
ਕਈ ਵਾਰ ਨਾ ਪੂਰੇ ਹੋਣ ਵਾਲੇ ਕਰਦੇ ਹਨ ਵਾਅਦੇ...
ਚੰਡੀਗੜ੍ਹ : ਇਸ ਵੇਲੇ ਵੋਟਾਂ ਸਿਰ ਉਤੇ ਹਨ ਅਤੇ ਸਿਆਸੀ ਦਲਾਂ ਵਾਲੇ ਨੇਤਾ, ਆਮ ਵੋਟਰਾਂ ਕੋਲ ਉਹਨਾ ਦੀਆਂ ਵੋਟਾਂ ਮੰਗਣ ਆਉਣਗੇ। ਕੀ ਸਾਨੂੰ ਉਹਨਾ ਤੋਂ ਕੁੱਝ ਸਵਾਲ ਨਹੀਂ ਪੁੱਛਣੇ ਚਾਹੀਦੇ, ਜੋ ਇਸ ਵੇਲੇ ਹਾਕਮ ਹਨ ਉਹਨਾ ਤੋਂ ਵੀ ਅਤੇ ਜੋ ਹਾਕਮ ਬਨਣ ਦੀ ਇੱਛਾ ਰੱਖਦੇ ਹਨ, ਉਹਨਾ ਤੋਂ ਵੀ? ਦੇਸ਼ ਵਿੱਚ ਇਸ ਵੇਲੇ ਨਾਹਰਿਆਂ ਦੀ ਬੰਬਬਾਰੀ ਹੋ ਰਹੀ ਹੈ, ਕੋਈ ਕਹਿ ਰਿਹਾ ਹੈ 2019 ਦੀਆਂ ਚੋਣਾਂ ਰਾਸ਼ਟਰਵਾਦ ਬਨਾਮ ਆਤੰਕਵਾਦ ਵਿਚਕਾਰ ਹੋਣੀਆਂ ਹਨ ,ਕੋਈ ਕਹਿੰਦਾ ਹੈ ਕਿ ਇਹ ਚੋਣਾਂ ਇਮਾਨਦਾਰੀ ਬਨਾਮ ਭ੍ਰਿਸ਼ਟਾਚਾਰ ਦਰਮਿਆਨ ਹੋਣਗੀਆਂ। ਕੋਈ ਰੈਫੇਲ ਦਾ ਮਾਮਲਾ ਉਠਾ ਰਿਹਾ ਹੈ,
Ummar Abdula
ਕੋਈ ਪੁਲਵਾਮਾ ਹਮਲੇ ਦੀ ਗੱਲ ਕਰ ਰਿਹਾ ਹੈ। ਕੋਈ ਬਾਲਕੋਟ (ਪਾਕਸਿਤਾਨ)ਤੇ ਕੀਤੇ ਹਵਾਈ ਫੌਜ ਦੇ ਹਮਲੇ ਨੂੰ ਅੱਤਵਾਦ ਵਿਰੁੱਧ ਵੱਡਾ ਹਮਲਾ ਕਰਾਰ ਦੇ ਰਿਹਾ ਹੈ ਅਤੇ ਕੋਈ ਇਸ ਹਮਲੇ ਦੀ ਕਾਮਯਾਬੀ ਉਤੇ ਪ੍ਰਸ਼ਨ ਚਿੰਨ ਲਗਾ ਰਿਹਾ ਹੈ। ਜਦੋਂ ਜਦੋਂ ਵੀ ਚੋਣ ਆਉਂਦੀ ਹੈ, ਉਦੋਂ ਉਦੋਂ ਹੀ ਸਿਆਸੀ 'ਵਰਗ' ਦੇ ਲੋਕਾਂ ਦੇ ਰੁਝੇਵੇਂ ਵੱਧ ਜਾਂਦੇ ਹਨ, ਪਿਛਲੇ ਪੰਜ ਸਾਲਾਂ 'ਚ ਕੀਤੇ ਕੰਮਾਂ ਦੀ ਉਹ ਲਿਸਟ ਬਨਾਉਣ ਲੱਗਦੇ ਹਨ, ਲੋਕਾਂ ਅੱਗੇ ਸ਼ਿੰਗਾਰ-ਸ਼ਿੰਗਾਰ ਕੇ ਇਸ ਲਿਸਟ ਨੂੰ ਥਾਲੀ 'ਚ ਰੱਖਕੇ ਪਰੋਸਦੇ ਹਨ, ਪਰ ਬੇਬਸ 'ਆਮ ਨਾਗਰਿਕ' ਨੂੰ ਆਪਣੇ ਕੰਮਾਂ 'ਚ ਕਟੌਤੀ ਕਰਨੀ ਪੈਂਦੀ ਹੈ।
Narendra Modi
ਕਿਉਂਕਿ ਉਹਨਾ ਨੂੰ ਨੇਤਾਵਾਂ ਦੇ ਜ਼ੋਰਦਾਰ ਭਾਸ਼ਨ ਸੁਣਨੇ ਪੈਂਦੇ ਹਨ, ਵੱਡੇ ਵਾਅਦੇ ਹਜ਼ਮ ਕਰਨੇ ਪੈਂਦੇ ਹਨ। ਇਹ ਗੱਲ ਠੀਕ ਹੈ ਕਿ ਇਹ ਨਾਹਰੇ ਅਤੇ ਸਿਆਸੀ ਤਕਰੀਰਾਂ ਲੋਕਾਂ ਲਈ ਵੱਡਾ ਮਹੱਤਵ ਰੱਖਦੇ ਹਨ, ਉਹਨਾ ਦੀਆਂ ਭਾਵਨਾਵਾਂ ਨੂੰ ਉਭਾਰਦੇ ਹਨ। ਪਰ ਚੋਣਾਵੀਂ ਦੌਰ ਵੇਲੇ ਕੀ ਲੋਕਾਂ ਨੂੰ ਨਾਹਰਿਆਂ ਦੀ ਥਾਂ ਤੇ ਤੱਥਾਂ ਉਤੇ ਭਰੋਸਾ ਕਰਨਾ ਨਹੀਂ ਸਿੱਖਣਾ ਚਾਹੀਦਾ? ਅਸਲ ਵਿੱਚ ਤਾਂ ਸਧਾਰਨ ਨਾਗਰਿਕਾਂ ਨੂੰ ਵੱਖਰੇ-ਵੱਖਰੇ ਨੇਤਾਵਾਂ ਅਤੇ ਦਲਾਂ ਵਲੋਂ ਪਰੋਸੀਆਂ ਜਾ ਰਹੀਆਂ ਸੂਚਨਾਵਾਂ, ਐਲਾਨਾਂ, ਨਾਹਰਿਆਂ ਨੂੰ ਚੁੱਪ-ਚਾਪ ਨਹੀਂ ਸੁਨਣਾ ਚਾਹੀਦਾ।
PDA
ਸਗੋਂ ਉਹਨਾ ਮੁੱਦਿਆਂ ਸਬੰਧੀ ਗੰਭੀਰ ਸਵਾਲ ਕਰਨੇ ਚਾਹੀਦੇ ਹਨ, ਕਿਉਂਕਿ ਆਮ ਲੋਕ ਹਰ ਜ਼ਮੀਨੀ ਹਕੀਕਤ ਨੂੰ ਜਾਣਦੇ ਹਨ, ਉਹਨਾ ਨਾਲ ਦੋ-ਚਾਰ ਹੁੰਦੇ ਹਨ ਅਤੇ ਮੁੱਦਿਆਂ ਨਾਲ ਸਬੰਧਤ ਹਰ ਗੱਲ ਨੂੰ ਬਰੀਕੀ ਨਾਲ ਘੋਖਣ ਦੀ ਸਮਰੱਥਾ ਵੀ ਰੱਖਦੇ ਹਨ, ਇੱਥੇ ਤੱਕ ਕਿ ਹਰੇਕ ਪਾਰਟੀ ਵਾਲਿਆਂ ਵਿਚ ਪਾਰਟੀਆਂ ਬਦਲਣ ਦਾ ਮੁੱਦਾ ਚਲਦਾ ਰਹਿੰਦਾ ਹੈ।