂੰ ਬੰਦ ਕਰਵਾਉਣ।

ਸ਼ਾਹ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵੀਂ ਮੁੰਬਈ ਦੇ ਖਾਰਘਰ ’ਚ ‘ਹਿੰਦ-ਦੀ-ਚਾਦਰ’ ਯਾਦਗਾਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦਾ ਜ਼ਿਕਰ ਕੀਤਾ।

ਸ਼ਾਹ ਨੇ ਕਿਹਾ, ‘‘ਅੱਜ ਇੱਥੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿਚ ਧਰਮ ਪਰਿਵਰਤਨ ਹੋ ਰਿਹਾ ਹੈ। ਗੁਰੂ ਤੇਗ਼ ਬਹਾਦਰ ਜੀ ਨੇ ਦੂਸਰਿਆਂ ਦੇ ਧਰਮਾਂ ਨੂੰ ਬਚਾਉਣ ਲਈ ਅਪਣੇ ਆਪ ਨੂੰ ਕੁਰਬਾਨ ਕਰ ਦਿਤਾ। ਉਨ੍ਹਾਂ ਨੇ ਅੱਤਿਆਚਾਰਾਂ ਦਾ ਸਾਹਮਣਾ ਕੀਤਾ, ਪਰ ਅੱਜ ਅਸੀਂ ਕੁੱਝ ਲਾਲਚ ਕਾਰਨ ਧਰਮ ਪਰਿਵਰਤਨ ਨੂੰ ਤਰਜੀਹ ਦਿੰਦੇ ਹਾਂ, ਤਾਂ ਸਾਨੂੰ ਅਪਣੇ ਮਹਾਨ ਨੇਤਾਵਾਂ ਦੇ ਪੈਰੋਕਾਰ ਨਹੀਂ ਕਿਹਾ ਜਾ ਸਕਦਾ। ਪੰਜਾਬ ਸਰਕਾਰ ਅਤੇ ਪੰਜਾਬ ਸਮਾਜ ਨੂੰ ਧਰਮ ਪਰਿਵਰਤਨ ਬੰਦ ਕਰਵਾਉਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸਮਾਜ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਉਥੇ ਹੋ ਰਹੇ ਧਰਮ ਪਰਿਵਰਤਨ ਨੂੰ ਰੋਕਣਾ ਚਾਹੀਦਾ ਹੈ।

ਸ਼ਾਹ ਨੇ ਕਿਹਾ ਕਿ ਜੇਕਰ ਗੁਰੂ ਤੇਗ ਬਹਾਦਰ ਨੇ ਹਿੰਦੂ ਧਰਮ ਨੂੰ ਬਚਾਉਣ ਲਈ ਖ਼ੁਦ ਨੂੰ ਕੁਰਬਾਨ ਨਾ ਕੀਤਾ ਹੁੰਦਾ ਤਾਂ ਦੁਨੀਆਂ ਵਿਚ ਇਕ ਵੀ ਹਿੰਦੂ ਨਹੀਂ ਬਚਦਾ। ਉਨ੍ਹਾਂ ਨੋਟ ਕੀਤਾ ਕਿ ਕੁੱਝ ਲੋਕਾਂ ਨੇ ਪਹਿਲਾਂ ਵੀ ਇਸ ਬਿਆਨ ਉਤੇ ਇਤਰਾਜ਼ ਪ੍ਰਗਟਾਇਆ ਸੀ ਪਰ ਜ਼ੋਰ ਦੇ ਕੇ ਕਿਹਾ ਕਿ ‘ਹਰ ਕਿਸੇ ਨੂੰ ਇਸ ਸੱਚਾਈ ਨੂੰ ਮਨਜ਼ੂਰ ਕਰਨਾ ਚਾਹੀਦਾ ਹੈ।’

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਸ਼ਾਹ ਨੇ ਕਿਹਾ ਕਿ ਗੁਰੂ ਜੀ ਨੇ ਗੰਭੀਰ ਬੇਇਨਸਾਫੀ ਅਤੇ ਅੱਤਿਆਚਾਰਾਂ ਦਾ ਸਾਹਮਣਾ ਕੀਤਾ ਅਤੇ ਅਪਣੇ ਤੋਂ ਕਿਤੇ ਜ਼ਿਆਦਾ ਸ਼ਕਤੀਸ਼ਾਲੀ ਦੁਸ਼ਮਣਾਂ ਵਿਰੁਧ ਲੜਾਈ ਲੜੀ ਹੈ। ਉਨ੍ਹਾਂ ਕਿਹਾ, ‘‘ਉਨ੍ਹਾਂ ਦੀ ਕੁਰਬਾਨੀ ਨੇ ਹਿੰਦੂਆਂ ਨੂੰ ਅਪਣੀ ਲੜਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਹਿੰਮਤ ਦਿਤੀ।’’

ਸ਼ਾਹ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਰੱਬ ਦੇ ਨਾਮ ਦਾ ਜਾਪ, ਪ੍ਰਾਰਥਨਾ ਅਤੇ ਖਾਣਾ ਸਾਂਝਾ ਕਰਨ ਉਤੇ ਜ਼ੋਰ ਦਿਤਾ ਸੀ, ਜਿਸ ਨੇ ਬਾਅਦ ਵਿਚ ਮੁਗਲ ਹਮਲਾਵਰਾਂ ਦਾ ਵਿਰੋਧ ਕਰਨ ਲਈ ਨੈਤਿਕ ਤਾਕਤ ਪ੍ਰਦਾਨ ਕੀਤੀ।

ਉਨ੍ਹਾਂ ਨੇ ਮੁਗਲ ਸ਼ਾਸਕ ਔਰੰਗਜ਼ੇਬ ਦਾ ਵੀ ਜ਼ਿਕਰ ਕਰਦੇ ਹੋਏ ਦਾਅਵਾ ਕੀਤਾ ਕਿ ਜਦੋਂ ਜੰਮੂ-ਕਸ਼ਮੀਰ ਵਿਚ ਅੱਤਿਆਚਾਰ ਕੀਤੇ ਗਏ ਸਨ, ਤਾਂ ਕਸ਼ਮੀਰੀ ਪੰਡਿਤਾਂ ਨੇ ਗੁਰੂ ਤੋਂ ਸੁਰੱਖਿਆ ਮੰਗੀ ਸੀ ਅਤੇ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ, ‘‘ਗੁਰੂ ਤੇਗ ਬਹਾਦਰ ਜੀ ਨੇ ਕਿਹਾ ਸੀ ਕਿ ਜੇਕਰ ਔਰੰਗਜ਼ੇਬ ਮੈਨੂੰ ਧਰਮ ਪਰਿਵਰਤਨ ਕਰ ਸਕਦਾ ਹੈ ਤਾਂ ਸਾਰੇ ਲੋਕ ਧਰਮ ਪਰਿਵਰਤਨ ਕਰ ਲੈਣਗੇ। ਔਰੰਗਜ਼ੇਬ ਨੇ ਇਸ ਨੂੰ ਇਕ ਚੁਨੌਤੀ ਵਜੋਂ ਮਨਜ਼ੂਰ ਕਰ ਲਿਆ।’’

ਸ਼ਾਹ ਨੇ ਅੱਗੇ ਕਿਹਾ, ‘‘ਉਸ ਨੇ ਜ਼ੁਲਮ ਕੀਤੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਸਾਥੀਆਂ ਨੂੰ ਸ਼ਹੀਦ ਕਰ ਦਿਤਾ, ਪਰ ਗੁਰੂ ਕਦੇ ਨਹੀਂ ਹਿੱਲਿਆ। ਅਖੀਰ ਗੁਰੂ ਤੇਗ ਬਹਾਦਰ ਜੀ ਨੇ ਅਪਣਾ ਬਲੀਦਾਨ ਕਰ ਦਿਤਾ, ਪਰ ਉਨ੍ਹਾਂ ਨੇ ਹਾਰ ਨਹੀਂ ਮੰਨੀ। ਉਨ੍ਹਾਂ ਦੀ ਕੁਰਬਾਨੀ ਨੇ ਲੋਕਾਂ ਨੂੰ ਔਰੰਗਜ਼ੇਬ ਵਿਰੁਧ ਲੜਨ ਲਈ ਪ੍ਰੇਰਿਤ ਕੀਤਾ।’’ ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿਚ ਸਨਾਤਨ ਧਰਮ ਦੇ ਪੈਰੋਕਾਰ ਸਿੱਖ ਗੁਰੂ ਦੇ ਧੰਨਵਾਦੀ ਹਨ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement