
ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ 'ਤੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਰਾਜੌਰੀ ਦੇ ਡਿਪਟੀ ਕਮਿਸ਼ਨਰ
ਜੰਮੂ, 31 ਜੁਲਾਈ : ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ 'ਤੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਰਾਜੌਰੀ ਦੇ ਡਿਪਟੀ ਕਮਿਸ਼ਨਰ ਸ਼ਹਿਦ ਇਕਬਾਲ ਚੌਧਰੀ ਨੇ ਦਸਿਆ, ''ਪਾਕਿਸਤਾਨੀ ਫ਼ੌਜ ਨੇ ਕਲ ਰਾਤ 10.30 ਵਜੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਇਲਾਕੇ ਵਿਚ ਬਾਬਾ ਖੋਰੀ ਪੱਟੀ ਵਿਖੇ ਹਲਕੇ ਅਤੇ ਦਰਮਿਆਨੇ ਹਥਿਆਰਾਂ ਨਾਲ ਗੋਲੀਆਂ ਚਲਾਈਆਂ।
ਪਾਕਿਸਤਾਨ ਨੇ ਜੂਨ ਵਿਚ 23 ਵਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਸੀ ਜਦਕਿ ਇਕ ਬੀ.ਏ.ਟੀ. ਹਮਲਾ ਕੀਤਾ ਅਤੇ ਦੋ ਵਾਰ ਘੁਸਪੈਠ ਕੀਤੀ। ਇਨ੍ਹਾਂ ਘਟਨਾਵਾਂ ਵਿਚ ਤਿੰਨ ਜਵਾਨਾ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋਏ ਸਨ। ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ 'ਤੇ ਜੁਲਾਈ ਵਿਚ ਪਾਕਿਸਤਾਨ ਵਲੋਂ ਗੋਲੀਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਵਿਚ 9 ਜਵਾਨਾਂ ਸਮੇਤ 11 ਜਣਿਆਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖ਼ਮੀ ਹੋ ਗਏ।
ਇਸੇ ਦਰਮਿਆਨ ਪਾਕਿਸਤਾਨੀ ਫ਼ੌਜ ਵਲੋਂ ਰਾਜੌਰੀ ਜ਼ਿਲ੍ਹੇ ਦੇ ਕਾਲਸੀਆ ਇਲਾਕੇ ਵਿਚ ਅੱਜ ਬਾਅਦ ਦੁਪਹਿਰ 2.45 ਵਜੇ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਰੀਪੋਰਟ ਨਹੀਂ ਹੈ। (ਏਜੰਸੀ)