ਪੁਲਵਾਮਾ ਮੁਕਾਬਲੇ ’ਚ ਲਸ਼ਕਰ ਦੇ 4 ਅਤਿਵਾਦੀ ਢੇਰ
Published : Apr 1, 2019, 10:52 am IST
Updated : Apr 1, 2019, 10:52 am IST
SHARE ARTICLE
lashkar-e-taiba 4terrorists killed in encounter with security forces in Jammu
lashkar-e-taiba 4terrorists killed in encounter with security forces in Jammu

ਮਾਰੇ ਗਏ ਅਤਿਵਾਦੀ ਲਸ਼ਕਰ-ਏ-ਤੋਇਬਾ ਦੇ ਸਨ

ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਚਾਰ ਅਤਿਵਾਦੀਆਂ ਨੂੰ ਮਾਰ ਮੁਕਾਇਆ। ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਪੁਲਵਾਮਾ ਦੇ ਲਸਸੀਪੋਰਾ ਵਿਚ ਅਤਿਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੌਰਾਨ ਅਤਿਵਾਦੀਆਂ ਨਾਲ ਮੁਕਾਬਲਾ ਹੋ ਗਿਆ।

ਇਸ ਵਿਚ ਸੁਰੱਖਿਆ ਬਲਾਂ ਨੇ ਚਾਰ ਅਤਿਵਾਦੀਆਂ ਨੂੰ ਢੇਰ ਕਰ ਦਿੱਤਾ ਹੈ ਅਤੇ ਮਾਰੇ ਗਏ ਸਾਰੇ ਅਤਿਵਾਦੀ ਲਸ਼ਕਰ-ਏ-ਤੋਇਬਾ ਦੇ ਸਨ। ਸੁਰੱਖਿਆ ਬਲਾਂ ਨੇ ਅਤਿਵਾਦੀਆਂ ਕੋਲੋਂ ਦੋ ਏ ਕੇ ਰਾਈਫਲ, ਇਕ ਐਸਐਲਆਰ ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

ਬੀਤੇ ਦਿਨ ਪਾਕਿਸਤਾਨ ਦੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨੇੜੇ ਰਾਜੌਰੀ ਜ਼ਿਲ੍ਹੇ ਚ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਦੇ ਹੋਏ ਮੋਰਟਾਰ ਦਾਗੇ ਅਤੇ ਗੋਲੀਬਾਰੀ ਕੀਤੀ। ਲਗਾਤਾਰ ਤੀਜੇ ਦਿਨ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨ ਦੀ ਫੌਜ ਨੇ ਬਿਨਾਂ ਕਿਸੇ ਉਕਸਾਵੇ ਦੇ ਮੋਰਟਾਰ ਦਾਗੇ ਅਤੇ ਰਾਜੌਰੀ ਦੇ ਨੌਸ਼ੇਰਾ ਸੈਕਟਰ ਵਿਚ ਗੋਲੀਬਾਰੀ ਕੀਤੀ। ਭਾਰਤੀ ਫੌਜ ਨੇ ਇਸਦਾ ਮੂੰਹ ਤੋੜ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ ਵਿਚ ਕੋਈ ਨੁਕਸਾਨ ਨਹੀਂ ਹੋਇਆ। ਦੱਸ ਦਈਏ ਕਿ ਪੁੰਛ ਜ਼ਿਲ੍ਹੇ ਦੇ ਮਨਕੋਟ ਸੈਕਟਰ ਵਿਚ ਹੋਈ ਗੋਲੀਬਾਰੀ ਵਿਚ ਇਕ ਨਾਗਰਿਕ ਜ਼ਖਮੀ ਹੋ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement