ਇੰਡੀਆ ਇੰਟਰਨੈਸ਼ਨਲ ਸੈਂਟਰ ਵਿਖੇ ਕੌਮੀ ਸਮਾਗਮ ਦਾ ਉਦਘਾਟਨ ਅੱਜ
Published : Jul 31, 2017, 4:45 pm IST
Updated : Apr 1, 2018, 5:13 pm IST
SHARE ARTICLE
Darshan Singh Aasht
Darshan Singh Aasht

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਅਤੇ ਬਾਲ ਸਾਹਿਤ ਨੂੰ ਸਮਰਪਤ ਸਾਹਿਤ ਅਕਾਦਮੀ ਅਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ, ਜੋ..

ਨਵੀਂ ਦਿੱਲੀ, 31 ਜੁਲਾਈ (ਸੁਖਰਾਜ ਸਿੰਘ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਅਤੇ ਬਾਲ ਸਾਹਿਤ ਨੂੰ ਸਮਰਪਤ ਸਾਹਿਤ ਅਕਾਦਮੀ ਅਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ, ਜੋ ਲਗਭਗ 80 ਪੁਸਤਕਾਂ ਦੇ ਲੇਖਕ ਹਨ, ਨੂੰ ਨੈਸ਼ਨਲ ਬੁੱਕ ਟਰੱਸਟ ਇੰਡੀਆ, ਨਵੀਂ ਦਿੱਲੀ ਵੱਲੋਂ 'ਭਾਰਤੀ ਸਾਹਿਤ ਵਿਚ ਰਾਸ਼ਟਰਵਾਦ ਦਾ ਬੋਧ' ਵਿਸ਼ੇ ਤੇ ਕਰਵਾਏ ਜਾ ਰਹੇ ਕੌਮੀ ਸੈਮੀਨਾਰ ਵਿਚ ਵਿਸ਼ੇਸ਼ ਵਕਤਾ ਵਜੋਂ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਟਰੱਸਟ ਦੀ ਡਾਇਰੈਕਟਰ ਡਾ. ਰੀਤਾ ਚੌਧਰੀ ਅਤੇ ਅਧਿਕਾਰੀ ਸ੍ਰੀ ਪੰਕਜ ਚਤੁਰਵੇਦੀ ਅਨੁਸਾਰ 1 ਅਤੇ 2 ਅਗਸਤ 2017 ਨੂੰ ਨਵੀਂ ਦਿੱਲੀ ਦੇ ਮੈਕਸਮੂਲਰ ਮਾਰਗ ਤੇ ਸਥਿਤ ਇੰਡੀਆ ਇੰਟਰਨੈਸ਼ਨਲ ਸੈਂਟਰ ਵਿਖੇ ਆਯੋਜਿਤ ਕੀਤੇ ਜਾ ਰਹੇ ਇਸ ਦੋ ਰੋਜ਼ਾ ਕੌਮੀ ਸਮਾਗਮ ਦਾ ਉਦਘਾਟਨ ਭਾਰਤ ਸਰਕਾਰ ਦੇ ਮਨੁੱਖੀ ਸ੍ਰੋਤ ਵਿਕਾਸ ਮੰਤ੍ਰਾਲੇ ਦੇ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਹੋਣਗੇ ਜਦੋਂ ਕਿ ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਵਜੋਂ ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ (ਹਿਮਾਚਲ ਪ੍ਰਦੇਸ) ਦੇ ਵਾਈਸ ਚਾਂਸਲਰ ਡਾ. ਕੁਲਦੀਪ ਚੰਦ ਅਗਨੀਹੋਤਰੀ ਪੁੱਜਣਗੇ।
ਇਸ ਸਮਾਗਮ ਦੀ ਪ੍ਰਧਾਨਗੀ ਗੋਆ ਦੇ ਰਾਜਪਾਲ ਮ੍ਰਿਦਲਾ ਸਿਨਹਾ ਕਰਨਗੇ। ਇਸ ਸਮਾਗਮ ਦੇ ਪਹਿਲੇ ਦਿਨ ਦੇ ਅਹਿਮ ਸੈਸ਼ਨ 'ਬਾਲ ਮਨ : ਲਿਖਣ-ਚੁਣੌਤੀਆਂ' ਵਿਸ਼ੇ ਉਪਰ ਡਾ. ਦਰਸ਼ਨ ਸਿੰਘ ਆਸ਼ਟ ਆਪਣਾ ਪੇਪਰ ਪੜ੍ਹਨਗੇ। ਬਾਕੀ ਸੈਸ਼ਨਾਂ ਵਿਚ ਵੀ ਸਾਹਿਤ ਦੇ ਵਿਭਿੰਨ ਪੱਖਾਂ ਉਪਰ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਨੈਸ਼ਨਲ ਬੁੱਕ ਟਰੱਸਟ ਇੰਡੀਆ ਵਲੋਂ ਡਾ. ਦਰਸ਼ਨ ਸਿੰਘ ਆਸ਼ਟ ਦੀਆਂ ਕਈ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ ਜਿਨ੍ਹਾਂ ਵਿਚ ਮੌਲਿਕ ਪੁਸਤਕਾਂ ਤੋਂ ਇਲਾਵਾ ਦੂਜੀਆਂ ਭਾਸ਼ਾਵਾਂ ਵਿਚੋਂ ਪੰਜਾਬੀ ਭਾਸ਼ਾ ਵਿਚ ਕੀਤੇ ਗਏ ਅਨੁਵਾਦ ਵੀ ਸ਼ਾਮਲ ਹਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement